Punjab News: ਪੰਜਾਬ ਸਕੂਲ ਪ੍ਰੀਖਿਆ ਬੋਰਡ ਨੇ PSEB 10ਵੀਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਲੁਧਿਆਣਾ ਦੀ ਅਦਿਤੀ ਨੇ 650 ਵਿੱਚੋਂ 650 ਅੰਕ ਪ੍ਰਾਪਤ ਕਰਕੇ 100 ਫੀਸਦੀ ਅੰਕ ਲੈ ਕੇ ਟੌਪ ਕੀਤਾ ਹੈ। ਲੁਧਿਆਣਾ ਦੀ ਅਲੀਸ਼ਾ ਸ਼ਰਮਾ ਨੇ 645 ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ। ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਦੋਵਾਂ ਨੇ 99.23 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਵਾਰ ਨਤੀਜਿਆਂ ਵਿੱਚ ਲੜਕੀਆਂ ਪਹਿਲੇ ਸਥਾਨ ’ਤੇ ਰਹੀਆਂ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਹਨ।






ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ,ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ..ਇਸ ਵਾਰ ਵੀ ਸਾਡੀਆਂ ਧੀਆਂ ਨੇ ਬਾਜ਼ੀ ਮਾਰੀ ਹੈ… ਅੱਵਲ ਆਈਆਂ ਕੁੜੀਆਂ 'ਚ ਪਹਿਲੇ ਸਥਾਨ 'ਤੇ ਜ਼ਿਲ੍ਹਾ ਲੁਧਿਆਣਾ ਦੀ ਅਦਿਤੀ, ਦੂਜੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਲੀਸ਼ਾ ਸ਼ਰਮਾ ਤੇ ਤੀਜੇ ਸਥਾਨ ‘ਤੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਕਰਮਨਪ੍ਰੀਤ ਕੌਰ ਰਹੀ... ਸਾਰਿਆਂ ਦੇ ਪਰਿਵਾਰਾਂ ਨੂੰ ਮੇਰੇ ਵੱਲੋਂ ਵਧਾਈਆਂ... ਤੀਜੇ ਸਥਾਨ ‘ਤੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਕਰਮਨਪ੍ਰੀਤ ਕੌਰ ਰਹੀ... ਸਾਰਿਆਂ ਦੇ ਪਰਿਵਾਰਾਂ ਨੂੰ ਮੇਰੇ ਵੱਲੋਂ ਵਧਾਈਆਂ..


ਦੱਸ ਦਈਏ ਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਆਦਿੱਤੀ ਪੁੱਤਰੀ ਅਜੈ ਕੁਮਾਰ ਸਿੰਘ ਨੇ 650/650 ਸੌ ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਅਦਿਤੀ ਨੇ ਸਾਰੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਲੁਧਿਆਣਾ ਦੇ ਇਸੇ ਸਕੂਲ ਦੀ ਅਲੀਸ਼ਾ ਨੇ 650 ਵਿੱਚੋਂ 645 ਅੰਕ ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ।


ਇਸ ਬਾਰੇ ਅਦਿਤੀ ਨੇ ਦੱਸਿਆ ਕਿ ਉਹ ਰਾਤ 10 ਵਜੇ ਤੱਕ ਪੜ੍ਹਦੀ ਤੇ ਸਵੇਰੇ 5 ਵਜੇ ਫਿਰ ਉੱਠ ਕੇ ਪੜ੍ਹਾਈ ਕਰਨ ਲੱਗ ਜਾਂਦੀ ਸੀ। ਉਸ ਦਾ ਕਹਿਣਾ ਹੈ ਕਿ ਉਮੀਦ ਨਹੀਂ ਸੀ ਕਿ ਉਹ ਇੰਨੇ ਅੰਕ ਹਾਸਲ ਕਰੇਗੀ, ਪਰ ਭਰੋਸਾ ਸੀ ਕਿ ਉਹ ਚੰਗੇ ਅੰਕ ਲਵੇਗੀ। ਅਦਿਤੀ ਦੇ ਪਿਤਾ ਇੱਕ ਦੁਕਾਨ ਚਲਾਉਂਦੇ ਹਨ ਤੇ ਮਾਂ ਇੱਕ ਘਰੇਲੂ ਔਰਤ ਹੈ।