(Source: ECI/ABP News)
ਝੋਨੇ ਦੀ ਲਵਾਈ ਤੋਂ ਪਹਿਲਾਂ CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਬਾਸਮਤੀ 'ਤੇ MSP ਦੀ ਗਾਰੰਟੀ ?
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਲਈ ਵੱਡਾ ਐਲਾਨ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ
![ਝੋਨੇ ਦੀ ਲਵਾਈ ਤੋਂ ਪਹਿਲਾਂ CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਬਾਸਮਤੀ 'ਤੇ MSP ਦੀ ਗਾਰੰਟੀ ? CM can guarantee MSP on full purchase of Basmati ਝੋਨੇ ਦੀ ਲਵਾਈ ਤੋਂ ਪਹਿਲਾਂ CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਬਾਸਮਤੀ 'ਤੇ MSP ਦੀ ਗਾਰੰਟੀ ?](https://feeds.abplive.com/onecms/images/uploaded-images/2023/05/15/9746ae804fbd9ef69285a37983e982431684134474640674_original.jpg?impolicy=abp_cdn&imwidth=1200&height=675)
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਲਈ ਵੱਡਾ ਐਲਾਨ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ। ਕਿਹਾ ਜਾ ਰਿਹਾ ਹੈ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਾਸਪਤੀ ਦੀ ਪੂਰੀ ਖ਼ਰੀਦ ਤੇ ਐਮਐਸਪੀ ਦੀ ਗਾਰੰਟੀ ਦੇ ਸਕਦੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ, ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ 'ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਤੇ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਸਾਂਝੇ ਕਰਾਂਗਾ...
ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ 'ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ ਤੇ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ ਨਾਲ ਸਾਂਝੇ ਕਰਾਂਗਾ...
— Bhagwant Mann (@BhagwantMann) May 15, 2023
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਡਿੱਗਦੇ ਜ਼ਮੀਨੀ ਪਾਣੀ ਦੇ ਪੱਧਰ ਨੂੰ ਲੈ ਕੇ ਸਰਕਾਰਾਂ ਲਗਾਤਾਰ ਯਤਨਸ਼ੀਲ ਹਨ ਤੇ ਕਿਸਾਨਾਂ ਨੂੰ ਫਸਲ ਦੇ ਬਦਲ ਦੇਣ ਦੀ ਕੋਸ਼ਿਸ਼ ਵੀ ਕਰ ਰਹੀਆਂ ਹਨ ਪਰ ਹਾਲੇ ਤੱਕ ਕੋਈ ਵੀ ਸਰਕਾਰ ਇਸ ਦਾ ਢੁਕਵਾਂ ਬਦਲ ਨਹੀਂ ਦੇ ਸਕੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਸ਼ਾਇਦ ਇਸ ਵਾਰ ਕਿਸਾਨਾਂ ਨੂੰ ਕੋਈ ਬਦਲ ਦੇਣ ਤਾਂ ਜੋ ਪੰਜ ਦਰਿਆਵਾਂ ਦੀ ਧਰਤੀ ਨੂੰ ਬੰਜਰ ਹੋਣ ਤੋਂ ਰੋਕਿਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)