ਪੜਚੋਲ ਕਰੋ

Sidhu Moose Wala: “CM ਮਾਨ ਨੂੰ ਲਗਦਾ ਹੈ ਕਿ ਮੈਂ ਬਦਕਿਸਮਤ ਹਾਂ, ਇਸ ਲਈ ਮੈਨੂੰ ਨਹੀਂ ਮਿਲ ਰਹੇ, ਹਾਂ ਮੈਂ ਬਦਕਿਸਮਤ ਹਾਂ ਪਰ...”

ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਗਦਾ ਹੈ ਕਿ ਮੈਂ ਬਦਕਿਸਮਤ ਹਾਂ ਇਸ ਲਈ ਮੈਨੂੰ ਮਿਲਣਾ ਨਹੀਂ ਚਾਹੀਦਾ, ਹਾਂ ਮੈਂ ਬਦਕਿਸਮਤ ਹਾਂ ਪਰ ਮੈਂ ਆਪਣੇ ਬੇਟੇ ਲਈ ਸਰਕਾਰ ਤੋਂ ਕੁਝ ਸਵਾਲ ਪੁੱਛਣਾ ਚਾਹੁੰਦਾ ਹਾਂ

Punjab News: ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਨੂੰ ਇੱਕ ਸਾਲ ਹੋ ਗਿਆ ਹੈ। ਸਿੱਧੂ ਦੇ ਪ੍ਰਸ਼ੰਸਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਰ ਐਤਵਾਰ ਨੂੰ ਲਗਾਤਾਰ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਇੱਕ ਵਾਰ ਮੁੜ ਤੋਂ ਪੰਜਾਬ ਸਰਕਾਰ ਤੋਂ ਆਪਣੇ ਪੁੱਤ ਲਈ ਇਨਸਾਫ਼ ਦੀ ਮੰਗ ਕੀਤੀ ਹੈ।

ਮੇਰੇ ਪੁੱਤ ਦਾ ਕਸੂਰ ਦੱਸ ਦੇਵੇ ਸਰਕਾਰ

ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਤੋਂ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲਗਦਾ ਹੈ ਕਿ ਮੈਂ ਬਦਕਿਸਮਤ ਹਾਂ ਇਸ ਲਈ ਮੈਨੂੰ ਮਿਲਣਾ ਨਹੀਂ ਚਾਹੀਦਾ, ਹਾਂ ਮੈਂ ਬਦਕਿਸਮਤ ਹਾਂ ਪਰ ਮੈਂ ਆਪਣੇ ਬੇਟੇ ਲਈ ਸਰਕਾਰ ਤੋਂ ਕੁਝ ਸਵਾਲ ਪੁੱਛਣਾ ਚਾਹੁੰਦਾ ਹਾਂ ਕਿ ਉਨ੍ਹਾਂ ਦਾ ਕੀ ਕਸੂਰ ਹੈ ਜੇ ਉਨ੍ਹਾਂ ਦੇ ਬੇਟੇ ਦਾ ਕੋਈ ਕਸੂਰ ਹੈ ਤਾਂ ਸਰਕਾਰ ਉਨ੍ਹਾਂ ਨੂੰ ਦੱਸੇ ਜਿਸ ਤੋਂ ਬਾਅਦ ਉਹ ਅੱਗੇ ਕਦੇ ਵੀ ਇਨਸਾਫ਼ ਦੀ ਮੰਗ ਨਹੀਂ ਕਰਨਗੇ।

ਮੁੱਖ ਮੰਤਰੀ ਦੇ ਫੇਰੀ ਦੌਰਾਨ ਮੈਨੂੰ ਬੰਦੀ ਬਣਾਇਆ ਗਿਆ-ਬਲਕੌਰ ਸਿੰਘ

ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਗੋਲਡੀ ਬਰਾੜ ਵੱਲੋਂ ਜੋ ਮੀਡੀਆ ਵਿੱਚ ਕਿਹਾ ਗਿਆ ਹੈ ਉਸ ਨੂੰ ਹੀ ਕੇਸ ਬਣਾ ਦਿੱਤਾ ਹੈ। ਸਰਕਾਰ ਇਸ ਵਿੱਚ ਕਹਿੰਦੀ ਹੈ ਕਿ ਸੰਦੀਪ ਨੰਗਲ ਅੰਬੀਆ ਦਾ ਕਤਲ ਅਸੀਂ ਕਰਵਾਇਆ ਜਦੋਂ ਉਹ ਹਰ ਵਾਰ ਸੰਦੀਪ ਦੀ ਪਤਨੀ ਨੂੰ ਮਿਲਣ ਜਾਂਦੇ ਹਨ। ਬਲਕੌਰ ਸਿੰਘ ਨੇ ਕਿਹਾ ਕਿ 10 ਤਾਰੀਕ ਨੂੰ ਮੁੱਖ ਮੰਤਰੀ ਮਾਨਸਾ ਆਏ ਸੀ ਤੇ ਇਸ ਦੌਰਾਨ ਮੁੱਖ ਮੰਤਰੀ ਨੂੰ ਮਿਲਣ ਦੇ ਯਤਨ ਵੀ ਕੀਤੇ ਗਏ ਸੀ ਪਰ ਉਹ ਨਹੀਂ ਮਿਲੇ ਤੇ ਅੱਜ ਤੱਕ ਉਨ੍ਹਾਂ ਦਾ ਕੋਈ ਵੀ ਸੰਦੇਸ਼ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਵੇਲੇ ਉਨਾਂ ਨੂੰ ਬੰਦੀ ਬਣਾ ਕੇ ਰੱਖਿਆ ਗਿਆ।

'ਮੁੱਖ ਮੰਤਰੀ ਇੱਕ ਵਾਰ ਕਹਿ ਦੇਵੇ ਮੈਂ ਜੋ ਕੀਤਾ ਠੀਕ ਕੀਤਾ ਹੈ'

ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਦਾ ਨਾਂਅ ਲੈਂਦਿਆ ਕਿਹਾ ਕਿ ਉਹ ਬੇਬਸ ਪਿਤਾ ਤੋਂ ਬਦ-ਦੁਆ ਨਾ ਲੈਣ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਵਰਗੇ ਇੱਥੋਂ ਲੋਕਾਂ ਤੋਂ ਪੈਸਾ ਲੈ ਕੇ ਵਿਦੇਸ਼ਾਂ ਵਿੱਚ ਭੇਜਦੇ ਹਨ ਜਦੋਂ ਕਿ  ਸਿੱਧੂ ਮੂਸੇਵਾਲਾ ਵਿਦੇਸ਼ਾਂ ਤੋਂ ਪੈਸੇ ਲਿਆ ਕੇ ਸਰਕਾਰੀ ਖ਼ਜ਼ਨਾ ਭਰਦਾ ਸੀ ਕੀ ਇਹ ਹੀ ਉਸਦਾ ਕਸੂਰ ਸੀ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸਰਕਾਰ ਨੂੰ ਇੱਕ ਹੀ ਸਵਾਲ ਹੈ ਕਿ ਸਰਕਾਰ ਉਨ੍ਹਾਂ ਨੂੰ ਇਨਸਾਫ਼ ਕਿਉਂ ਨਹੀਂ ਦੇ ਰਹੀ, ਤੇ ਸਰਕਾਰ ਬਿਸ਼ਨੋਈ ਦਾ ਸਾਥ ਕਿਉਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਇਹ ਕਹਿ ਦੇਣ ਕਿ ਉਨ੍ਹਾਂ ਨੇ ਜੋ ਕੀਤਾ ਹੈ ਬੱਸ ਉਹ ਠੀਕ ਹੈ ਇਸ ਤੋਂ ਬਾਅਦ ਉਹ ਸਰਕਾਰ ਤੋਂ ਆਪਣੇ ਬੇਟੇ ਲਈ ਇਨਸਾਫ਼ ਦੀ ਮੰਗ ਨਹੀਂ ਕਰਨਗੇ। ਪਰ ਸਰਕਾਰ ਦੀ ਚੁੱਪ ਬਹੁਤ ਕੁਝ ਕਹਿ ਰਹੀ ਹੈ ਇਸ ਲਈ ਉਹ ਆਪਣੇ ਬੇਟੇ ਦੇ ਇਨਸਾਫ਼ ਲਈ ਆਖ਼ਰੀ ਦਮ ਤੱਕ ਲੜਦੇ ਰਹਿਣਗੇ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget