Punjab News: ਜਥੇਦਾਰ ਦੇ ਅਲਟੀਮੇਟ 'ਤੇ ਭੜਕੇ CM ਮਾਨ, ਕਿਹਾ ਤੁਸੀਂ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ...
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਥੇਦਾਰ ਸੀੑ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰ ਨੂੰ ਜੋ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਸੀ ਉਸ ਉੱਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਉੱਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਹਨ।
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, ਜਥੇਦਾਰ ਸੀੑ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ..ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸੀੑ ਗੁਰੂ ਗੑੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ..
ਜਥੇਦਾਰ ਸੀੑ ਅਕਲ ਤਖਤ ਸਾਹਿਬ ਜੀ..ਸਭ ਨੂੰ ਪਤਾ ਹੈ ਕਿ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ..ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸਵਾਰਥ ਲਈ ਵਰਤਿਆ..ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸੀੑ ਗੁਰੂ ਗੑੰਥ ਸਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਉਣ ਲਈ..
— Bhagwant Mann (@BhagwantMann) March 28, 2023
ਜ਼ਿਕਰ ਕਰ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਨੂੰ ਉਨ੍ਹਾਂ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ, ਜਿਨ੍ਹਾਂ ਨੂੰ ਭਗੌੜੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਅਪਰਾਧਾਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੁਲਿਸ ਕਾਰਵਾਈ ਦੌਰਾਨ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ਦੌਰਾਨ ਕੁਝ ਲੋਕਾਂ 'ਤੇ ਰਾਸ਼ਟਰੀ ਸੁਰੱਖਿਆ ਐਕਟ (ਰਸੂਕਾ) ਨੂੰ ਲਾਗੂ ਕਰਨ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ।
ਸਿੱਖਾਂ ਦੀ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇੱਥੇ ਸਿੱਖ ਜਥੇਬੰਦੀਆਂ, ਬੁੱਧੀਜੀਵੀਆਂ, ਸਿੱਖ ਵਕੀਲਾਂ, ਪੱਤਰਕਾਰਾਂ, ਧਾਰਮਿਕ ਤੇ ਸਮਾਜਿਕ ਆਗੂਆਂ ਦੀ ਮੀਟਿੰਗ ਸੱਦੀ ਗਈ ਸੀ। ਜਿਸ ਵਿੱਚ 18 ਮਾਰਚ ਨੂੰ ਅੰਮ੍ਰਿਤਪਾਲ ਦੀ ਅਗਵਾਈ ਵਾਲੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਤੋਂ ਬਾਅਦ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਸਮੂਹ ਸਿੱਖ ਨੌਜਵਾਨਾਂ ਦੀ ਰਿਹਾਈ ਲਈ 24 ਘੰਟੇ ਦਾ ਸਮਾਂ ਦਿੰਦਿਆਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਿੱਖ ਕੌਮ ਦਾ ਗੁੱਸਾ ਰੋਹ ਭੜਕਦਾ ਰਹੇਗਾ।