Punjab News: ਪੰਜਾਬ ਦੇ ਇਸ ਨਾਮੀ ਸਿਆਸਤਦਾਨ ਦਾ ਹੋਇਆ ਦਿਹਾਂਤ, CM ਮਾਨ ਤੋਂ ਲੈ ਕੇ ਸਪੀਕਰ ਸੰਧਵਾਂ ਨੇ ਪ੍ਰਗਟਾਇਆ ਦੁੱਖ
ਭਾਰਤ ਦੇ ਨਾਮੀ ਸਿਆਸਤਦਾਨ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਦੱਸ ਦਈਏ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ
Namdhari Harvinder Singh Hanspal Passes Away: ਭਾਰਤ ਦੇ ਨਾਮੀ ਸਿਆਸਤਦਾਨ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਦੱਸ ਦਈਏ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਸਾਲ 2022 ਵਿਚ ਉਨ੍ਹਾਂ ਨੇ ਕਾਂਗਰਸ ਛੱਡ ਕੇ ‘ਆਪ’ ਪਾਰਟੀ ਦੇ ਵਿਚ ਸ਼ਾਮਲ ਹੋ ਗਏ ਸਨ। 24 ਦਸੰਬਰ ਨੂੰ ਦਿੱਲੀ ‘ਚ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ।
ਹੋਰ ਪੜ੍ਹੋ : ਕੁਵੈਤ ਪਹੁੰਚੇ PM ਮੋਦੀ, ਭਾਰਤੀ ਭਾਈਚਾਰੇ ਨੇ ਬਿਗੁੱਲ ਵਜਾ ਕੇ ਕੀਤਾ ਸਵਾਗਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਉੱਤੇ ਪੋਸਟ ਪਾ ਕੇ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦੇ ਦਿਹਾਂਤ ਉੱਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਲਿਖਿਆ-''ਪੰਜਾਬ ਤੋਂ ਸਾਬਕਾ ਰਾਜ ਸਭਾ ਮੈਂਬਰ ਅਤੇ ਪੇਡਾ ਚੇਅਰਮੈਨ ਹਰਵਿੰਦਰ ਸਿੰਘ ਹੰਸਪਾਲ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ। ਹੰਸਪਾਲ ਜੀ ਸਾਡੀ ਪਾਰਟੀ ਦਾ ਹਿੱਸਾ ਸਨ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਤੇ ਪਿੱਛੇ ਪਰਿਵਾਰ ਸਮੇਤ ਸਨੇਹੀਆਂ ਨੂੰ ਦੁਖ਼ਦ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ਣ।
ਵਾਹਿਗੁਰੂ ਵਾਹਿਗੁਰੂ''
ਪੰਜਾਬ ਤੋਂ ਸਾਬਕਾ ਰਾਜ ਸਭਾ ਮੈਂਬਰ ਅਤੇ ਪੇਡਾ ਚੇਅਰਮੈਨ ਹਰਵਿੰਦਰ ਸਿੰਘ ਹੰਸਪਾਲ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ। ਹੰਸਪਾਲ ਜੀ ਸਾਡੀ ਪਾਰਟੀ ਦਾ ਹਿੱਸਾ ਸਨ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਤੇ ਪਿੱਛੇ ਪਰਿਵਾਰ ਸਮੇਤ ਸਨੇਹੀਆਂ ਨੂੰ ਦੁਖ਼ਦ ਭਾਣੇ ਨੂੰ ਮੰਨਣ ਦਾ ਬਲ਼… pic.twitter.com/RMxdSURpqT
— Bhagwant Mann (@BhagwantMann) December 21, 2024
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 86 ਸਾਲਾ ਹੰਸਪਾਲ ਨੇ ਸਾਲ 1980-1992 ਤੱਕ ਭਾਰਤ ਦੇ ਉੱਪਰਲੇ ਸਦਨ ਰਾਜ ਸਭਾ ‘ਚ ਪੰਜਾਬ ਦੀ ਨੁਮਾਇੰਦਗੀ ਕੀਤੀ। ਉਹ 1970 ਤੋਂ ਲਗਾਤਾਰ ਨਾਮਧਾਰੀ ਦਰਬਾਰ ਅੰਤਰ ਰਾਸ਼ਟਰੀ ਸੰਗਠਨ ਦੇ ਪ੍ਰਧਾਨ ਵੱਜੋਂ ਕਾਰਜਸ਼ੀਲ ਰਹੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਬਤੌਰ ਆਗੂ ਸਮਾਜ ਲਈ ਕੀਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਦੱਸ ਦਈਏ ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ। ਉਹ ਇਕ ਭਾਰਤੀ ਸਿਆਸਤਦਾਨ ਸਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵਜੋਂ ਭਾਰਤ ਦੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਸਨ। ਉਹ 1970 ਤੋਂ ਨਾਮਧਾਰੀ ਦਰਬਾਰ ਅੰਤਰਰਾਸ਼ਟਰੀ ਸੰਸਥਾ ਦੇ ਪ੍ਰਧਾਨ ਵਜੋਂ ਨੁਮਾਇੰਦਗੀ ਕਰਦੇ ਆ ਰਹੇ ਸਨ।