ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮਨਜੀਤ ਸਿੰਘ ਨੇ ਨੌਸ਼ਹਿਰਾ ਸੈਕਟਰ (ਜੰਮੂ-ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਮਨਜੀਤ ਸਿੰਘ ਦਸੂਹਾ ਦੇ ਨੇੜਲੇ ਪਿੰਡ ਖੇੜਾ ਕੋਟਲੀ ਨਾਲ ਸਬੰਧਤ ਸੀ।

ਹਾਸਲ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਸਾਬੀ ਪੁੱਤਰ ਰਾਮ ਕਿਸ਼ਨ ਜੰਮੂ ਕਸ਼ਮੀਰ 'ਚ 17 ਸਿੱਖ ਰੈਜਮਿੰਟ 'ਚ ਬਤੌਰ ਸਿਪਾਹੀ ਡਿਊਟੀ ਨਿਭਾਅ ਰਿਹਾ ਸੀ। ਸ਼ਨੀਵਾਰ ਨੂੰ ਜ਼ਿਲ੍ਹਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ 'ਚ ਗਸ਼ਤ ਦੌਰਾਨ ਬਾਰੂਦੀ ਸੁਰੰਗ ਧਮਾਕੇ 'ਚ ਫ਼ੌਜ ਦੇ ਲੈਫਟੀਨੈਂਟ ਰਿਸ਼ੀ ਕੁਮਾਰ ਤੇ ਜਵਾਨ ਮਨਜੀਤ ਸਿੰਘ ਸ਼ਹੀਦ ਹੋ ਗਏ ਸੀ ਜਦੋਂਕਿ 3 ਹੋਰ ਜ਼ਖ਼ਮੀ ਹੋ ਗਏ ਸੀ।

ਸੂਤਰਾਂ ਅਨੁਸਾਰ ਸਨਿਚਰਵਾਰ ਦੁਪਹਿਰ ਨੌਸ਼ਹਿਰਾ ਇਲਾਕੇ ਦੇ ਕਲਾਲ ਸੈਕਟਰ ਸਥਿਤ ਕੰਟਰੋਲ ਰੇਖਾ ਨੇੜੇ ਗਸ਼ਤ ਦੌਰਾਨ ਬਾਰੂਦੀ ਸੁਰੰਗ 'ਚ ਧਮਾਕਾ ਹੋਣ ਨਾਲ ਇੱਕ ਅਧਿਕਾਰੀ ਤੇ ਕਈ ਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨੇੜੇ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਨ੍ਹਾਂ ਨੂੰ ਕਮਾਂਡ ਹਸਪਤਾਲ ਊਧਮਪੁਰ ਰੈਫਰ ਕਰ ਦਿੱਤਾ ਗਿਆ, ਜਿੱਥੇ ਅਧਿਕਾਰੀ ਤੇ ਇੱਕ ਜਵਾਨ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਗਏ। ਸ਼ਹੀਦ ਲੈਫਟੀਨੈਂਟ ਰਿਸ਼ੀ ਕੁਮਾਰ ਦੀ ਪਛਾਣ ਬੇਗੂਸਰਾਏ (ਬਿਹਾਰ) ਵਜੋਂ ਹੋਈ ਹੈ।


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ