CM Mann Arrives at Bus Stand: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤੜਕ ਸਵੇਰੇ ਲਗਭਗ 4 ਵਜੇ ਦੇ ਆਸ-ਪਾਸ ਕੁਰਾਲੀ ਬੱਸ ਸਟੈਂਡ ਤੇ ਦਬਿਸ਼ ਦਿੱਤੀ। ਜਿੱਥੇ ਉਨ੍ਹਾਂ ਨੇ ਬੱਸ ਅੱਡੇ 'ਤੇ ਖੜੀਆਂ ਸਵਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਬੱਸਾਂ ਨਾ ਰੋਕੇ ਜਾਣ ਦਾ ਲਿਆ ਜ਼ਾਇਜਾ।
ਸਵਾਰੀਆਂ ਦੀਆਂ ਮੁਸ਼ਕਿਲਾਂ ਬਾਰੇ ਸੁਣਿਆ
ਸੀਐੱਮ ਮਾਨ ਬੱਸਾਂ ਵਿੱਚ ਚੜ੍ਹੇ ਅਤੇ ਸਵਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ। ਸਵਾਰੀਆਂ ਨੇ ਸੀਐਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੱਸਿਆ ਕਿ ਇੱਥੇ ਬੱਸਾਂ ਨਹੀਂ ਆ ਰਹੀਆਂ।
ਸੀਐਮ ਨੇ ਡਿਪਟੀ ਕਮਿਸ਼ਨਰ ਨੂੰ ਮੌਕੇ 'ਤੇ ਬੁਲਾਇਆ ਹੈ ਅਤੇ ਇਸ ਦੇ ਹੱਲ ਦੀ ਮੰਗ ਕੀਤੀ ਹੈ। ਉੱਥੇ ਮੌਜੂਦ ਯਾਤਰੀਆਂ ਨੇ ਦੱਸਿਆ ਕਿ ਬੱਸਾਂ ਉੱਥੇ ਨਹੀਂ ਰੁਕਦੀਆਂ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।