ਰੌਬਟ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੇਂਡੂ ਵਿਕਾਸ ਵਿਭਾਗ ਨੂੰ 15 ਫਰਵਰੀ ਤੋਂ ਬਾਅਦ ਵਿਦੇਸ਼ਾਂ ਤੋਂ ਆਏ ਤੇ ਪੰਜਾਬ ਦੇ ਪਿੰਡਾਂ ਦਾ ਦੌਰਾ ਕਰਨ ਵਾਲੇ ਸਾਰੇ ਵਿਅਕਤੀਆਂ ਦੀ ਜਾਣਕਾਰੀ ਇਕੱਤਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਸਰਪੰਚਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਗਲੇ ਦੋ ਦਿਨਾਂ ਦੇ ਅੰਦਰ ਇਸ ਜਾਣਕਾਰੀ ਨੂੰ ਵਿਭਾਗ ਨੂੰ ਪ੍ਰਦਾਨ ਕਰਨ।

ਪੰਜਾਬ ਵਿੱਚ ਮਾਰਚ ਦੇ ਮਹੀਨੇ ਵਿੱਚ ਲਗਪਗ 94 ਹਜ਼ਾਰ ਐਨਆਈਆਰ ਵਿਦੇਸ਼ ਯਾਤਰਾ ਕਰਕੇ ਵਾਪਸ ਪਰਤੇ ਹਨ। ਇਨ੍ਹਾਂ ਵਿੱਚੋਂ ਲਗਪਗ 30 ਹਜ਼ਾਰ ਲੋਕਾਂ ਦਾ ਪਤਾ ਲਾਇਆ ਗਿਆ ਹੈ। ਇਨ੍ਹਾਂ ਨੂੰ ਰਾਜ ਸਰਕਾਰ ਨੇ ਸਵੈ-ਇਕੱਲਤਾ ਲਈ ਭੇਜਿਆ ਹੈ। ਇਸ ਦੇ ਨਾਲ ਹੀ ਬਾਕੀ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 38 ਤੱਕ ਪਹੁੰਚ ਗਈ ਹੈ।

ਉਧਰ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ 'ਚ ਇੱਕ ਤਾਜ਼ਾ ਕੋਰੋਨਾਵਾਇਰਸ ਕੇਸ ਸਾਹਮਣੇ ਆਉਣ ਨਾਲ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 8 ਹੋ ਗਈ ਹੈ। ਇਹ ਵਿਅਕਤੀ ਦੁਬਈ ਤੋਂ ਆਇਆ ਸੀ। ਕੋਰੋਰਨਾ ਦੇ ਹਲਕੇ ਲੱਛਣਾਂ ਤੋਂ ਬਾਅਦ ਇਸ ਵਿਅਕਤੀ ਦਾ ਟੈਸਟ ਕੀਤਾ ਗਿਆ ਜਿਸ ਵਿੱਚ ਹੁਣ ਇਸ ਦੀ ਰਿਪੋਰਟ ਪੋਜ਼ੇਟਿਵ ਆਈ ਹੈ।