ਪੜਚੋਲ ਕਰੋ

ਵੱਡੀ ਖ਼ਬਰ ! ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ CM ਨੇ ਬਦਲਿਆ 26 ਜਨਵਰੀ ਵਾਲਾ ਪ੍ਰੋਗਰਾਮ ? ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਸਿੱਖ ਫਾਰ ਜਸਟਿਸ (SFJ) ਵੱਲੋਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗਣਤੰਤਰ ਦਿਵਸ (26 ਜਨਵਰੀ) ਦੇ ਪ੍ਰੋਗਰਾਮ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਉਹ ਫਰੀਦਕੋਟ ਵਿੱਚ ਤਿਰੰਗਾ ਨਹੀਂ ਲਹਿਰਾਉਣਗੇ। ਹਾਲਾਂਕਿ ਨਵੀਂ ਜਗ੍ਹਾ ਦਾ ਫੈਸਲਾ ਅਜੇ ਨਹੀਂ ਕੀਤਾ ਗਿਆ ਹੈ।

Punjab News: ਸਿੱਖ ਫਾਰ ਜਸਟਿਸ (SFJ) ਵੱਲੋਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗਣਤੰਤਰ ਦਿਵਸ (26 ਜਨਵਰੀ) ਦੇ ਪ੍ਰੋਗਰਾਮ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ। ਹੁਣ ਉਹ ਫਰੀਦਕੋਟ ਵਿੱਚ ਤਿਰੰਗਾ ਨਹੀਂ ਲਹਿਰਾਉਣਗੇ। ਹਾਲਾਂਕਿ ਨਵੀਂ ਜਗ੍ਹਾ ਦਾ ਫੈਸਲਾ ਅਜੇ ਨਹੀਂ ਕੀਤਾ ਗਿਆ ਹੈ।

ਇਹ ਫੈਸਲਾ ਪੰਜਾਬ ਸਰਕਾਰ ਨੇ ਬੁੱਧਵਾਰ ਦੇਰ ਰਾਤ ਲਿਆ। ਇਸ ਦੀ ਪੁਸ਼ਟੀ ਫਰੀਦਕੋਟ ਦੇ ਡੀਸੀ ਵਿਨੀਤ ਕੁਮਾਰ ਨੇ ਕੀਤੀ। ਹਾਲਾਂਕਿ, ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਇਹ ਫੈਸਲਾ ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਸੀ। ਹੁਣ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਫਰੀਦਕੋਟ ਵਿੱਚ ਤਿਰੰਗਾ ਲਹਿਰਾਉਣਗੇ।

ਪੰਨੂ ਨੇ ਵੀਡੀਓ ਵਿੱਚ ਕੀ ਕਿਹਾ ?

ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ SFJ ਦੇ ਮੁਖੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਸੀ। ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜੋ ਵੀ ਉਲਟ ਚੱਲਦਾ ਹੈ ਉਸਦਾ ਹਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗਾ ਹੋਵੇਗਾ।  

ਪੰਨੂ ਨੇ ਆਪਣੀ ਪਹੁੰਚ ਦਾ ਸਬੂਤ ਦਿੰਦਿਆਂ ਕਿਹਾ ਕਿ ਉਸ ਨੇ ਹੀ ਫਰੀਦਕੋਟ ਰੇਲਵੇ ਸਟੇਸ਼ਨ ਤੇ ਨਹਿਰੂ ਸਟੇਡੀਅਮ 'ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਇੱਥੇ ਸੀਐਮ ਭਗਵੰਤ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਜਾ ਰਹੇ ਹਨ। ਸਿੱਖ ਨੌਜਵਾਨ ਆਪਣੀ ਕਮਰ 'ਤੇ ਬੰਬ ਨਾ ਬੰਨ੍ਹਣ ਤੇ ਨਾ ਹੀ ਆਪਣੇ ਹੱਥਾਂ ਵਿੱਚ ਤਿਰੰਗਾ ਫੜਨ। ਉਨ੍ਹਾਂ ਨੂੰ ਸਿਰਫ਼ ਖਾਲਿਸਤਾਨ ਦਾ ਝੰਡਾ ਹੀ ਫੜਨਾ ਚਾਹੀਦਾ ਹੈ। 

ਪਨੂੰ ਨੇ ਕਿਹਾ ਕਿ ਹੁਣ ਅਮਰੀਕਾ ਵਿੱਚ ਡੋਨਾਲਡ ਟਰੰਪ ਦੀ ਸਰਕਾਰ ਸੱਤਾ ਵਿੱਚ ਆ ਗਈ ਹੈ। ਸਰਕਾਰਾਂ ਬਦਲਣ ਨਾਲ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂਦੀਆਂ ਹਨ। ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਉਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਤੇ ਕਿਸਾਨ ਜੋ ਪੰਜਾਬ ਤੇ ਹਰਿਆਣਾ ਦੀ ਸਰਹੱਦ 'ਤੇ ਬੈਠੇ ਹਨ, ਉਨ੍ਹਾਂ ਨੂੰ ਅੰਮ੍ਰਿਤਸਰ, ਗੁਰਦਾਸਪੁਰ ਤੇ ਜਲੰਧਰ ਵਰਗੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ 'ਤੇ ਖਾਲਿਸਤਾਨ ਦੇ ਝੰਡੇ ਲਹਿਰਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ ਸੁਨੇਹਾ ਸਿੱਧਾ ਡੋਨਾਲਡ ਟਰੰਪ ਤੱਕ ਪਹੁੰਚ ਸਕੇ। 

ਪਨੂੰ ਨੇ ਐਲਾਨ ਕੀਤਾ ਕਿ ਕੈਨੇਡਾ, ਯੂਕੇ, ਇਟਲੀ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਦੂਤਾਵਾਸਾਂ ਵਿੱਚ ਵਾਸ਼ਿੰਗਟਨ ਡੀਸੀ, ਸੈਨ ਫਰਾਂਸਿਸਕੋ, ਟੋਰਾਂਟੋ, ਓਟਾਵਾ, ਵੈਨਕੂਵਰ ਵਿੱਚ ਖਾਲਿਸਤਾਨ ਦੇ ਝੰਡੇ ਲਹਿਰਾਏ ਜਾਣਗੇ। ਉਸ ਨੇ ਕਿਹਾ ਕਿ ਅਜਿਹਾ ਕਰਕੇ ਉਹ ਸਥਾਨਕ ਸਰਕਾਰਾਂ ਨੂੰ, ਖਾਸ ਕਰਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ, ਇਹ ਸੁਨੇਹਾ ਦੇਣਗੇ ਕਿ ਸਿੱਖਾਂ ਤੇ ਭਾਰਤ ਸਰਕਾਰ ਵਿੱਚ ਧਰਮ ਤੇ ਰਾਜਨੀਤੀ ਨੂੰ ਲੈ ਕੇ ਬਹੁਤ ਵੱਡਾ ਅੰਤਰ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget