ਪੜਚੋਲ ਕਰੋ

ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਮੁੱਖ ਮੰਤਰੀ ਚਰਨਜੀਤ ਚੰਨੀ 

ਸੋਮਵਾਰ ਰਾਤ ਨੂੰ ਚੰਨੀ ਦੀ ਅਗਵਾਈ 'ਚ ਪਹਿਲੀ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਓਪੀ ਸੋਨੀ ਵੀ ਮੌਜੂਦ ਸਨ।

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਚੰਨੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਜਾ ਰਹੇ ਹਨ। ਚੰਨੀ ਨੇ ਸੋਮਾਵਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਤੇ ਇਸ ਮਗਰੋਂ ਕੀਤੀ ਪ੍ਰੈਸ ਕਾਨਫਰੰਸ 'ਚ ਉਨ੍ਹਾਂ ਪੰਜਾਬੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਜਾਣਗੇ।

ਇਸ ਮਗਰੋਂ ਸੋਮਵਾਰ ਰਾਤ ਨੂੰ ਚੰਨੀ ਦੀ ਅਗਵਾਈ 'ਚ ਪਹਿਲੀ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਓਪੀ ਸੋਨੀ ਵੀ ਮੌਜੂਦ ਸਨ। ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਸਿੱਖਿਆ ਅਤੇ ਸਿਹਤ ਦੇ ਪ੍ਰਮੁੱਖ ਖੇਤਰਾਂ ਉਤੇ ਵਿਸ਼ੇਸ਼ ਧਿਆਨ ਦੇਣ ਉਤੇ ਜ਼ੋਰ ਦਿੱਤਾ ਤਾਂ ਕਿ ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਦੇਸ਼ ਦਿੱਤਾ ਕਿ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ 32,000 ਘਰਾਂ ਦਾ ਨਿਰਮਾਣ ਤੁਰੰਤ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ। ਇਹ ਘਰ ਯੋਗ ਲਾਭਪਾਤਰੀਆਂ ਨੂੰ ਵਾਜਬ ਕਿਸ਼ਤਾਂ ਉਤੇ ਉਪਲਬਧ ਕਰਵਾਏ ਜਾਣਗੇ।

 ਮੰਤਰੀ ਮੰਡਲ ਨੇ ਇਹ ਵੀ ਵਿਚਾਰ ਕੀਤੀ ਕਿ ਠੇਕੇਦਾਰੀ ਵਿਵਸਥਾ ਨੂੰ ਖਤਮ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿੱਚੋਂ ਮੁਫ਼ਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ। ਇਸ ਪ੍ਰਣਾਲੀ ਨਾਲ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਰੇਤਾ ਕੱਢ ਸਕੇਗਾ ਜਿਸ ਨਾਲ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਹੋਣ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਦੇ ਯੂਨਿਟ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟ ਕਰਨ ਉਤੇ ਵੀ ਵਿਚਾਰ ਕੀਤੀ। ਮੰਤਰੀ ਮੰਡਲ ਨੇ ਵਧੀਕ ਮੁੱਖ ਸਕੱਤਰ (ਬਿਜਲੀ) ਨੂੰ ਅਗਲੀ ਕੈਬਨਿਟ ਵਿਚ ਤਜਵੀਜ਼ ਲਿਆਉਣ ਲਈ ਆਖਿਆ ਤਾਂ ਕਿ ਗਰੀਬ ਅਤੇ ਲੋੜਵੰਦਾਂ ਨੂੰ ਰਾਹਤ ਦਿੱਤੀ ਜਾ ਸਕੇ।    

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
Punjab News: ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Embed widget