(Source: ECI/ABP News)
Bathinda news: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰਾਸਤੀ ਮੇਲੇ ਦਾ ਪੋਸਟਰ ਕੀਤਾ ਜਾਰੀ, ਤਿੰਨ ਦਿਨ ਲੱਗੇਗਾ ਵਿਰਾਸਤੀ ਮੇਲਾ
Bathinda news: ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ ਕੀਤਾ।
![Bathinda news: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰਾਸਤੀ ਮੇਲੇ ਦਾ ਪੋਸਟਰ ਕੀਤਾ ਜਾਰੀ, ਤਿੰਨ ਦਿਨ ਲੱਗੇਗਾ ਵਿਰਾਸਤੀ ਮੇਲਾ CM Bhagwant Singh Mann released poster of heritage fair Bathinda news: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰਾਸਤੀ ਮੇਲੇ ਦਾ ਪੋਸਟਰ ਕੀਤਾ ਜਾਰੀ, ਤਿੰਨ ਦਿਨ ਲੱਗੇਗਾ ਵਿਰਾਸਤੀ ਮੇਲਾ](https://feeds.abplive.com/onecms/images/uploaded-images/2024/02/07/bae65c1756f55d0dd64751714f2d10eb1707307315824647_original.png?impolicy=abp_cdn&imwidth=1200&height=675)
Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਦਾ ਪੋਸਟਰ ਜਾਰੀ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਨੂੰ ਸਮਰਪਿਤ ਕਰਵਾਇਆ ਜਾ ਰਿਹਾ 17ਵਾਂ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ 11:30 ਵਜੇ ਸਥਾਨਕ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ। ਇਸ ਮੌਕੇ ਇੱਥੋ ਹੀ ਵਿਰਾਸਤੀ ਕਾਫ਼ਲਾ ਕੱਢਿਆ ਜਾਵੇਗਾ, ਜਿਸ ਚ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਇਸ ਕਾਫ਼ਲੇ ਦਾ ਸਿੰਗਾਰ ਬਣਨਗੀਆਂ।
ਇਹ ਵੀ ਪੜ੍ਹੋ: Sangrur News: ਚਿੱਟੇ ਕਾਰਨ ਨੌਜਵਾਨ ਦੀ ਮੌਤ, ਪਿੰਡ ਵਾਲੇ ਖੁਦ ਹੀ ਨਸ਼ਾ ਤਸਕਰ ਨੂੰ ਲੈ ਪਹੁੰਚੇ ਥਾਣੇ
ਇਸ ਤੋਂ ਇਲਾਵਾ ਇਸ ਕਾਫ਼ਲੇ ਚ ਪੁਰਾਤਨ ਤੇ ਵਿਰਾਸਤੀ ਵਸਤਾਂ ਅਤੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸਮੇਤ ਇਹ ਕਾਫ਼ਲਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ। ਇਸ ਉਪਰੰਤ ਇੱਥੇ ਵਿਰਾਸਤੀ ਮੇਲਾ ਸ਼ੁਰੂ ਹੋਵੇਗਾ ਜੋ ਲਗਾਤਾਰ 11 ਫ਼ਰਵਰੀ ਤੱਕ ਚੱਲੇਗਾ।
ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ, ਕਵੀਸ਼ਰੀ, ਮਲਵਈ ਗਿੱਧਾ, ਭੰਗੜਾ, ਸਮੀ, ਲੁੱਡੀ ਅਤੇ ਭੰਡਾ ਦੇ ਹਾਸ-ਰਸ ਰੰਗਾਂ ਤੋਂ ਇਲਾਵਾ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਸਮੇਤ ਹੋਰ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Chandigarh News: ਲੰਪੀ ਸਕਿਨ ਰੋਕਣ ਲਈ ਸਰਕਾਰ ਦਾ ਐਕਸ਼ਨ ਮੋਡ, ਪੰਜਾਬ ਦੀਆਂ 25 ਲੱਖ ਤੋਂ ਵੱਧ ਗਊਆਂ ਨੂੰ ਲੱਗਣਗੇ ਟੀਕੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)