ਗੁਰਦਾਸਪੁਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਰਤਾਰਪੁਰ ਸਾਹਿਬ ‘ਚ ਬਣ ਰਹੇ ਲਾਂਘੇ ਦੇ ਉਦਘਾਟਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਸੀਐਮ ਵੀਰਵਾਰ ਨੂੰ ਡੇਰਾ ਬਾਬਾ ਨਾਨਕ ਸਥਿਤ ਕਰਤਾਰਪੁਰ ਕੌਰੀਡੌਰ, ਟਰਮੀਨਲ ਅਤੇ ਟੈੱਟ ਸਿਟੀ ਦਾ ਜਾਇਜ਼ਾ ਲੈਣ ਪਹੁੰਚੇ। ਇੱਥੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਣ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਅਤੇ ਇਸ ਮੌਕੇ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਇਸ ਮੌਕੇ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਮ ਹਲਕਾ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਿਪਲ ਉੱਜਵਲ ਸਣੇ ਪ੍ਰਸਾਸ਼ਨ ਅਧਿਕਾਰੀ ਮੌਜੂਦ ਰਹੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਦੀ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਸਥਿਤ ਲੈਂਡ ਪੋਰਟ ਆਥਰਟੀ ਆਫ਼ ਇੰਡੀਆ ਵੱਲੋਂ ਨਿਰਮਾਣ ਕੀਤੇ ਜਾ ਰਹੇ ਟਰਮੀਨਲ ਦਾ ਜਾਇਜ਼ਾ ਲਿਆ।
ਲੈਂਡ ਪਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵੱਲੋਂ ਟਰਮੀਨਲ ਦੇ ਨਿਰਮਾਣ ਕਾਰਜਾਂ ਸਬੰਧੀ ਸੀਐੱਮ ਅਮਰਿੰਦਰ ਸਿੰਘ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਗਿਰਧਾਰੀ ਲਾਲ ਸਨਜ਼ ਵੱਲੋਂ ਤਿਆਰ ਕੀਤੀ ਜਾ ਰਹੀ ਟੈਂਟ ਸਿਟੀ ਜਿਸ 'ਚ ਸਵਿਸ ਸਕਾਟ ਦਰਬਾਰੀ ਟੈਂਟ ਵੀਆਈਪੀ ਟੈਂਟ ਤੋਂ ਇਲਾਵਾ ਧਾਰਮਿਕ ਸਮਾਗਮ ਲਈ ਬਣਾਏ ਜਾ ਰਹੇ ਵਿਸ਼ਾਲ ਪੰਡਾਲ ਦਾ ਜਾਇਜ਼ਾ ਲਿਆ।
ਸੀਐਮ ਅਮਰਿੰਦਰ ਨੇ ਕੀਤਾ ਲਾਂਘੇ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ
ਏਬੀਪੀ ਸਾਂਝਾ
Updated at:
31 Oct 2019 03:26 PM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਰਤਾਰਪੁਰ ਸਾਹਿਬ ‘ਚ ਬਣ ਰਹੇ ਲਾਂਘੇ ਦੇ ਉਦਘਾਟਨ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਸੀਐਮ ਵੀਰਵਾਰ ਨੂੰ ਡੇਰਾ ਬਾਬਾ ਨਾਨਕ ਸਥਿਤ ਕਰਤਾਰਪੁਰ ਕੌਰੀਡੌਰ, ਟਰਮੀਨਲ ਅਤੇ ਟੈੱਟ ਸਿਟੀ ਦਾ ਜਾਇਜ਼ਾ ਲੈਣ ਪਹੁੰਚੇ।
- - - - - - - - - Advertisement - - - - - - - - -