Chandigarh News: ਸੀਐਮ ਭਗਵੰਤ ਮਾਨ ਦੇਣਗੇ ਸੁਖਪਾਲ ਖਹਿਰਾ ਨੂੰ ਝਟਕਾ! ਮੀਡੀਆ ਸਾਹਮਣੇ ਕਰਨਗੇ ਖੁਲਾਸਾ
Chandigarh News: ਸੰਗਰੂਰ ਤੋਂ ਉਮੀਦਵਾਰ ਸੁਖਪਾਲ ਖਹਿਰਾ ਲਗਾਤਾਰ ਸੀਐਮ ਭਗਵੰਤ ਮਾਨ 'ਤੇ ਹਮਲੇ ਕਰ ਰਹੇ ਹਨ। ਸੀਐਮ ਭਗਵੰਤ ਮਾਨ ਅੱਜ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਖਹਿਰਾ ਨੂੰ ਵੱਡਾ ਝਟਕਾ ਦੇ ਸਕਦੇ ਹਨ।
Chandigarh News: ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕਾਂਗਰਸ ਛੱਡਣ ਮਗਰੋਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੀਡੀਆ ਦੇ ਰੂ-ਬਰੂ ਹੋ ਰਹੇ ਹਨ। ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਕਾਰਨ ਬੀਤੇ ਦਿਨ ਹੀ ਦਲਵੀਰ ਗੋਲਡੀ ਨੇ ਕਾਂਗਰਸ ਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਦੱਸ ਦਈਏ ਕਿ ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ ਸੰਗਰੂਰ 'ਚ ਕਾਂਗਰਸ ਤੇ 'ਆਪ' ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਸੰਗਰੂਰ ਤੋਂ ਉਮੀਦਵਾਰ ਸੁਖਪਾਲ ਖਹਿਰਾ ਲਗਾਤਾਰ ਸੀਐਮ ਭਗਵੰਤ ਮਾਨ 'ਤੇ ਹਮਲੇ ਕਰ ਰਹੇ ਹਨ। ਸੀਐਮ ਭਗਵੰਤ ਮਾਨ ਅੱਜ ਗੋਲਡੀ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਖਹਿਰਾ ਨੂੰ ਵੱਡਾ ਝਟਕਾ ਦੇ ਸਕਦੇ ਹਨ।
ਇਹ ਵੀ ਪੜ੍ਹੋ: Punjab News: ਦਲਬੀਰ ਗੋਲਡੀ 'ਆਪ' 'ਚ ਹੋ ਸਕਦੇ ਸ਼ਾਮਲ, ਕੱਲ੍ਹ ਹੀ ਕਾਂਗਰਸ ਪਾਰਟੀ ਨੂੰ ਕਿਹਾ ਸੀ BYE-BYE
ਦਰਅਸਲ ਦਲਵੀਰ ਗੋਲਡੀ ਨੇ ਕੱਲ੍ਹ ਹੀ ਆਪਣਾ ਅਸਤੀਫਾ ਪਾਰਟੀ ਨੂੰ ਸੌਂਪ ਦਿੱਤਾ ਸੀ। ਇਸ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਤੇ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।
ਆਪਣਾ ਅਸਤੀਫਾ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਉਨ੍ਹਾਂ ਕਿਹਾ, ਸਤਿ ਸ਼੍ਰੀ ਅਕਾਲ ਦੋਸਤੋ, ਅੱਜ ਜੋ ਫੈਸਲਾ ਮੈਂ ਪੂਰੇ ਦਿਲ ਨਾਲ ਲੈ ਰਿਹਾ ਹਾਂ, ਉਹ ਮੇਰੇ ਪਰਿਵਾਰ, ਮੇਰੇ ਸਾਥੀਆਂ, ਮੇਰੇ ਰਿਸ਼ਤੇਦਾਰਾਂ ਤੇ ਉਨ੍ਹਾਂ ਸਾਰਿਆਂ ਦੇ ਭਲੇ ਲਈ ਹੈ ਜੋ ਮੈਨੂੰ ਨਿੱਜੀ ਤੌਰ 'ਤੇ ਜਾਣਦੇ ਹਨ। ਦੋਸਤੋ ਇਹ ਸਭ ਜਾਣਦੇ ਹਨ ਕਿ ਮੇਰੇ ਲਈ ਇਹ ਫੈਸਲਾ ਲੈਣਾ ਬਹੁਤ ਮੁਸ਼ਕਲ ਸੀ। ਇਸ ਬਾਰੇ ਮੇਰੇ ਤੇ ਮੇਰੇ ਸਾਥੀਆਂ ਦੇ ਅੰਦਰ ਕੀ ਹੈ, ਸਿਰਫ ਉਹ ਹੀ ਜਾਣਦੇ ਹਨ।
ਇਹ ਵੀ ਪੜ੍ਹੋ: Balwinder Singh Murder: ਗਿਆਨੀ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਕਤਲ