ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Farmers Meeting: ਕਿਸਾਨਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਮੀਟਿੰਗ 'ਚ ਸੀਐਮ ਭਗਵੰਤ ਮਾਨ ਦੀ ਕੀ ਰਿਹਾ ਰੋਲ ? 

Farmers Meeting with Center Govt: ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ-ਵਟਾਂਦਰੇ ਲਈ ਦਰਵਾਜ਼ੇ ਖੁੱਲ੍ਹੇ ਹਨ। ਭਗਵੰਤ ਮਾਨ

Farmers Meeting with Center Govt: ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ।

ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੋਜ਼ਮਬੀਕ ਅਤੇ ਕੋਲੰਬੀਆ ਤੋਂ ਦਾਲਾਂ ਦੀ ਦਰਾਮਦ ਦਾ ਮੁੱਦਾ ਚੁੱਕਿਆ। 

ਉਨ੍ਹਾਂ ਕਿਹਾ ਕਿ ਇਹ ਦਰਾਮਦ ਦੋ ਅਰਬ ਡਾਲਰ ਤੋਂ ਵੱਧ ਹੈ ਅਤੇ ਜੇ ਦਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ ਤਾਂ ਪੰਜਾਬ ਦਾਲਾਂ ਦੇ ਉਤਪਾਦਨ ਵਿੱਚ ਦੇਸ਼ ਵਿੱਚ ਮੋਹਰੀ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਹਰੀ ਕ੍ਰਾਂਤੀ ਕਾਰਨ ਉਪਜਾਊ ਮਿੱਟੀ ਤੇ ਪਾਣੀ ਦੀ ਵੱਧ ਵਰਤੋਂ ਕਰਕੇ ਆਪਣੇ ਇਸ ਇੱਕੋ-ਇੱਕ ਕੁਦਰਤੀ ਸਰੋਤ ਨੂੰ ਗੁਆ ਲਿਆ ਹੈ ਪਰ ਫਿਰ ਵੀ ਇਹ ਦੇਸ਼ ਵਿੱਚ ਦੂਜੀ ਹਰੀ ਕ੍ਰਾਂਤੀ ਹੋਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਕਪਾਹ ਅਤੇ ਮੱਕੀ ਨੂੰ ਤਾਂ ਹੀ ਅਪਣਾ ਸਕਦੇ ਹਨ, ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਐਮ.ਐਸ.ਪੀ. ਮਿਲੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ਸਲਾਂ ਦਾ ਯਕੀਨੀ ਮੰਡੀਕਰਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਸ਼ੇ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਸਬੰਧੀ ਗਰੰਟੀ ਮੰਗੀ ਗਈ ਅਤੇ ਕਿਹਾ ਗਿਆ ਕਿ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਲਈ ਸਮਝੌਤਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਕਰੇਗਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਅਤੇ ਜੇ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲ ਜਾਵੇ ਤਾਂ ਉਹ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਵਿਦੇਸ਼ੀ ਭੰਡਾਰ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬੱਚਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ-ਵਟਾਂਦਰੇ ਲਈ ਦਰਵਾਜ਼ੇ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮਸਲਾ ਜਲਦੀ ਹੱਲ ਹੋ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਰੀਬ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਪਾਣੀ ਦੀਆਂ ਬੁਛਾੜਾਂ ਜਾਂ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰੇ।

ਮਸਲਿਆਂ 'ਤੇ ਵਿਚਾਰ ਕਰਨ ਲਈ ਗੱਲਬਾਤ ਲਈ ਆਉਣ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਪਲੇਟਫਾਰਮ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ, ਜਿਸ ਲਈ ਸਮੂਹ ਸਬੰਧਤ ਧਿਰਾਂ ਨੂੰ ਸਾਥ ਦੇਣਾ ਚਾਹੀਦਾ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ
Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ
Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'
Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'
Delhi News: ਕੌਣ ਬਣੇਗਾ ਦਿੱਲੀ ਦਾ CM? PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼
Delhi News: ਕੌਣ ਬਣੇਗਾ ਦਿੱਲੀ ਦਾ CM? PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼
ਖ਼ਰਾਬ ਕਮੈਂਟ ਕਰਨ ਵਾਲਿਆਂ ਦੀ ਖ਼ੈਰ ਨਹੀਂ! Instagram ਲੈ ਕੇ ਆ ਰਿਹਾ ਨਵਾਂ ਫੀਚਰ, ਕਰੇਗਾ ਇਹ ਕੰਮ
ਖ਼ਰਾਬ ਕਮੈਂਟ ਕਰਨ ਵਾਲਿਆਂ ਦੀ ਖ਼ੈਰ ਨਹੀਂ! Instagram ਲੈ ਕੇ ਆ ਰਿਹਾ ਨਵਾਂ ਫੀਚਰ, ਕਰੇਗਾ ਇਹ ਕੰਮ
Advertisement
ABP Premium

ਵੀਡੀਓਜ਼

ਘਰ ਗਹਿਣੇ ਰੱਖ ਕੇ 40 ਲੱਖ ਇੱਕਠਾ ਕੀਤਾ, ਅਮਰੀਕਾ ਨੇ Deport ਕੀਤਾ ਪੁੱਤ |ਅਮਰੀਕਾ ਜਾਣ ਦੀ ਚਾਹਤ ਨੇ ਕੰਗਾਲ ਕਰ ਦਿੱਤਾ ਪਰਿਵਾਰUS Deport Indian Immigrant | America ਤੋਂ ਬਾਅਦ ਹੁਣ Canada ਵੀ ਕਰੇਗਾ ਇਹ ਕਾਰਵਾਈUS Deportation| Donald Trump| ਅਮਰੀਕਾ ਤੋਂ PM ਮੋਦੀ ਟਰੰਪ ਤੋਂ ਗਿਫ਼ਟ ਲਿਆ ਰਹੇ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ
Punjab Weather: ਪੰਜਾਬ 'ਚ ਮੌਸਮ ਨੇ ਲਈ ਕਰਵਟ, IMD ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਕਦੋਂ ਛਮ-ਛਮ ਪਏਗਾ ਮੀਂਹ
Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'
Punjab News: ਅਮਰੀਕਾ ਤੋਂ 119 ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਆ ਰਿਹਾ ਜਹਾਜ਼ ਜਲਦ ਹੋਏਗਾ ਲੈਂਡ, CM ਮਾਨ ਬੋਲੇ-'ਅੰਮ੍ਰਿਤਸਰ ਨੂੰ ‘ਡਿਪੋਰਟ’ ਅੱਡਾ ਨਾ ਬਣਾਇਆ ਜਾਵੇ'
Delhi News: ਕੌਣ ਬਣੇਗਾ ਦਿੱਲੀ ਦਾ CM? PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼
Delhi News: ਕੌਣ ਬਣੇਗਾ ਦਿੱਲੀ ਦਾ CM? PM ਮੋਦੀ ਦੀ ਅਮਰੀਕਾ ਫੇਰੀ ਤੋਂ ਬਾਅਦ ਰਾਜਨੀਤਿਕ ਹਲਚਲ ਤੇਜ਼
ਖ਼ਰਾਬ ਕਮੈਂਟ ਕਰਨ ਵਾਲਿਆਂ ਦੀ ਖ਼ੈਰ ਨਹੀਂ! Instagram ਲੈ ਕੇ ਆ ਰਿਹਾ ਨਵਾਂ ਫੀਚਰ, ਕਰੇਗਾ ਇਹ ਕੰਮ
ਖ਼ਰਾਬ ਕਮੈਂਟ ਕਰਨ ਵਾਲਿਆਂ ਦੀ ਖ਼ੈਰ ਨਹੀਂ! Instagram ਲੈ ਕੇ ਆ ਰਿਹਾ ਨਵਾਂ ਫੀਚਰ, ਕਰੇਗਾ ਇਹ ਕੰਮ
ਸੋਨੇ ਨੇ ਮਾਰੀ ਵੱਡੀ ਛਾਲ, 9836 ਰੁਪਏ ਹੋਇਆ ਮਹਿੰਗਾ, ਚਾਂਦੀ ਦੇ ਭਾਅ 'ਚ ਵੀ ਆਈ ਤੇਜ਼ੀ
ਸੋਨੇ ਨੇ ਮਾਰੀ ਵੱਡੀ ਛਾਲ, 9836 ਰੁਪਏ ਹੋਇਆ ਮਹਿੰਗਾ, ਚਾਂਦੀ ਦੇ ਭਾਅ 'ਚ ਵੀ ਆਈ ਤੇਜ਼ੀ
Punjab News: ਦੋ ਦਿਨ ਡਰਾਈ ਡੇਅ ਘੋਸ਼ਿਤ, ਜਾਣੋ ਵਜ੍ਹਾ
Punjab News: ਦੋ ਦਿਨ ਡਰਾਈ ਡੇਅ ਘੋਸ਼ਿਤ, ਜਾਣੋ ਵਜ੍ਹਾ
Punjab News: ਪੰਜਾਬ 'ਚ ਆ ਗਈ ਇੱਕ ਹੋਰ ਛੁੱਟੀ, ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ
Punjab News: ਪੰਜਾਬ 'ਚ ਆ ਗਈ ਇੱਕ ਹੋਰ ਛੁੱਟੀ, ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ
ਕਾਂਗਰਸ ‘ਚ ਹੋਇਆ ਵੱਡਾ ਫੇਰਬਦਲ, ਕਈ ਸੂਬਿਆਂ ਦੇ ਬਦਲੇ ਇੰਚਾਰਜ, ਦੇਖੋ ਪੰਜਾਬ ‘ਚ ਕਿਸ ਨੂੰ ਮਿਲੀ ਜ਼ਿੰਮੇਵਾਰੀ
ਕਾਂਗਰਸ ‘ਚ ਹੋਇਆ ਵੱਡਾ ਫੇਰਬਦਲ, ਕਈ ਸੂਬਿਆਂ ਦੇ ਬਦਲੇ ਇੰਚਾਰਜ, ਦੇਖੋ ਪੰਜਾਬ ‘ਚ ਕਿਸ ਨੂੰ ਮਿਲੀ ਜ਼ਿੰਮੇਵਾਰੀ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.