ਪੰਜਾਬੀ ਗਾਇਕਾਂ 'ਤੇ ਭੜਕੇ CM ਮਾਨ: ਗਨ ਕਲਚਰ ਤੇ ਗੈਂਗਸਟਰ ਵਾਲੇ ਗਾਣੇ ਬੰਦ ਕਰ ਦਿਓ ਵਰਨਾ ਸਖਤ ਐਕਸ਼ਨ ਲਵੇਗੀ ਸਰਕਾਰ
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੇ ਗੀਤਾਂ ਰਾਂਹੀ ਬੱਚੇ ਵਿਗੜ ਰਹੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ।
CM Mann Statment Punjabi Singer: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗਨ ਕਲਚਰ ਤੇ ਗੈਂਗਸਟਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਗਾਇਕਾਂ ਨੂੰ ਲੈ ਕੇ ਭੜਕੇ ਹਨ। ਉਨ੍ਹਾਂ ਕਿਹਾ ਕਿ ਗਨ ਕਲਚਰ ਤੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਬੰਦ ਕਰੋ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ।
ਉਨ੍ਹਾਂ ਕਿਹਾ ਕਿ ਫਿਲਹਾਲ ਇਹ ਅਪੀਲ ਹੈ, ਪਰ ਜੇਕਰ ਭਵਿੱਖ 'ਚ ਅਜਿਹੇ ਗੀਤ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਨਹੀਂ ਬਖਸ਼ੇਗੀ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਤੇ ਡਿਪਟੀ ਕਮਿਸ਼ਨਰਾਂ ਨੂੰ ਇਸ 'ਤੇ ਨਜ਼ਰ ਰੱਖਣ ਲਈ ਕਿਹਾ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਗਾਇਕਾਂ ਨੂੰ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੇ ਗੀਤਾਂ ਰਾਂਹੀ ਬੱਚੇ ਵਿਗੜ ਰਹੇ ਹਨ। ਗੀਤਾਂ ਵਿੱਚ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੋ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਇਸ ਰੁਝਾਨ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।
ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਗਾਇਕਾਂ ਨੂੰ ਆਪਣੇ ਗੀਤਾਂ ਵਿੱਚ ਸਮਾਜ ਵਿਰੋਧੀਆਂ ਦੀ ਵਡਿਆਈ ਨਹੀਂ ਕਰਨੀ ਚਾਹੀਦੀ। ਇਸ ਨਾਲ ਸਮਾਜ ਵਿੱਚ ਹਿੰਸਾ, ਨਫ਼ਰਤ ਤੇ ਦੁਸ਼ਮਣੀ ਭੜਕ ਰਹੀ ਹੈ। ਇਸ ਦੀ ਬਜਾਏ ਗਾਇਕਾਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ 'ਤੇ ਚੱਲਦੇ ਹੋਏ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਾਲੇ ਗੀਤ ਗਾਉਣੇ ਚਾਹੀਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਲਈ ਪਾਲੀਵੁੱਡ ਇੰਡਸਟਰੀ ਕੋਈ ਨਵੀਂ ਗੱਲ ਨਹੀਂ ਹੈ। ਮਾਨ ਨੇ ਕਈ ਦਹਾਕਿਆਂ ਤੋਂ ਕਾਮੇਡੀ ਕੀਤੀ ਹੈ। ਉਸ ਦੇ ਕਈ ਟੀਵੀ ਸ਼ੋਅ, ਕੈਸੇਟਾਂ ਮਾਰਕੀਟ ਵਿੱਚ ਆ ਚੁੱਕੀਆਂ ਹਨ। ਉਸ ਨੇ ਮਸ਼ਹੂਰ ਟੀਵੀ ਸ਼ੋਅ ਲਾਫਟਰ ਚੈਲੇਂਜ ਵਿੱਚ ਵੀ ਹਿੱਸਾ ਲਿਆ।
ਇਸ ਤੋਂ ਬਾਅਦ ਉਹ ਰਾਜਨੀਤੀ 'ਚ ਆਏ। ਉਹ ਸੰਗਰੂਰ ਸੀਟ ਤੋਂ 2 ਵਾਰ ਸੰਸਦ ਮੈਂਬਰ ਰਹੇ। ਇਸ ਵਾਰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸੀਐਮ ਚਿਹਰਾ ਬਣਾ ਕੇ ਚੋਣ ਲੜੀ ਤੇ 92 ਸੀਟਾਂ ਜਿੱਤ ਕੇ ਸਰਕਾਰ ਬਣਾਈ।