ਪੜਚੋਲ ਕਰੋ

ਮੁੱਖ ਮੰਤਰੀ ਵੱਲੋਂ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ

ਪੋਰਟਲ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਨਾਲ ਬੋਰਡ ਦਾ ਕੰਮਕਾਜ ਸੁਚਾਰੂ ਢੰਗ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਹਰ ਸਾਲ ਲਗਭਗ 250 ਸੰਸਥਾਵਾਂ ਦੀ ਐਫੀਲੀਏਸ਼ਨ ਸਬੰਧੀ ਫਾਈਲਾਂ ਨੂੰ ਵਿਚਾਰਿਆ ਜਾਂਦਾ ਹੈ।

Punjab News: ਤਕਨੀਕੀ ਸਿਖਲਾਈ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਤਰੀਕੇ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ ਕੀਤੀ।

ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੋਰਟਲ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਨਾਲ ਬੋਰਡ ਦਾ ਕੰਮਕਾਜ ਸੁਚਾਰੂ ਢੰਗ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਹਰ ਸਾਲ ਲਗਭਗ 250 ਸੰਸਥਾਵਾਂ ਦੀ ਐਫੀਲੀਏਸ਼ਨ ਸਬੰਧੀ ਫਾਈਲਾਂ ਨੂੰ ਵਿਚਾਰਿਆ ਜਾਂਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਇਹ ਸੰਸਥਾਵਾਂ ਅਨੁਸੂਚੀ ਸਮੇਤ ਲਗਭਗ 125 ਪੰਨਿਆਂ ਦਾ ਭਰਿਆ ਹੋਇਆ ਐਫੀਲੀਏਸ਼ਨ ਪ੍ਰੋਫਾਰਮਾ ਫਿਜ਼ੀਕਲ ਫਾਈਲ ਦੇ ਰੂਪ ਵਿੱਚ ਜਮ੍ਹਾਂ ਕਰਵਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਸੰਸਥਾਵਾਂ ਵੱਲੋਂ ਲੋੜੀਂਦੀ ਐਫੀਲੀਏਸ਼ਨ ਫੀਸ ਵੀ ਡਿਮਾਂਡ ਡਰਾਫਟ ਦੇ ਰੂਪ ਵਿੱਚ ਹੀ ਜਮ੍ਹਾਂ ਕਰਵਾਈ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਬਿਨੈਕਾਰ ਸੰਸਥਾਵਾਂ ਨੂੰ ਐਫੀਲੀਏਸ਼ਨ ਪ੍ਰੋਫਾਰਮਾ ਅਤੇ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਬੋਰਡ ਦੇ ਦਫਤਰ ਜਾਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸੰਸਥਾਵਾਂ ਆਪਣੇ ਲੌਗਇਨ/ਪਾਸਵਰਡ ਨਾਲ ਕਿਸੇ ਵੀ ਥਾਂ ਤੋਂ ਐਫੀਲੀਏਸ਼ਨ ਪ੍ਰੋਫਾਰਮੇ ਨੂੰ ਹੋਰ ਦਸਤਾਵੇਜ਼ਾਂ ਦੇ ਨਾਲ ਡਾਊਨਲੋਡ/ਅਪਲੋਡ ਕਰ ਸਕਦੀਆਂ ਹਨ ਅਤੇ ਲੋੜੀਂਦੀ ਫੀਸ ਜਮ੍ਹਾਂ ਕਰਵਾ ਸਕਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਇਹ ਯਕੀਨੀ ਬਣਾਉਣ ਵਿੱਚ ਵੀ ਮਦਦ ਕਰੇਗਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਐਫੀਲੀਏਸ਼ਨ ਲਈ ਇਕੱਤਰ ਕੀਤੇ ਗਏ ਡੇਟਾ ਦੇ ਵਿਸ਼ਲੇਸ਼ਣ ਦੀ ਪ੍ਰਕਿਰਿਆ ਹੋਰ ਤੇਜ਼ ਅਤੇ ਕੁਸ਼ਲ ਬਣੇ।

ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ `ਤੇ ਨਿਵੇਸ਼ ਲਈ ਅੱਗੇ ਆ ਰਹੇ ਉਦਯੋਗ ਜਗਤ ਦੇ ਦਿੱਗਜਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਤਕਨੀਕੀ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਵੱਡਾ ਪੂਲ ਹੋਵੇਗਾ, ਜੋ ਉਦਯੋਗ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਨਰਮੰਦ ਸਿੱਖਿਆ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਸਤੇ ਵੀ ਖੋਲ੍ਹੇਗੀ, ਜਿਸ ਨਾਲ ਉਹ ਮਾਣ ਅਤੇ ਸਤਿਕਾਰ ਭਰਿਆ ਜੀਵਨ ਬਤੀਤ ਕਰ ਸਕਣਗੇ।  

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget