"ਤੁਸੀਂ ਸਲਾਮਤ ਰਹੋ ਕਿਆਮਤ ਤੱਕ ਤੇ ਖੁਦਾ ਕਰੇ ਕਿਆਮਤ ਨਾ ਆਵੇ", ਚੰਨੀ ਦਾ PM ਮੋਦੀ ਲਈ ਸ਼ੇਅਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਕਿ ਹਾਲ ਹੀ ਵਿੱਚ ਸੂਬੇ ਦਾ ਦੌਰਾ ਕਰਨ ਆਏ ਸਨ, ਦੀ ਸੁਰੱਖਿਆ ਵਿੱਚ ਕੁਤਾਹੀ ਹੋਣ 'ਤੇ ਅਫਸੋਸ ਪ੍ਰਗਟ ਕੀਤਾ ਅਤੇ ਉਨ੍ਹਾਂ ਦੀ ਸ਼ੁਭ ਕਾਮਨਾ ਲਈ ਸ਼ੇਰ ਪੜ੍ਹਿਆ।
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਕਿ ਹਾਲ ਹੀ ਵਿੱਚ ਸੂਬੇ ਦਾ ਦੌਰਾ ਕਰਨ ਆਏ ਸਨ, ਦੀ ਸੁਰੱਖਿਆ ਵਿੱਚ ਕੁਤਾਹੀ ਹੋਣ 'ਤੇ ਅਫਸੋਸ ਪ੍ਰਗਟ ਕੀਤਾ ਅਤੇ ਉਨ੍ਹਾਂ ਦੀ ਸ਼ੁਭ ਕਾਮਨਾ ਲਈ ਸ਼ੇਰ ਪੜ੍ਹਿਆ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਵੱਲੋਂ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਬੁਲਾਈ ਗਈ ਮੁੱਖ ਮੰਤਰੀਆਂ ਦੀ ਮੀਟਿੰਗ ਦੌਰਾਨ ਚੰਨੀ ਨੇ ਪ੍ਰਧਾਨ ਮੰਤਰੀ ਦੀ ਲੰਮੀ ਉਮਰ ਦੀ ਕਾਮਨਾ ਕਰਦਿਆਂ ਸ਼ੇਰ ਪੇਸ਼ ਕੀਤਾ।
ਸੂਤਰਾਂ ਅਨੁਸਾਰ ਚੰਨੀ ਨੇ ਮੋਦੀ ਨੂੰ ਕਿਹਾ ਕਿ ਉਨ੍ਹਾਂ ਦੀ ਪੰਜਾਬ ਫੇਰੀ ਦੌਰਾਨ ਜੋ ਹੋਇਆ ਉਸ ਲਈ ਉਨ੍ਹਾਂ ਨੂੰ ਅਫ਼ਸੋਸ ਹੈ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦਾ ਬਹੁਤ ਸਤਿਕਾਰ ਹੈ।ਉਸ ਨੇ ਕਿਹਾ, "ਤੁਸੀਂ ਸਲਾਮਤ ਰਹੋ ਕਿਆਮਤ ਤੱਕ ਤੇ ਖੁਦਾ ਕਰੇ ਕਿਆਮਤ ਨਾ ਆਵੇ"
ਦੱਸਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦੇ ਮੁੱਦੇ 'ਤੇ ਹਮਲਾਵਰ ਰਵੱਈਆ ਅਪਣਾਇਆ ਹੋਇਆ ਹੈ ਅਤੇ ਇਸ ਲਈ ਉਹ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਭਾਜਪਾ ਆਗੂਆਂ ਨੇ ਤਾਂ ਕਾਂਗਰਸ ਅਤੇ ਪੰਜਾਬ ਸਰਕਾਰ 'ਤੇ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਵੀ ਲਾਏ ਹਨ।ਚੰਨੀ ਨੇ ਪਿਛਲੇ ਦਿਨੀਂ ਇਸ ਘਟਨਾ 'ਤੇ ਅਫਸੋਸ ਪ੍ਰਗਟ ਕੀਤਾ ਹੈ ਪਰ ਨਾਲ ਹੀ ਉਹ ਇਹ ਵੀ ਕਹਿੰਦੇ ਰਹੇ ਹਨ ਕਿ ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖਤਰਾ ਨਹੀਂ ਸੀ। ਕਈ ਮੌਕਿਆਂ 'ਤੇ ਉਨ੍ਹਾਂ ਨੇ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਦਾ ਮਜ਼ਾਕ ਵੀ ਉਡਾਇਆ।
ਜ਼ਿਕਰਯੋਗ ਹੈ ਕਿ 5 ਜਨਵਰੀ ਨੂੰ ਫਿਰੋਜ਼ਪੁਰ 'ਚ ਕਿਸਾਨਾਂ ਵੱਲੋਂ ਰੋਡ ਜਾਮ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਫਲਾਈਓਵਰ 'ਤੇ ਕਰੀਬ 20 ਮਿੰਟ ਤੱਕ ਰੋਕਿਆ ਗਿਆ ਸੀ। ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਰੈਲੀ ਸਮੇਤ ਹੋਰ ਪ੍ਰੋਗਰਾਮਾਂ 'ਚ ਹਿੱਸਾ ਲਏ ਬਿਨਾਂ ਹੀ ਪੰਜਾਬ ਪਰਤਣਾ ਪਿਆ।ਕੇਂਦਰ ਨੇ ਪੰਜਾਬ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ 'ਤੇ ਸੁਰੱਖਿਆ ਕੁਤਾਹੀ ਦਾ ਦੋਸ਼ ਲਾਉਂਦਿਆਂ ਇਸ ਸਬੰਧੀ ਤੁਰੰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਸ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :