Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ 1,000 ਨਵੇਂ ਕਲਾਸ ਰੂਮ ਬਣਾਏ ਜਾਣਗੇ ਤੇ 10,000 ਦੀ ਮੁਰੰਮਤ ਕੀਤੀ ਜਾਵੇਗੀ। ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੁਹਾਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤੱਪੜ ਨਹੀਂ ਮਿਲਣਗੇ। ਸਾਰੇ ਸਕੂਲਾਂ ਵਿੱਚ ਨਵਾਂ ਫਰਨੀਚਰ ਉਪਲਬਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਾਪਾਨ ਵਿੱਚ ਹੋਣ ਵਾਲੇ ਸਾਇੰਸ ਮੇਲੇ ਵਿੱਚ ਪੂਰੇ ਦੇਸ਼ ਵਿੱਚੋਂ 60 ਬੱਚੇ ਜਾਣਗੇ ਜਿਸ ਵਿੱਚੋਂ ਛੇ ਬੱਚੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹਨ। ਅਸੀਂ ਅਧਿਆਪਕਾਂ ਨੂੰ ਪੜ੍ਹਾਈ ਦੇ ਵੱਖੋ-ਵੱਖ ਤਰੀਕੇ ਸਿੱਖਣ ਲਈ ਵਿਦੇਸ਼ਾਂ ਵਿੱਚ ਭੇਜ ਰਹੇ ਹਾਂ। ਕੇਜਰੀਵਾਲ ਵੱਲੋਂ ਇਹ ਤਰੀਕਾ ਦਿੱਲੀ ‘ਚ ਅਪਣਾਇਆ ਗਿਆ ਸੀ ਜੋ ਬਹੁਤ ਕਾਮਯਾਬ ਰਿਹਾ ਹੈ।
ਇਹ ਵੀ ਪੜ੍ਹੋ: Punjab News: ਹਰ ਹਫ਼ਤੇ ਐਲਾਨੇ ਜਾਣਗੇ 'ਟੀਚਰ ਆਫ਼ ਦਾ ਵੀਕ', ਸਿੱਖਿਆ ਮੰਤਰੀ ਹਰੋਜਤ ਬੈਂਸ ਨੇ ਕੀਤਾ ਐਲਾਨ
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ 117 ਸਕੂਲ ਆਫ ਐਮੀਨੈਂਸ ਬਣਾਏ ਜਾਣਗੇ। 13 ਸਤੰਬਰ ਨੂੰ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਜਾਵੇਗਾ। ਇਤਿਹਾਸ ‘ਚ ਪਹਿਲੀ ਵਾਰ ਹੋਇਆ ਕਿ ਸਕੂਲਾਂ ਦੀਆਂ ਚਾਰ ਦਿਵਾਰੀ ਬਣਾਉਣ ਲਈ 300 ਕਰੋੜ ਜਾਰੀ ਕੀਤੇ ਗਏ। ਰਵਾਇਤੀ ਸਰਕਾਰਾਂ ਜਾਣ-ਬੁੱਝ ਕੇ ਗਰੀਬਾਂ ਦੇ ਬੱਚਿਆਂ ਨੂੰ ਅਨਪੜ੍ਹ ਰੱਖਦੇ ਸੀ ਤਾਂ ਜੋ ਉਹ ਲੋਕ ਉਨ੍ਹਾਂ ਦੇ ਘਰਾਂ ਅੱਗੇ ਹੱਥਾਂ ‘ਚ ਅਰਜ਼ੀਆਂ ਫੜਕੇ ਖੜ੍ਹੇ ਰਹਿਣ।
ਇਹ ਵੀ ਪੜ੍ਹੋ: Punjab News: ਨਸ਼ਿਆਂ ਦੀ ਵਿਕਰੀ 'ਤੇ 'ਆਪ' ਲੀਡਰਾਂ ਤੇ ਵਿਧਾਇਕਾਂ ਨੂੰ ਲੋਕ ਵਿਖਾਉਣ ਲੱਗੇ ਸ਼ੀਸ਼ਾ, ਵੀਡੀਓ ਵਾਇਰਲ ਹੋਣ ਮਗਰੋਂ ਬੋਲੇ ਖਹਿਰਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।