ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਹੋਈ ਬੇਅਦਬੀ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕੀਤੀ ਹੈ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਇਸ ਘਟਨਾ ਤੋਂ ਬਹੁਤ ਦੁਖੀ ਹਨ।
 
ਉਨ੍ਹਾਂ ਲੋਕਾਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ, “ਮਾੜੇ ਅਨਸਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਕੇ ਤਬਾਹੀ ਮਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।


ਉਨ੍ਹਾਂ ਪੰਜਾਬੀਆਂ ਨੂੰ ਪੰਜਾਬ ਭਰ ਦੇ ਸਾਰੇ ਧਾਰਮਿਕ ਕੇਂਦਰਾਂ ਦੀ ਰਾਖੀ ਲਈ ਇਕਜੁੱਟ ਰਹਿਣ ਲਈ ਵੀ ਕਿਹਾ। ਜਾਣਕਾਰੀ ਮੁਤਾਬਕ ਸੋਮਵਾਰ ਨੂੰ ਸ਼੍ਰੀ ਕਾਲੀ ਦੇਵੀ ਮੰਦਿਰ 'ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਅਤੇ ਦੋਸ਼ੀ ਨੂੰ ਸ਼ਰਧਾਲੂਆਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਮੌਕੇ 'ਤੇ ਹੀ ਕਾਬੂ ਕਰ ਲਿਆ।ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।


 


 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ