Punjab News: ਸੀਐਮ ਭਗਵੰਤ ਪਹੁੰਚਣਗੇ ਖਟਕੜ ਕਲਾਂ, ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਹੋਣਗੇ ਦਿੱਲੀ ਰਵਾਨਾ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚਣਗੇ। ਇੱਥੇ ਉਹ ਸ਼ਹੀਦਾਂ ਨੂੰ ਯਾਦ ਕਰਨਗੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।
Punjab News: ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੁੰਚਣਗੇ। ਇੱਥੇ ਉਹ ਸ਼ਹੀਦਾਂ ਨੂੰ ਯਾਦ ਕਰਨਗੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਸੀਐਮ ਭਗਵੰਤ ਮਾਨ ਕਰੀਬ 11 ਵਜੇ ਖਟਕੜ ਕਲਾਂ ਪਹੁੰਚਣਗੇ। ਇਸ ਤੋਂ ਪਹਿਲਾਂ ਖਟਕੜ ਕਲਾਂ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਤੋਂ ਪਹਿਲਾਂ 22 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਜਾਇਬਘਰ ਤੋਂ ਸ਼ਹੀਦ ਭਗਤ ਸਿੰਘ ਦੇ ਘਰ ਤੱਕ 850 ਮੀਟਰ ਲੰਬੀ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਸੀ। ਸੀਐਮ ਮਾਨ ਦੇ ਅੱਜ ਤਿੰਨ ਪ੍ਰੋਗਰਾਮ ਹਨ। ਇਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਏਗੀ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਜਾ ਕੇ ਸ਼ਹੀਦਾਂ ਨੂੰ ਯਾਦ ਕਰਨਗੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।
ਇਸ ਤੋਂ ਬਾਅਦ ਸੀਐਮ ਮਾਨ ਦਿੱਲੀ ਜੰਤਰ-ਮੰਤਰ 'ਤੇ ਹੋਣ ਵਾਲੀ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੰਤਰ-ਮੰਤਰ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪੋਸਟਰ ਲਗਾਏ ਜਾਣ ਤੋਂ ਬਾਅਦ ਹੋਈ ਕਾਰਵਾਈ ਕਾਰਨ ਦਿੱਲੀ 'ਚ ਇਹ ਜਨ ਸਭਾ ਕੀਤੀ ਜਾ ਰਹੀ ਹੈ।
ਗੌਰਤਲਬ ਹੈ ਕਿ ਕਰੀਬ ਇੱਕ ਸਾਲ ਪਹਿਲਾਂ ਪੰਜਾਬ ਵਿੱਚ ਪਹਿਲੀ ਵਾਰ ‘ਆਪ’ ਦੀ ਸਰਕਾਰ ਬਣੀ ਸੀ। ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਸੀ। ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਅਤੇ ਪੈੜਾਂ 'ਤੇ ਚੱਲਦਿਆਂ ਦੇਸ਼ ਹਿੱਤ ਵਿੱਚ ਕੰਮ ਕਰਨ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ