(Source: ECI/ABP News/ABP Majha)
ਕੈਪਟਨ ਨੇ ਜਾਰੀ ਕੀਤਾ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਬਿਓਰਾ, ਜਾਣੋ ਕਿੰਨੀਆਂ ਮੌਤਾਂ ਤੇ ਕਿੰਨੀ ਫ਼ਸਲ ਹੋਈ ਬਰਬਾਦ
ਮੁੱਖ ਮੰਤਰੀ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੜ੍ਹਾਂ ਕਾਰਨ 4,228 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਹ ਪਸ਼ੂ ਕਿਸਾਨਾਂ ਦੀ ਕਮਾਈ ਦਾ ਵੱਡਾ ਸਾਧਨ ਹੁੰਦੇ ਸਨ, ਜੋ ਹੁਣ ਨਹੀਂ ਰਹੇ।
ਕੈਪਟਨ ਨੇ ਆਪਣੇ ਟਵਿੱਟਰ ਖਾਤੇ 'ਤੇ ਅੰਕੜੇ ਜਾਰੀ ਕਰਦਿਆਂ ਦੱਸਿਆ ਹੈ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ 317.63 ਮਿਲੀਮੀਟਰ ਵਰਖਾ ਹੋਈ ਹੈ, ਜਿਸ ਨਾਲ ਕੁੱਲ 18 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਭਾਰੀ ਬਰਸਾਤ ਕਾਰਨ ਕੁੱਲ 554 ਪਿੰਡਾਂ ਵਿੱਚ ਰਹਿੰਦੇ 13,635 ਲੋਕ ਪ੍ਰਭਾਵਿਤ ਹੋਏ ਹਨ। ਕੁੱਲ ਅੱਠ ਮੌਤਾਂ ਵਿੱਚੋਂ ਸਭ ਤੋਂ ਵੱਧ ਲੁਧਿਆਣਾ ਵਿੱਚ ਹੋਈਆਂ ਹਨ।Lot of false information is being circulated over the past few days regarding floods in Punjab. Let me clarify that there was no breach in Beas & Ravi and breaches in Ghaghar & Sutlej have more or less been plugged. Its my humble request to not indulge in spreading false news.
— Capt.Amarinder Singh (@capt_amarinder) August 28, 2019
ਇਸ ਤੋਂ ਇਲਾਵਾ ਫ਼ਾਜ਼ਿਲਕਾ, ਰੂਪਨਗਰ ਤੇ ਜਲੰਧਰ ਜ਼ਿਲ੍ਹਿਆਂ ਵਿੱਚ ਇੱਕ-ਇੱਕ ਵਿਅਕਤੀ ਦੀ ਜਾਨ ਗਈ ਹੈ। ਭਾਰੀ ਮੀਂਹ ਕਾਰਨ ਆਏ ਹੜ੍ਹਾਂ ਵਿੱਚ ਹਾਲੇ ਇੱਕ ਵਿਅਕਤੀ ਲਾਪਤਾ ਦੱਸਿਆ ਗਿਆ ਹੈ ਤੇ 12 ਜਣੇ ਜ਼ਖ਼ਮੀ ਹੋਏ ਹਨ। ਹਾਲਾਂਕਿ, ਇਸ ਸਰਵੇਖਣ ਵਿੱਚ ਬਿਮਾਰਾਂ ਦੀ ਗਿਣਤੀ ਨਹੀਂ ਦੱਸੀ ਗਈ। ਹੜ੍ਹਾਂ ਦਾ ਪਾਣੀ ਘਟਣ ਦੇ ਨਾਲ ਹੀ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰ ਲੋਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਕੈਪਟਨ ਦੀ ਰਿਪੋਰਟ ਮੁਤਾਬਕ ਪਿੰਡਾਂ ਵਿੱਚ 1457 ਘਰ ਪੂਰੀ ਤਰ੍ਹਾਂ ਜਾਂ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ ਤੇ 298 ਮਕਾਨਾਂ ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ ਹੈ। ਇਸੇ ਤਰ੍ਹਾਂ ਹੜ੍ਹਾਂ ਨੇ 49 ਕੱਚੇ ਮਕਾਨ ਪੂਰੀ ਤਰ੍ਹਾਂ ਢਹਿਢੇਰੀ ਕਰ ਦਿੱਤੇ ਹਨ ਅਤੇ 64 ਨੂੰ ਅੰਸ਼ਕ ਤੌਰ 'ਤੇ ਨੁਕਸਾਨ ਕਰ ਰਿਹਾ ਹੈ। ਮੁੱਖ ਮੰਤਰੀ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੜ੍ਹਾਂ ਕਾਰਨ 4,228 ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਹ ਪਸ਼ੂ ਕਿਸਾਨਾਂ ਦੀ ਕਮਾਈ ਦਾ ਵੱਡਾ ਸਾਧਨ ਹੁੰਦੇ ਸਨ, ਜੋ ਹੁਣ ਨਹੀਂ ਰਹੇ।Punjab State Seeds Corporation to supply 25,000 quintal high-quality wheat seeds free of cost to the farmers affected by floods. The total procurement will cost the government around Rs. 7.5 Crore. This is one of many steps towards restoring normalcy at the earliest. pic.twitter.com/hNG57KNXdl
— Capt.Amarinder Singh (@capt_amarinder) August 28, 2019
ਅੰਕੜਿਆਂ ਮੁਤਾਬਕ 1,72,223 ਏਕੜ ਖੜ੍ਹੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ। ਸਰਕਾਰ ਇਸ ਖਰਾਬੇ ਦਾ ਮੁਆਵਜ਼ਾ ਲੋਕਾਂ ਨੂੰ ਕਦੋਂ ਜਾਰੀ ਕਰੇਗੀ, ਇਸ ਬਾਰੇ ਕੁਝ ਕਹਿਣਾ ਹਾਲੇ ਬਾਕੀ ਹੈ। ਹਾਲੇ ਤਕ ਪੰਜਾਬ ਨੂੰ ਕੇਂਦਰ ਤੋਂ ਵੀ ਕੋਈ ਮਦਦ ਨਹੀਂ ਕੀਤੀ ਤੇ ਮੁੱਖ ਮੰਤਰੀ ਨੇ 475.56 ਕਰੋੜ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ, ਪਰ ਨੁਕਸਾਨ ਇਸ ਤੋਂ ਕਈ ਗੁਣਾ ਵੱਧ ਹੈ।.@capt_amarinder govt sets aside Rs 475.56 cr for flood relief & rehabilitation. CM asks concerned officials to formulate strategy for post relief works in affected villages. pic.twitter.com/waiPLG1h9G
— Raveen Thukral (@RT_MediaAdvPbCM) August 28, 2019