Punjab News: ਸੀਐਮ ਮਾਨ ਨੇ ਲਾਏ ਭ੍ਰਿਸ਼ਟਾਚਾਰ ਦੇ ਦੋਸ਼, ਸਾਬਕਾ ਸੀਐਮ ਚੰਨੀ ਵੱਲੋਂ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਦੀ ਚੇਤਾਵਨੀ
ਸੀਐਮ ਭਗਵੰਤ ਮਾਨ ਨੇ ਸੰਗਰੂਰ ਦੇ ਦਿੜ੍ਹਬਾ ਵਿਖੇ ਸਬ ਡਿਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਸਨ।
ਅਸ਼ਰਫ ਢੁੱਡੀ ਦੀ ਰਿਪੋਰਟ
Punjab News: ਸੀਐਮ ਭਗਵੰਤ ਮਾਨ ਨੇ ਸੰਗਰੂਰ ਦੇ ਦਿੜ੍ਹਬਾ ਵਿਖੇ ਸਬ ਡਿਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ।
ਮੁੱਖ ਮੰਤਰੀ ਨੇ ਕਿਹਾ ਕਿ ਚਰਨਜੀਤ ਚੰਨੀ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਭ੍ਰਿਸ਼ਟਾਚਾਰ ਕਰਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਨੇ ਦੱਸਿਆ ਕਿ ਉਸ ਨੇ ਨੌਕਰੀ ਲਈ ਪੇਪਰ ਦਿੱਤਾ ਸੀ। ਚਰਨਜੀਤ ਚੰਨੀ ਨੇ ਕਿਹਾ ਸੀ ਕਿ ਮੇਰੇ ਭਾਣਜੇ ਨੂੰ ਮਿਲ ਲਵੋ। ਜਦੋਂ ਉਹ ਚੰਨੀ ਦੇ ਭਾਣਜੇ ਨੂੰ ਮਿਲੇ ਤਾਂ ਉਸ ਨੇ 2 ਕਰੋੜ ਦੀ ਮੰਗ ਕੀਤੀ ਸੀ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਮੈਂ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗਾ। ਗ਼ਰੀਬਾਂ ਦਾ ਪੈਸਾ ਸਰਕਾਰੀ ਖ਼ਜ਼ਾਨੇ ਵਿੱਚ ਲਿਆਵਾਂਗੇ।
ਉਧਰ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਕਿਹਾ ਕਿ ਸੀਐਮ ਮਾਨ ਮੇਰੇ 'ਤੇ ਝੂਠੇ ਦੋਸ਼ ਲਗਾ ਰਹੇ ਹਨ। ਉਹ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੇ ਹਨ, ਪਰ ਮੈਂ ਡਰਨ ਵਾਲਾ ਨਹੀਂ। ਉਹ ਮੇਰੇ 'ਤੇ ਝੂਠੇ ਕੇਸ ਪਾਉਣਾ ਚਾਹੁੰਦੇ ਹਨ। ਚੰਨੀ ਨੇ ਕਿਹਾ ਕਿ ਇਹ ਮੁੱਖ ਮੰਤਰੀ ਮਾਨ ਦਾ ਅੱਜ ਦਾ ਕੰਮ ਨਹੀਂ। ਉਹ ਕਾਂਗਰਸ ਲੀਡਰਸ਼ਿਪ ਨੂੰ ਖਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਜਾਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ