ਪੜਚੋਲ ਕਰੋ

ਮੁੱਖ ਮੰਤਰੀ ਵੱਲੋਂ ਪਿਊਸ਼ ਗੋਇਲ ਨਾਲ ਮੁਲਾਕਾਤ, ਆਰ.ਡੀ.ਐਫ. ਤੇ ਐਮ.ਡੀ.ਐਫ. ਦਾ 3095 ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕਰਨ ਲਈ ਕਿਹਾ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ ਬਕਾਇਆ ਪਏ 3095 ਕਰੋੜ ਰੁਪਏ ਫੌਰੀ ਜਾਰੀ ਕਰਵਾਉਣ ਲਈ ਕੇਂਦਰੀ ਵਣਜ ਤੇ ਸਨਅਤ ਮੰਤਰੀ ਪਿਊਸ਼ ਗੋਇਲ ਤੋਂ ਦਖ਼ਲ ਦੀ ਮੰਗ ਕੀਤੀ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ ਬਕਾਇਆ ਪਏ 3095 ਕਰੋੜ ਰੁਪਏ ਫੌਰੀ ਜਾਰੀ ਕਰਵਾਉਣ ਲਈ ਕੇਂਦਰੀ ਵਣਜ ਤੇ ਸਨਅਤ, ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਤੇ ਟੈਕਸਟਾਈਲ ਮੰਤਰੀ ਪਿਊਸ਼ ਗੋਇਲ ਤੋਂ ਦਖ਼ਲ ਦੀ ਮੰਗ ਕੀਤੀ।

ਕੇਂਦਰੀ ਮੰਤਰੀ ਨੂੰ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਸਾਉਣੀ ਖ਼ਰੀਦ ਸੀਜ਼ਨ-2021-22, ਹਾੜ੍ਹੀ ਖ਼ਰੀਦ ਸੀਜ਼ਨ 2022-23, ਸਾਉਣੀ ਖ਼ਰੀਦ ਸੀਜ਼ਨ 2022-23 ਦੇ ਆਰ.ਡੀ.ਐਫ. ਦੇ 2880 ਕਰੋੜ ਰੁਪਏ ਅਤੇ ਐਮ.ਡੀ.ਐਫ. ਦੇ 215 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਫੰਡ ਸੂਬੇ ਖ਼ਾਸ ਤੌਰ ਉਤੇ ਪੇਂਡੂ ਖੇਤਰਾਂ ਦੇ ਸਮੁੱਚੇ ਵਿਕਾਸ ਲਈ ਵਰਤੇ ਜਾਂਦੇ ਹਨ। ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਇਹ ਫੰਡ ਜਾਰੀ ਨਾ ਹੋਣ ਕਾਰਨ ਸੂਬੇ ਵਿਸ਼ੇਸ਼ ਤੌਰ ਉਤੇ ਪੇਂਡੂ ਇਲਾਕਿਆਂ ਦੇ ਵਿਕਾਸ ਉਤੇ ਮਾੜਾ ਅਸਰ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੇਂਡੂ ਵਿਕਾਸ ਐਕਟ 1987 ਦੀ ਧਾਰਾ 7 ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇ ਤਿੰਨ ਫੀਸਦੀ ਦੀ ਦਰ ਨਾਲ ਆਰ.ਡੀ.ਐਫ. ਦਾ ਭੁਗਤਾਨ ਸੂਬਾ ਸਰਕਾਰ ਦੇ ਪੰਜਾਬ ਪੇਂਡੂ ਵਿਕਾਸ ਬੋਰਡ ਨੂੰ ਹੋਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੋਟੀਫਾਈ ਕੀਤੀ ਦਰ (ਘੱਟੋ-ਘੱਟ ਸਮਰਥਨ ਮੁੱਲ ਦਾ ਤਿੰਨ ਫੀਸਦੀ) ਮੁਤਾਬਕ 1987 ਤੋਂ ਹਾੜ੍ਹੀ ਖ਼ਰੀਦ ਸੀਜ਼ਨ 2020-21 ਤੱਕ ਆਰ.ਡੀ.ਐਫ. ਦੀ ਬਾਕਾਇਦਾ ਅਦਾਇਗੀ ਹੁੰਦੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੰਡ ਦਾ ਮੰਤਵ ਮੁੱਢਲੇ ਤੌਰ ਉਤੇ ਖੇਤੀਬਾੜੀ ਤੇ ਪੇਂਡੂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਹੁੰਦਾ ਹੈ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਸੜਕੀ ਨੈੱਟਵਰਕ, ਮੰਡੀਆਂ ਦਾ ਬੁਨਿਆਦੀ ਢਾਂਚਾ, ਸਟੋਰੇਜ਼ ਸਹੂਲਤਾਂ ਦਾ ਵਿਸਤਾਰ, ਭੌਂ ਰਿਕਾਰਡ ਦਾ ਕੰਪਿਊਟਰੀਕਰਨ, ਮੰਡੀਆਂ ਤੇ ਹੋਰ ਥਾਵਾਂ ਦਾ ਮਸ਼ੀਨੀਕਰਨ ਕੀਤਾ ਜਾਂਦਾ ਹੈ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਫੰਡਾਂ ਦੇ ਮੰਤਵ ਦੀ ਜਾਂਚ ਦਾ ਤਰਕ ਦੇ ਕੇ ਸਾਉਣੀ ਖ਼ਰੀਦ ਸੀਜ਼ਨ 2020-21 ਤੋਂ ਆਰਜ਼ੀ ਲਾਗਤ ਸ਼ੀਟ ਵਿੱਚ ਆਰ.ਡੀ.ਐਫ. ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਇਕ ਫੀਸਦੀ ਤੱਕ ਸੀਮਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖ਼ਰਚੇ ਬਾਰੇ ਸਾਰੇ ਸਪੱਸ਼ਟੀਕਰਨ, ਲੋੜੀਂਦੇ ਦਸਤਾਵੇਜ਼ ਤੇ ਵੇਰਵੇ ਦੇਣ ਮਗਰੋਂ ਸਾਉਣੀ ਖ਼ਰੀਦ ਸੀਜ਼ਨ 2020-21 ਅਤੇ ਹਾੜ੍ਹੀ ਖ਼ਰੀਦ ਸੀਜ਼ਨ 2021-22 ਲਈ ਪੇਂਡੂ ਵਿਕਾਸ ਫੰਡ ਦੀ ਇਸ ਸ਼ਰਤ ਉਤੇ ਪ੍ਰਵਾਨਗੀ ਦਿੱਤੀ ਗਈ ਕਿ ਸਾਉਣੀ ਖ਼ਰੀਦ ਸੀਜ਼ਨ 2021-22 ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਪੰਜਾਬ ਨੂੰ ਆਰ.ਡੀ.ਐਫ. ਐਕਟ ਵਿੱਚ ਸੋਧ ਕਰਨੀ ਪਵੇਗੀ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਉਤੇ ਸੂਬੇ ਨੇ ਪੰਜਾਬ ਪੇਂਡੂ ਵਿਕਾਸ ਐਕਟ, 1987 ਵਿੱਚ ਸੋਧ ਕਰ ਦਿੱਤੀ ਸੀ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪੇਂਡੂ ਵਿਕਾਸ ਐਕਟ, 1987 ਵਿੱਚ ਸਬੰਧਤ ਸੋਧ ਕਰਨ ਮਗਰੋਂ ਹੁਣ ਤੱਕ ਵੀ ਸਾਉਣੀ ਖ਼ਰੀਦ ਸੀਜ਼ਨ 2021-22, ਹਾੜ੍ਹੀ ਖ਼ਰੀਦ ਸੀਜ਼ਨ 2022-23 ਅਤੇ ਸਾਉਣੀ ਖ਼ਰੀਦ ਸੀਜ਼ਨ 2022-23 ਦੀਆਂ ਆਰਜ਼ੀ ਖ਼ਰਚਾਂ ਸ਼ੀਟਾਂ ਵਿੱਚ ਆਰ.ਡੀ.ਐਫ. ਦੇ 2880 ਕਰੋੜ ਰੁਪਏ ਮਨਜ਼ੂਰ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਾਉਣੀ ਖ਼ਰੀਦ ਸੀਜ਼ਨ 2021-22 ਤੱਕ ਭਾਰਤ ਸਰਕਾਰ ਵੱਲੋਂ ਤਿੰਨ ਫੀਸਦੀ ਦੇ ਹਿਸਾਬ ਨਾਲ ਸੂਬੇ ਨੂੰ ਐਮ.ਡੀ.ਐਫ. ਦਾ ਭੁਗਤਾਨ ਕੀਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਭਾਰਤ ਸਰਕਾਰ ਨੇ ਇਕ ਫੀਸਦੀ ਦੀ ਦਰ ਨਾਲ ਐਮ.ਡੀ.ਐਫ. ਜਿਹੜਾ 215 ਕਰੋੜ ਰੁਪਏ ਬਣਦਾ ਹੈ, ਨੂੰ ਰੋਕਿਆ ਹੋਇਆ ਹੈ। ਮੁੱਖ ਮੰਤਰੀ ਨੇ ਪਿਊਸ਼ ਗੋਇਲ ਨੂੰ ਅਪੀਲ ਕੀਤੀ ਕਿ ਆਰ.ਡੀ.ਐਫ. ਤੇ ਐਮ.ਡੀ.ਐਫ. ਦੋਵਾਂ ਦੇ ਬਕਾਇਆ ਫੰਡ ਤੁਰਤ ਜਾਰੀ ਕਰਵਾਏ ਜਾਣ ਤਾਂ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Pulse Prices: ਚੋਣਾਂ ਵਿਚਾਲੇ ਦਾਲ ਦੀਆਂ ਕੀਮਤਾਂ ਨੇ ਵਧਾਈ ਪਰੇਸ਼ਾਨੀ, ਜਮ੍ਹਾਖੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕਸਣ ਦੀ ਤਿਆਰੀ
Pulse Prices: ਚੋਣਾਂ ਵਿਚਾਲੇ ਦਾਲ ਦੀਆਂ ਕੀਮਤਾਂ ਨੇ ਵਧਾਈ ਪਰੇਸ਼ਾਨੀ, ਜਮ੍ਹਾਖੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕਸਣ ਦੀ ਤਿਆਰੀ
Supreme Court: ਅੱਜ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੁੱਧ ਪਟੀਸ਼ਨ 'ਤੇ SC 'ਚ ਹੋਵੇਗੀ ਸੁਣਵਾਈ
Supreme Court: ਅੱਜ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੁੱਧ ਪਟੀਸ਼ਨ 'ਤੇ SC 'ਚ ਹੋਵੇਗੀ ਸੁਣਵਾਈ
Petrol-Diesel Price Today: ਤੇਲ ਦੇ ਰੇਟ ਹੋਏ ਅਪਡੇਟ, ਜਾਣੋ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Petrol-Diesel Price Today: ਤੇਲ ਦੇ ਰੇਟ ਹੋਏ ਅਪਡੇਟ, ਜਾਣੋ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-04-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-04-2024)
Advertisement
for smartphones
and tablets

ਵੀਡੀਓਜ਼

ਕਿਸਾਨਾਂ ਨੇ ਪ੍ਰਚਾਰ ਕਰਨ ਆਈ ਪ੍ਰਨੀਤ ਕੌਰ ਦਾ ਕੀਤਾ ਵਿਰੋਧਅੰਮ੍ਰਿਤਪਾਲ ਸਿੰਘ ਨਾਲ ਵਿਰਸਾ ਸਿੰਘ ਵਲਟੋਹਾ ਦਾ ਮੁਕਾਬਲਾ - ਵੇਖੋ ਟਿਕਟ ਮਿਲਣ ਤੋਂ ਬਾਅਦ ਕੀ ਬੋਲੇFazilka News: ਐਬੂਲੈਂਸ ਨਾ ਮਿਲਣ ਕਾਰਨ ਪਿਓ ਨੂੰ ਰੇਹੜੀ 'ਤੇ ਲਿਜਾਣ ਲਈ ਮਜਬੂਰ ਹੋਇਆ ਪੁੱਤCanada News | ਹੁਣ ਕੈਨੇਡਾ 'ਚ ਲੁੱਟ ਲਿਆ ਸ਼ਰਾਬ ਦਾ ਠੇਕਾ, ਕੁੜੀ ਵੀ ਲੈ ਗਈ ਬੋਤਲਾਂ ਦਾ ਭਰ ਕੇ ਬੈਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pulse Prices: ਚੋਣਾਂ ਵਿਚਾਲੇ ਦਾਲ ਦੀਆਂ ਕੀਮਤਾਂ ਨੇ ਵਧਾਈ ਪਰੇਸ਼ਾਨੀ, ਜਮ੍ਹਾਖੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕਸਣ ਦੀ ਤਿਆਰੀ
Pulse Prices: ਚੋਣਾਂ ਵਿਚਾਲੇ ਦਾਲ ਦੀਆਂ ਕੀਮਤਾਂ ਨੇ ਵਧਾਈ ਪਰੇਸ਼ਾਨੀ, ਜਮ੍ਹਾਖੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕਸਣ ਦੀ ਤਿਆਰੀ
Supreme Court: ਅੱਜ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੁੱਧ ਪਟੀਸ਼ਨ 'ਤੇ SC 'ਚ ਹੋਵੇਗੀ ਸੁਣਵਾਈ
Supreme Court: ਅੱਜ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੁੱਧ ਪਟੀਸ਼ਨ 'ਤੇ SC 'ਚ ਹੋਵੇਗੀ ਸੁਣਵਾਈ
Petrol-Diesel Price Today: ਤੇਲ ਦੇ ਰੇਟ ਹੋਏ ਅਪਡੇਟ, ਜਾਣੋ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Petrol-Diesel Price Today: ਤੇਲ ਦੇ ਰੇਟ ਹੋਏ ਅਪਡੇਟ, ਜਾਣੋ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-04-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-04-2024)
Diljit Dosanjh: ਦਿਲਜੀਤ ਦੋਸਾਂਝ ਨੂੰ ਲੈ ਬੋਲੇ ਰਾਣਾ ਰਣਬੀਰ- 'ਹੁਣ ਪਤਾ ਲੱਗਾ ਦੋਸਾਂਝਾਵਾਲੇ ਦੀ ਰਾਸ਼ੀ, ਜਾਤ ਅਤੇ ਧਰਮ ਕੀ ?' 
ਦਿਲਜੀਤ ਦੋਸਾਂਝ ਨੂੰ ਲੈ ਬੋਲੇ ਰਾਣਾ ਰਣਬੀਰ- 'ਹੁਣ ਪਤਾ ਲੱਗਾ ਦੋਸਾਂਝਾਵਾਲੇ ਦੀ ਰਾਸ਼ੀ, ਜਾਤ ਅਤੇ ਧਰਮ ਕੀ ?' 
Rashifal 29 th April 2024: ਇਨ੍ਹਾਂ ਰਾਸ਼ੀਆਂ ਨੂੰ ਰਹੇਗਾ ਮਾਨਸਿਕ ਤਣਾਅ ਅਤੇ ਕਈਆਂ ਦਾ ਵਧੇਗਾ ਕਾਰੋਬਾਰ, ਜਾਣੋ ਅੱਜ ਦਾ ਰਾਸ਼ੀਫਲ
Rashifal 29 th April 2024: ਇਨ੍ਹਾਂ ਰਾਸ਼ੀਆਂ ਨੂੰ ਰਹੇਗਾ ਮਾਨਸਿਕ ਤਣਾਅ ਅਤੇ ਕਈਆਂ ਦਾ ਵਧੇਗਾ ਕਾਰੋਬਾਰ, ਜਾਣੋ ਅੱਜ ਦਾ ਰਾਸ਼ੀਫਲ
Virat Kohli, IPL 2024: ਵਿਰਾਟ ਕੋਹਲੀ ਨੇ ਟ੍ਰੋਲ ਕਰਨ ਵਾਲਿਆਂ ਦੇ ਮੂੰਹ 'ਤੇ ਜੜਿਆ ਥੱਪੜ, ਸਟਰਾਈਕ ਰੇਟ ਨੂੰ ਲੈ ਦਿੱਤਾ ਵੱਡਾ ਬਿਆਨ
ਵਿਰਾਟ ਕੋਹਲੀ ਨੇ ਟ੍ਰੋਲ ਕਰਨ ਵਾਲਿਆਂ ਦੇ ਮੂੰਹ 'ਤੇ ਜੜਿਆ ਥੱਪੜ, ਸਟਰਾਈਕ ਰੇਟ ਨੂੰ ਲੈ ਦਿੱਤਾ ਵੱਡਾ ਬਿਆਨ
Arthritis: ਉਂਗਲਾਂ 'ਚ ਹੁੰਦੀਆਂ ਆਹ ਪਰੇਸ਼ਾਨੀਆਂ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Arthritis: ਉਂਗਲਾਂ 'ਚ ਹੁੰਦੀਆਂ ਆਹ ਪਰੇਸ਼ਾਨੀਆਂ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Embed widget