CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਕਰੀ ਦੇ ਚਾਹਵਾਨਾਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਲਦ ਹੀ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਜਲਦ ਹੀ ਜਾਰੀ ਹੋਣਗੇ।
ਹੋਰ ਪੜ੍ਹੋ : ਪਟਵਾਰੀ ਦਾ ਕਮਾਲ! 18 ਸਾਲਾਂ ਦੀ ਨੌਕਰੀ ਦੌਰਾਨ ਕਈ ਸ਼ਹਿਰਾਂ 'ਚ ਖਰਦੀਆਂ 33 ਜਾਇਦਾਦਾਂ, ਬਣਿਆ ਕਰੋੜਪਤੀ
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ...
8 ਸਤੰਬਰ ਨੂੰ ਅਸੀਂ ਇੱਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿੱਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਨੇ...ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ...ਉਮੀਦ ਹੈ ਕਿ ਨਵੇਂ ਹੱਥਾਂ ਚ ਨਵੀਆਂ ਕਲਮਾਂ ਇੱਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ..ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ..
ਲੁਧਿਆਣਾ ਲਈ ਖੁਸ਼ਖਬਰੀ
ਅੱਜ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਉਣਗੇ। ਹਿੰਡਨ ਡੋਮੈਸਟਿਕ ਏਅਰਪੋਰਟ ਤੋਂ ਪਹਿਲੀ ਫਲਾਈਟ ਸਵੇਰੇ 10.50 ਵਜੇ ਸਾਹਨੇਵਾਲ ਏਅਰਪੋਰਟ ਪਹੁੰਚੇਗੀ, ਜਦੋਂਕਿ ਟੇਕ ਆਫ ਫਲਾਈਟ ਸਵੇਰੇ 11.10 ਵਜੇ ਹੈ, ਜੋ 12.25 ਵਜੇ ਹਿੰਡਨ ਪਹੁੰਚੇਗੀ। ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੀਐਮ ਭਗਵੰਤ ਮਾਨ ਤੋਂ ਇਲਾਵਾ ਹੋਰ ਮੰਤਰੀ ਤੇ ਆਗੂ ਵੀ ਹਵਾਈ ਅੱਡੇ 'ਤੇ ਪੁੱਜਣਗੇ। ਏਅਰਪੋਰਟ ਸਟਾਫ਼ ਵੱਲੋਂ ਸਾਰੇ ਜ਼ਰੂਰੀ ਕੰਮ ਮੁਕੰਮਲ ਕਰ ਲਏ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ