ਪੜਚੋਲ ਕਰੋ
Advertisement
ਹੁਣ ਨਸ਼ਾ ਵੇਚਣ ਵਾਲੇ ਸ਼ੱਕੀਆਂ ਨੂੰ ਚੁਕਵਾਉਣਗੇ ਕੈਪਟਨ
ਉਨ੍ਹਾਂ ਪੁਲਿਸ ਵਿਭਾਗ ਨੂੰ ਵੀ ਚੇਤਾਵਨੀ ਦਿੱਤੀ ਕਿ ਜੋ ਵੀ ਮੁਲਾਜ਼ਮ ਜਾਂ ਅਧਿਕਾਰੀ ਨਸ਼ੇ ਫੈਲਾਉਣ ਵਿੱਚ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਤਾਂ ਹੋਵੇਗੀ ਹੀ, ਨਾਲ ਹੀ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇਗਾ ਨਹੀਂ ਜ਼ਬਰੀ ਸੇਵਾਮੁਕਤ ਕੀਤਾ ਜਾਵੇਗਾ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦ ਸਿੰਘ ਨੇ ਲਗਾਤਾਰ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਘਿਰੇ ਰਹਿਣ ਵਾਲੇ ਵਿਅਕਤੀਆਂ ਨੂੰ ਸਾਵਧਾਨੀ ਵਜੋਂ ਹਿਰਾਸਤ ਵਿੱਚ ਲੈਣ ਦਾ ਸਮਰਥਨ ਕੀਤਾ ਹੈ। ਪੰਜਾਬ ਪੁਲਿਸ ਨੇ ਅਜਿਹੇ ਤਕਰੀਬਨ 200 ਵਿਅਕਤੀਆਂ ਦੀ ਸ਼ਨਾਖ਼ਤ ਕਰ ਲਈ ਹੈ।
Chaired a meeting of the Consultative Group on Drugs to review the situation. Considerable progress has been made until now as far as recoveries & arrests go, but a lot more needs to be done. I congratulate all Punjabis & @PunjabPoliceInd for each win in this #WarAgainstDrugs. pic.twitter.com/bUrXvwrWYo
— Capt.Amarinder Singh (@capt_amarinder) June 26, 2019ਆਪਣੇ ਉੱਚ ਅਧਿਕਾਰੀਆਂ ਅਤੇ ਕੁਝ ਵਿਧਾਇਕਾਂ ਨਾਲ ਆਹਮੋ-ਸਾਹਮਣੇ ਅਤੇ ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਨਸ਼ੇ ਦੀ ਰੋਕਥਾਮ ਦੇ ਪ੍ਰੋਗਰਾਮਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮਾਮਲਿਆਂ ਦੇ ਨਿਬੇੜੇ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟ ਦਾ ਗਠਨ ਕਰਨ 'ਤੇ ਵੀ ਵਿਚਾਰ ਕੀਤਾ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨਾਰਕੋਟਿਕਸ ਬਿਊਰੋ (NCB) ਦੀਆਂ ਟੀਮਾਂ ਨੂੰ ਪੂਰਾ ਸਮਰਥਨ ਦੇਵੇਗੀ ਤਾਂ ਜੋ ਸੂਬੇ ਵਿੱਚ ਨਸ਼ੇ ਦੀ ਰੋਕਥਾਮ ਵਧੀਆ ਤਰੀਕੇ ਨਾਲ ਕੀਤੀ ਜਾ ਸਕੇ। ਉਨ੍ਹਾਂ ਪੁਲਿਸ ਵਿਭਾਗ ਨੂੰ ਵੀ ਚੇਤਾਵਨੀ ਦਿੱਤੀ ਕਿ ਜੋ ਵੀ ਮੁਲਾਜ਼ਮ ਜਾਂ ਅਧਿਕਾਰੀ ਨਸ਼ੇ ਫੈਲਾਉਣ ਵਿੱਚ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਤਾਂ ਹੋਵੇਗੀ ਹੀ, ਨਾਲ ਹੀ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇਗਾ ਨਹੀਂ ਜ਼ਬਰੀ ਸੇਵਾਮੁਕਤ ਕੀਤਾ ਜਾਵੇਗਾ। ਕੈਪਟਨ ਨੇ ਨਸ਼ਿਆਂ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ ਟੌਲਰੈਂਸ ਪੌਲਿਸੀ 'ਤੇ ਚੱਲਣ ਦੀ ਗੱਲ ਵੀ ਦੁਹਰਾਈ।
Chief Minister @capt_amarinder Singh's message on 'International Day Against Drug Abuse and Illicit Trafficking'. #InternationalDayAgainstDrugAbuseAndIllicitTrafficking #WarAgainstDrugs #JungJaariHai #SayNoToDrugs pic.twitter.com/4jrudTRFC1
— Government of Punjab (@PunjabGovtIndia) June 26, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਸਿੱਖਿਆ
Advertisement