ਪੰਜਾਬ ਸਰਕਾਰ ਦੀ ਅੱਜ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ਉੱਤੇ ਹੋ ਰਹੀ ਹੈ ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਫੋਰਟਿਸ ਹਸਪਤਾਲ ਚੋਂ ਹੀ ਇਸ ਮੀਟਿੰਗ ਵਿੱਚ ਹਿੱਸਾ ਲਿਆ ਹੈ। ਕਿਆਸਰਾਈਆਂ ਹਨ ਕਿ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਵੱਡਾ ਐਲਾਨ ਹੋ ਸਕਦਾ ਹੈ। ਮਾਈਨਿੰਗ ਨੀਤੀ ਵਿੱਚ ਵੀ ਬਦਲਾਅ ਤਿਆਰ ਹੈ। ਇਸ ਵਿੱਚ "ਮੇਰਾ ਖੇਤ, ਮੇਰੀ ਰੇਤ" ਨੀਤੀ ਦਾ ਐਲਾਨ ਹੋ ਸਕਦਾ ਹੈ। ਕਿਸਾਨਾਂ ਨੂੰ ਆਪਣੇ ਖੇਤਾਂ ਤੋਂ ਰੇਤ ਕੱਢਣ ਦੀ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਉਸ ਰੇਤ ਦੇ ਮਾਲਕ ਹੋਣਗੇ।