ਪੜਚੋਲ ਕਰੋ

ਚੋਣ ਨਤੀਜੇ 2024

(Source:  ECI | ABP NEWS)

Punjab News: ਸੀਐਮ ਮਾਨ ਵੱਲੋਂ ਮੋਟਰਾਂ 'ਤੇ 4-4 ਬੂਟੇ ਲਾਉਣ ਦੀ ਅਪੀਲ, ਪੰਜਾਬ 'ਚ ਲੱਗਣਗੇ 3 ਕਰੋੜ ਪੌਦੇ 

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਪੌਦੇ ਲਾਏ ਗਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਵਿੱਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ। ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖਾਲੀ ਪਈ ਸਰਕਾਰੀ ਜ਼ਮੀਨ ਦੀ ਸ਼ਨਾਖਤ ਕਰ ਕੇ ਉਥੇ ਵੱਧ ਤੋਂ ਵੱਧ ਬੂਟੇ ਲਾਉਣਾ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰ ਕੇ ਬੂਟੇ ਲਗਾਉਣ ਦੀ ਇਸ ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 14.01 ਲੱਖ ਮੋਟਰਾਂ ਹਨ ਅਤੇ ਜੇਕਰ ਹਰ ਕਿਸਾਨ ਚਾਰ ਬੂਟੇ ਲਾਵੇ ਤਾਂ ਜੰਗਲਾਤ ਅਧੀਨ ਰਕਬੇ ਵਿੱਚ ਚੋਖਾ ਵਾਧਾ ਹੋ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਇਸ ਯੋਜਨਾ ਤਹਿਤ ਪਹਿਲਾਂ ਹੀ 3.95 ਲੱਖ ਮੋਟਰਾਂ ਨੂੰ ਕਵਰ ਕਰ ਚੁੱਕੀ ਹੈ, ਬਾਕੀ ਇਸ ਸਾਲ ਕਵਰ ਕਰ ਦਿੱਤੀਆਂ ਜਾਣਗੀਆਂ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸੂਬੇ ਦੇ ਲੋਕ ਵੱਧ ਤੋਂ ਵੱਧ ਪੌਦੇ ਲਗਾ ਕੇ ਸੂਬਾ ਸਰਕਾਰ ਦਾ ਸਾਥ ਦੇਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ

Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ

Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ

ABP Premium

ਵੀਡੀਓਜ਼

ਬੱਗਾ ਦੀ ਆਜ਼ਾਦੀ ਲਈ ਲੜੀ ਜਾ ਰਹੀ ਲੜਾਈਐਸ਼ ਦੇ ਬਿਗ ਬੌਸ ਚ Gadharaj ਨਾਲ ਦੋਸਤੀSingham Again ਦਾ ਟ੍ਰੇਲਰ ਲੌਂਚ , ਕਰੀਨਾ ਵੀ ਖੂਬ ਜਚੀਸਲਮਾਨ ਖਾਨ ਨੇ ਕਿਸਨੂੰ ਕੀਤਾ KISS , ਤੋੜੀ No Kiss Policy

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ

PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ

Haryana Elections Results: 9 ਵਜੇ ਤੱਕ ਰੁਝਾਨਾਂ 'ਚ ਕਾਂਗਰਸ ਦਾ ਤੂਫਾਨ, ਦੰਗਲ 'ਚ BJP ਹੋ ਸਕਦੀ ਢੇਰ, ਜਾਣੋ ਦੁਸ਼ਯੰਤ ਚੌਟਾਲਾ ਦਾ ਕੀ ਹੈ ਹਾਲ?

ECI Haryana Election Result 2024: ਚੋਣ ਕਮਿਸ਼ਨ ਦੀ ਵੈੱਬਸਾਈਟ ਦੇ ਅਨੁਸਾਰ ਰੁਝਾਨਾਂ 'ਚ BJP ਅੱਗੇ ਕਾਂਗਰਸ ਪਿੱਛੇ

Embed widget