ਪੜਚੋਲ ਕਰੋ

AAP ਨੇ ਮੰਗਿਆ ਮੁੱਖ ਮੰਤਰੀ ਚੰਨੀ ਦਾ ਅਸਤੀਫ਼ਾ, ਲੋਕਾਂ ਤੋਂ ਮੁਆਫ਼ੀ ਮੰਗਣ ਲਈ ਵੀ ਕਿਹਾ

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਐਲਾਨਾਂ ਨੂੰ ਫ਼ੋਕੇ ਕਰਾਰ ਦਿੰਦੇ ਕਿਹਾ ਕਿ ਮੁੱਖ ਮੰਤਰੀ ਆਪ ਹੀ ਐਲਾਨਾਂ ਦੀ ਜ਼ਮੀਨੀ ਹਕੀਕਤ ਕਬੂਲ ਕਰਨ ਲੱਗ ਪਏ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਐਲਾਨਾਂ ਨੂੰ ਫ਼ੋਕੇ ਕਰਾਰ ਦਿੰਦੇ ਕਿਹਾ ਕਿ ਮੁੱਖ ਮੰਤਰੀ ਆਪ ਹੀ ਐਲਾਨਾਂ ਦੀ ਜ਼ਮੀਨੀ ਹਕੀਕਤ ਕਬੂਲ ਕਰਨ ਲੱਗ ਪਏ ਹਨ।

ਚੀਮਾ ਮੁਤਾਬਿਕ ਚੰਨੀ ਕੈਬਨਿਟ ਵੱਲੋਂ ਸੂਬੇ ਦੇ 36,000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਹਕੀਕਤ ਦਾ ਸ਼ਨੀਵਾਰ ਨੂੰ ਮੁੱਖ ਮੰਤਰੀ ਚੰਨੀ ਨੇ ਹੀ ਪਰਦਾਫ਼ਾਸ਼ ਕਰ ਦਿੱਤਾ ਹੈ।ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੂੰ ਅੱਜ ਜਨਤਕ ਤੌਰ 'ਤੇ ਸੱਚ ਬੋਲਣਾ ਪੈ ਗਿਆ ਹੈ ਕਿ 36,000 ਕੱਚੇ ਮੁਲਾਜ਼ਮ ਪੱਕੇ ਨਹੀਂ ਹੋਏ। 

ਚੀਮਾ ਨੇ ਕਿਹਾ ਕਿ, ਅਸੀਂ (ਆਮ ਆਦਮੀ ਪਾਰਟੀ) ਕਹਿੰਦੇ ਆ ਰਹੇ ਹਾਂ ਕਿ ਕੱਚੇ ਮੁਲਾਜ਼ਮ ਪੱਕੇ ਨਹੀਂ ਹੋਏ। ਚੀਮਾ ਨੇ ਕਿਹਾ ਕਿ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਮੁੱਖ ਮੰਤਰੀ ਚੰਨੀ ਅਤੇ ਸਮੁੱਚੀ ਕਾਂਗਰਸ ਸਰਕਾਰ ਨੂੰ ਖੁੱਲੀ ਚੁਣੌਤੀ ਦਿੰਦੇ ਆ ਰਹੇ ਹਨ ਕਿ 36 ਹਜ਼ਾਰ ਤਾਂ ਦੂਰ ਸਿਰਫ਼ 36 ਮੁਲਾਜ਼ਮਾਂ ਦੇ ਨਾਂਅ ਹੀ ਦੱਸ ਦੇਣ, ਜਿਨਾਂ ਦੀਆਂ ਸੇਵਾਵਾਂ ਚੰਨੀ ਸਰਕਾਰ ਨੇ ਪੱਕੀਆਂ ਕੀਤੀਆਂ ਹੋਣ।

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਕਰਾਰ ਦਿੰਦੇ ਹੋਏ ਕਿਹਾ ਕਿ ਚੰਨੀ ਦੀ 'ਫੈਂਕੂ ਆਦਤ' ਨੂੰ ਭਾਂਪ ਕੇ ਸੂਬੇ ਦੀ ਅਫ਼ਸਰਸ਼ਾਹੀ ਵੀ ਚੰਨੀ ਦੇ ਕੰਟਰੋਲ ਵਿੱਚ ਨਹੀਂ ਰਹੀ, ਜਦਕਿ ਕੁਰਸੀ ਦੇ ਕਾਟੋ- ਕਲੇਸ਼ ਕਾਰਨ ਕਾਂਗਰਸੀ ਵਿਧਾਇਕ ਅਤੇ ਵਜ਼ੀਰ ਪਹਿਲੇ ਦਿਨ ਤੋਂ ਵੀ ਬੇਕਾਬੂ ਚਲੇ ਆ ਰਹੇ ਹਨ।

ਚੀਮਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਗੰਭੀਰਤਾ ਅਤੇ ਸਹੀ ਨੀਤੀ- ਨੀਅਤ ਨਾਲ ਅੱਗੇ ਵਧਾਈ ਹੁੰਦੀ ਤਾਂ ਪੰਜਾਬ ਦੇ ਰਾਜਪਾਲ ਵੱਲੋਂ ਇਹ ਫਾਇਲ ਲਟਕਾਉਣ ਦਾ ਕੋਈ ਠੋਸ ਕਾਰਨ ਨਹੀਂ ਰਹਿ ਜਾਂਦਾ। ਉਨਾਂ ਕਿਹਾ ਕਿ ਅੱਜ ਚੰਨੀ ਸਫ਼ਾਈ ਦੇ ਰਹੇ ਹਨ ਕਿ ਪੰਜਾਬ ਦੇ ਰਾਜਪਾਲ 36 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਫ਼ਾਇਲ 'ਤੇ ਦਸਤਖ਼ਤ ਨਹੀਂ ਕਰ ਰਹੇ, ਜੇਕਰ ਅਜਿਹਾ ਨਾ ਕੀਤਾ ਤਾਂ ਉਹ ਪੂਰੀ ਕੈਬਨਿਟ ਸਮੇਤ ਪੰਜਾਬ ਰਾਜ ਭਵਨ (ਰਾਜਪਾਲ ਨਿਵਾਸ) ਮੂਹਰੇ ਧਰਨਾ ਲਾਉਣਗੇ। 

ਚੀਮਾ ਨੇ ਸਵਾਲ ਕੀਤਾ ਕਿ ਉਸ ਸਰਕਾਰ ਵੱਲੋਂ ਕੀ ਧਰਨਾ ਲਾਉਣ ਨਾਲ ਮਸਲਾ ਹੱਲ ਹੋ ਜਾਵੇਗਾ, ਜਿਸ ਵਿਰੁੱਧ ਪੂਰੇ ਪੰਜਾਬ ਵਿੱਚ ਰੋਸ ਧਰਨੇ ਲੱਗ ਰਹੇ ਹਨ? ਸਵਾਲ ਇਹ ਉਠੇਗਾ ਕਿ ਜੋ ਸਰਕਾਰ ਸੂਬੇ ਭਰ ਵਿੱਚ ਵੱਖ- ਵੱਖ ਵਰਗਾਂ ਵੱਲੋਂ ਲਾਏ ਜਾ ਰਹੇ ਰੋਸ ਧਰਨਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ, ਉਲਟਾ ਧਰਨਾਕਾਰੀਆਂ ਉਤੇ ਲਾਠੀਚਾਰਜ ਅਤੇ ਕੇਸ ਦਰਜ ਕਰਦੀ ਹੈ, ਉਸ ਸਰਕਾਰ ਵੱਲੋਂ ਲਾਏ ਧਰਨੇ ਨੂੰ ਰਾਜਪਾਲ ਪੰਜਾਬ ਕਿੰਨਾ ਕੁ ਗੰਭੀਰਤਾ ਨਾਲ ਲੈਣਗੇ?

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਸਲਾਹ ਦਿੱਤੀ ਕਿ ਉਨਾਂ ਦੇ ਫ਼ੋਕੇ ਐਲਾਨਾਂ ਦੀ ਪੋਲ ਖੁੱਲ ਚੁੱਕੀ ਹੈ, ਇਸ ਲਈ ਉਨਾਂ ਨੂੰ ਰਾਜ ਭਵਨ ਮੂਹਰੇ ਧਰਨਾ ਲਾਉਣ ਦੀ ਥਾਂ ਨੈਤਿਕਤਾ ਦੇ ਆਧਾਰ 'ਤੇ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ 36 ਹਜ਼ਾਰ ਮੁਲਾਜ਼ਮ ਪੱਕੇ ਕਰਨ ਸੰਬੰਧੀ ਪੂਰੇ ਪੰਜਾਬ 'ਚ ਲਾਏ ਬੋਰਡਾਂ 'ਤੇ ਹੋਏ ਸਰਕਾਰੀ ਖ਼ਰਚ ਦੀ ਭਰਪਾਈ ਆਪਣੀ ਜੇਬ 'ਚੋਂ ਭਰ ਕੇ ਪੰਜਾਬ ਦੀ ਜਨਤਾ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਚੰਨੀ ਵੱਲੋਂ 100 ਦਿਨਾਂ 'ਚ 100 ਕੰਮ ਕਰਨ ਦੇ ਦਾਅਵਿਆਂ ਦੀ ਜ਼ਮੀਨੀ ਹਕੀਕਤ ਵੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਰਗੇ ਝੂਠੇ ਐਲਾਨ ਦੀ ਤਰਾਂ ਹੀ ਹੈ।

ਟਾਪ ਹੈਡਲਾਈਨ

Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget