ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਜਲੰਧਰ ਦੇ ਮਿੱਠਾਪੁਰ ਵਿੱਚ 'ਪੰਜਾਬ ਫਤਿਹ' ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਕੋਰੋਨਾ ਕਾਰਨ ਰੈਲੀਆਂ 'ਤੇ ਲੱਗੀ ਰੋਕ ਕਾਰਨ ਰਾਹੁਲ ਗਾਂਧੀ ਨੇ ਇਸ ਵਰਚੁਅਲ ਰੈਲੀ ਰਾਹੀਂ ਪੰਜਾਬ 'ਚ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ , ਸ੍ਰੀ ਗੁਰੂ ਰਵਿਦਾਸ ਜੀ ਦੇ ਬਚਨਾਂ 'ਤੇ ਚੱਲ ਕੇ ਮੈਨੂੰ ਮੁੱਖ ਮੰਤਰੀ ਬਣਾਇਆ ਹੈ।


ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 111 ਦਿਨਾਂ 'ਚ ਲੰਬਾ ਸਮਾਂ ਕੰਮ ਕੀਤਾ, ਨਾ ਹੀ ਸੁੱਤਾ ਅਤੇ ਨਾ ਹੀ ਸੌਣ ਦਿੱਤਾ। ਉਨ੍ਹਾਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਇੰਨੇ ਦਿਨਾਂ ਵਿੱਚ ਪਤਾ ਨਹੀਂ ਕਿੰਨੇ ਮਸਲੇ ਹੱਲ ਹੋ ਗਏ। ਜੋ ਪੈਸਾ ਪਹਿਲਾਂ ਬਾਦਲ ਦੇ ਘਰ ਜਾਂਦਾ ਸੀ, ਉਹ ਆਮ ਲੋਕਾਂ ਦੇ ਘਰ ਜਾ ਰਿਹਾ ਹੈ। ਚੰਨੀ ਨੇ ਕਿਹਾ  ਸਾਰਾ ਕੰਮ ਰਾਹੁਲ ਗਾਂਧੀ ਦੀ ਅਗਵਾਈ 'ਚ ਹੋਇਆ ਹੈ। ਉਨ੍ਹਾਂ ਕਿਹਾ ਜੇਕਰ ਇਹ ਦਿਨ ਚੰਗੇ ਰਹੇ ਤਾਂ ਅਗਲੇ 5 ਸਾਲ ਵੀ ਦੇਖਣ ਦੇ ਰਾਹੁਲ ਜੀ।  

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਨਹੀਂ ਚਾਹੁੰਦਾ ਹਾਂ ਕਿ ਕੇਜਰੀਵਾਲ ਇੱਥੇ ਆ ਕੇ ਰਾਜ ਕਰੇ। ਉਨ੍ਹਾਂ ਰਾਹੁਲ ਗਾਂਧੀ ਨੂੰ ਕਿਹਾ ਕਿ ਤੁਸੀਂ ਕਿਸੇ ਨੂੰ ਵੀ ਸੀਐੱਮ ਬਣਾ ਦਿਓ, ਮੈਨੂੰ ਕੋਈ ਇਤਰਾਜ਼ ਨਹੀਂ , ਪੰਜਾਬ ਨੂੰ ਅੱਜ ਇਸ ਦੀ ਲੋੜ ਹੈ। ਸਾਡੇ ਵਿਚਕਾਰ ਕੋਈ ਲੜਾਈ ਨਹੀਂ ਹੈ। ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇ। ਚੰਨੀ ਨੇ ਕਿਹਾ ਕਿ ਦੂਜੀਆਂ  ਪਾਰਟੀਆਂ ਦੇਲੋਕ ਮਜ਼ਾਕ ਕਰਦੇ ਨੇ ਕਿ ਕਾਂਗਰਸ ਦਾ ਦੁੱਲਾ ਕੌਣ ਹੈ। ਅੱਜ ਲੋਕ ਮੁੱਖ ਮੰਤਰੀ ਦਾ ਚੇਹਰਾ ਮੰਗਦੇ ਹਨ। ਚੰਨੀ ਨੇ ਕਿਹਾ ਰਾਹੁਲ ਜੀ ਤੁਸੀਂ ਐਲਾਨ ਕਰੋ ਕਿ ਮੈਂ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ। ਅਸੀਂ ਇੱਕੋ ਹਾਂ ,ਅਸੀਂ ਇਕੱਠੇ ਹਾਂ, ਅਸੀਂ ਇਕੱਠੇ ਰਹਾਂਗੇ।


 

ਦਰਅਸਲ 'ਚ ਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਪੰਜਾਬ 'ਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ 'ਤੇ ਟਿਕੀਆਂ ਹੋਈਆਂ ਹਨ। ਕਾਂਗਰਸੀਆਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਵੀ ਇਸ ਨੂੰ ਲੈ ਕੇ ਚੌਕਸ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਮੌਜੂਦਾ ਸੀਐਮ ਚਰਨਜੀਤ ਚੰਨੀ ਵਿੱਚ ਸੀਐਮ ਚਿਹਰੇ ਨੂੰ ਲੈ ਕੇ ਜੰਗ ਜਾਰੀ ਹੈ। ਇਸ ਕਾਰਨ ਕਾਂਗਰਸ ਧੜੇਬੰਦੀ ਵਿੱਚ ਵੰਡੀ ਹੋਈ ਹੈ।