(Source: ECI/ABP News)
CM ਚੰਨੀ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਤਨਖ਼ਾਹ ਵਧਾਉਣ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਅੱਜ ਮੋਰਿੰਡਾ ਵਿਖੇ ਰੈਲੀ ਦੌਰਾਨ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਵੱਡੇ ਐਲਾਨ ਕੀਤੇ ਹਨ। ਮ
![CM ਚੰਨੀ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਤਨਖ਼ਾਹ ਵਧਾਉਣ ਦਾ ਐਲਾਨ CM Charanjit Singh Channi announces pay hike for Anganwadi workers and helpers CM ਚੰਨੀ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਤਨਖ਼ਾਹ ਵਧਾਉਣ ਦਾ ਐਲਾਨ](https://feeds.abplive.com/onecms/images/uploaded-images/2021/12/26/336b697bd3ec93354d2914fecaab8d19_original.jpg?impolicy=abp_cdn&imwidth=1200&height=675)
ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਅੱਜ ਮੋਰਿੰਡਾ ਵਿਖੇ ਰੈਲੀ ਦੌਰਾਨ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵਰਕਰਾਂ ਤੇ ਹੈਲਪਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇੱਕ ਔਰਤ ਹੀ ਚੰਗਾ ਸਮਾਜ ਸਿਰਜ ਸਕਦੀ ਹੈ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ, ਮਿਨੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਤਨਖਾਹਾਂ ਵਿੱਚ 1200 ਰੁਪਏ ,1000 ਰੁਪਏ ਤੇ 1050 ਰੁਪਏ ਦਾ ਵਾਧਾ ਕੀਤਾ ਹੈ। ਇਸ ਦੇ ਚੱਲਦਿਆਂ ਹੁਣ ਉਨ੍ਹਾਂ ਦੀ ਤਨਖਾਹਾਂ 8100 ਰੁਪਏ ਵਧ ਕੇ 9300 ਰੁਪਏ , ਮਿਨੀ ਆਂਗਣਵਾੜੀ ਵਰਕਰਾਂ ਦੀ ਤਨਖ਼ਾਹ 5300 ਤੋਂ ਵਧਾ ਕੇ 6300 ਰੁਪਏ ਤੇ ਹੈਲਪਰਾਂ ਦੀ 4050 ਰੁਪਏ ਤੋਂ ਵਧਾ ਕੇ 5100 ਰੁਪਏ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨਿੱਤ ਵੱਡੇ ਐਲਾਨ ਕਰ ਰਹੇ ਹਨ।
ਇਸ ਦੇ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨ੍ਹਾਂ ਦੀ ਤਨਖਾਹ ਹਰ ਸਾਲ 1 ਜਨਵਰੀ ਨੂੰ ਵਧਾਈ ਜਾਵੇਗੀ। ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ, ਸਭ ਨੂੰ ਚੰਗਾ ਜੀਵਨ ਮਿਲੇ। ਉਹ ਹਰ ਵਰਗ ਦੇ ਲਈ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੇ ਖਜ਼ਾਨੇ ਦਾ ਮੂੰਹ ਲੋਕਾਂ ਵੱਲ ਖੋਲ੍ਹਿਆ ਹੈ ਤੇ ਹੁਣ ਪੈਸੇ ਬਾਦਲਾਂ ਤੇ ਰਾਜਿਆਂ ਦੇ ਘਰ ਨਹੀਂ ਜਾ ਰਹੇ।
ਚਰਨਜੀਤ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ 'ਅੱਜ ਇਹ ਲੋਕ ਪੰਜਾਬ ਆ ਕੇ ਰਾਜ ਕਰਨਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰ ਕਿਸਾਨ, ਦੁਕਾਨਦਾਰ, ਵਪਾਰੀ ਦੇ ਘਰ ਖੁਸ਼ਹਾਲੀ ਹੋਵੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਨੇ ਕਿਹਾ ਕਿ ਸੰਘਰਸ਼ ਕਰੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)