ਪੜਚੋਲ ਕਰੋ

ਵੱਢੀਖੋਰ ਤੇ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਸ਼ਾਮਤ, ਸੀਐਮ ਚੰਨੀ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦਿਵਸ ਮੌਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਮਿਸ਼ਨ ਕਲੀਨ ਦਾ ਐਲਾਨ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਵੱਢੀ-ਖੋਰੀ ਵਿੱਚ ਸ਼ਾਮਲ ਤੇ ਲੋਕਾਂ ਦੇ ਕੰਮਾਂ ਵਿੱਚ ਅੜਿੱਕੇ ਡਾਹੁਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਚੰਡੀਗੜ੍ਹ ਨਜ਼ਦੀਕ ਖਰੜ-ਲਾਂਡਰਾਂ ਰੋਡ ਉਤੇ ਪੈਂਦੇ ਗਰੈਂਡ ਇੰਪੀਰੀਅਲ ਪੈਲੇਸ ਵਿੱਚ ਸਹਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਰਾਜ ਪੱਧਰੀ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਲੋਕ-ਪੱਖੀ ਨਿਜ਼ਾਮ ਸਿਰਜਣ ਦਾ ਅਹਿਦ ਲੈਂਦਿਆਂ ਕਿਹਾ ਕਿ ਅੱਜ ਤੋਂ ਸਾਰੇ ਸੂਬੇ ਵਿੱਚ ਮਾਈਨਿੰਗ ਮਾਫ਼ੀਆ ਦੇ ਅੰਤ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਤੇ ਮਾਈਨਿੰਗ ਵਾਲੀ ਹਰੇਕ ਥਾਂ ਉਤੇ ਪੁਲਿਸ ਦਾ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਰੇਤੇ ਦੀ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਈ ਜਾ ਸਕੇ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਨੂੰ ਰੇਤਾ 9 ਰੁਪਏ ਪ੍ਰਤੀ ਫੁੱਟ ਦੇ ਸਰਕਾਰੀ ਭਾਅ ਦੇ ਹਿਸਾਬ ਨਾਲ ਮਿਲੇ ਤੇ ਜੇਕਰ ਡਿਊਟੀ ਉਤੇ ਤਾਇਨਾਤ ਪੁਲਿਸ ਮੁਲਾਜ਼ਮ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਇੱਕ ਹੋਰ ਅਹਿਮ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਕਿ ਹਫ਼ਤੇ ਤੇ ਮਹੀਨੇ ਲੈਣੇ ਤੁਰੰਤ ਬੰਦ ਕਰਨ ਲਈ ਆਖਿਆ ਤਾਂ ਜੋ ਲੋਕਾਂ ਦਾ ਵਿਸ਼ਵਾਸ ਸਰਕਾਰ ਵਿੱਚ ਮਜ਼ਬੂਤ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਵਿਜੀਲੈਂਸ ਨੂੰ ਵੀ ਆਦੇਸ਼ ਦਿੱਤੇ ਕਿ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਉਤੇ ਫੌਰੀ ਅਮਲ ਯਕੀਨੀ ਬਣਾਇਆ ਜਾਵੇ ਅਤੇ ਭ੍ਰਿਸ਼ਟਾਚਾਰੀਆਂ ਨੂੰ ਫੜਨ ਦੀ ਕਾਰਜਪ੍ਰਣਾਲੀ ਨੂੰ ਚੁਸਤ-ਦਰੁਸਤ ਕੀਤਾ ਜਾਵੇ।

ਇਸ ਦੌਰਾਨ ਪੰਜਾਬ ਦੀ ਨੌਜਵਾਨੀ ਨੂੰ ਸਿਸਟਮ ਵਿੱਚ ਸੁਧਾਰ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਕਾਰ ਜਿੱਥੇ ਆਪਣੀ ਜ਼ਿੰਮੇਵਾਰੀ ਨਿਭਾਅ ਰਹੀ ਹੈ, ਉਥੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਬਿਨਾਂ ਕਿਸੇ ਵਿਤਕਰੇ ਤੇ ਦੇਰੀ ਦੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget