Amritpal Singh Police Custody: ਅੰਮ੍ਰਿਤਪਾਲ ਦੀ ਗ੍ਰਿਫਤਾਰੀ 'ਤੇ ਸੀਐਮ ਮਾਨ ਭਗਵੰਤ ਮਾਨ ਦਾ ਵੱਡਾ ਦਾਅਵਾ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਦੀ ਸੁਰੱਖਿਆ ਤੇ ਅਮਨ ਕਾਨੂੰਨ ਲਈ ਕੰਮ ਕਰ ਰਹੀ ਹੈ ਤੇ ਇਹ ਸਾਡੀ ਜ਼ਿੰਮੇਵਾਰੀ ਤੇ ਫ਼ਰਜ਼ ਵੀ ਹੈ।
Amritpal Singh Police Custody: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਦੀ ਸੁਰੱਖਿਆ ਤੇ ਅਮਨ ਕਾਨੂੰਨ ਲਈ ਕੰਮ ਕਰ ਰਹੀ ਹੈ ਤੇ ਇਹ ਸਾਡੀ ਜ਼ਿੰਮੇਵਾਰੀ ਤੇ ਫ਼ਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਏਗਾ।
ਸੀਐਮ ਮਾਨ ਨੇ ਕਿਹਾ ਕਿ ਬੀਤੀ ਰਾਤ ਮੈਨੂੰ ਨੀਂਦ ਨਹੀਂ ਆਈ, ਪਰ ਮੈਨੂੰ ਪੰਜਾਬ ਲਈ ਨੀਂਦ ਗੁਆਉਣ ਦਾ ਕੋਈ ਦੁਖ ਨਹੀਂ। ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣਾ ਮੇਰਾ ਫਰਜ਼ ਹੈ। ਅੰਮ੍ਰਿਤਪਾਲ ਨੂੰ 18 ਮਾਰਚ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ ਪਰ ਪੰਜਾਬ ਪੁਲਿਸ ਨੇ ਕੋਈ ਕਾਹਲੀ ਨਹੀਂ ਦਿਖਾਈ ਤਾਂ ਜੋ ਮਾਹੌਲ ਖਰਾਬ ਨਾ ਹੋਵੇ। ਪੁਲਿਸ ਨੇ ਬੜੀ ਯੋਜਨਾਬੰਦੀ ਨਾਲ ਇਸ ਕਾਰਵਾਈ ਨੂੰ ਪੂਰਾ ਕੀਤਾ।
ਸੀਐਮ ਮਾਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਡਿਗਰੀਆਂ, ਉੱਚ ਅਹੁਦਿਆਂ ਲਈ ਨਿਯੁਕਤੀ ਪੱਤਰ, ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਮੈਡਲ ਹੋਣ। ਪੰਜਾਬੀ ਜਿੱਥੇ ਵੀ ਜਾਣ, ਉਨ੍ਹਾਂ ਕੋਲ ਬੱਲੇ-ਬੱਲੇ ਹੋਏ। ਉਹ ਨਹੀਂ ਚਾਹੁੰਦੇ ਕਿ ਪੰਜਾਬ ਦੀ ਜਵਾਨੀ ਕਿਸੇ ਤੋਂ ਗੁੰਮਰਾਹ ਹੋਵੇ। ਉਹ ਨਹੀਂ ਚਾਹੁੰਦੇ ਕਿ ਅਸੀਂ ਉਨ੍ਹਾਂ ਦੇ ਗਾਹਕ ਬਣੀਏ ਜੋ ਦੇਸ਼ ਦੇ ਖਿਲਾਫ ਮੁਹਿੰਮ ਚਲਾ ਕੇ ਆਪਣੀ ਦੁਕਾਨ ਚਲਾਉਂਦੇ ਹਨ।
'ਆਪ' ਸਰਕਾਰ ਲੋਕਾਂ ਦੀ ਸੁਰੱਖਿਆ ਤੇ ਅਮਨ ਕਾਨੂੰਨ ਲਈ ਕੰਮ ਕਰ ਰਹੀ ਹੈ ਤੇ ਇਹ ਸਾਡੀ ਜ਼ਿੰਮੇਵਾਰੀ ਤੇ ਫ਼ਰਜ਼ ਵੀ ਹੈ...Live @arvindkejriwal https://t.co/euFcPJvTel
— Bhagwant Mann (@BhagwantMann) April 23, 2023
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕੁਝ ਲੋਕ ਦੇਸ਼ ਦਾ ਦੁਸ਼ਮਣਾਂ ਨਾਲ ਮਿਲ ਕੇ ਭਾਈਚਾਰਕ ਸਾਂਝ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਸੀ। ਜਦੋਂ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਸਖਤ ਐਕਸ਼ਨ ਕੀਤਾ। ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੇ ਲੀਡਰ ਅੰਮ੍ਰਿਤਪਾਲ ਨੂੰ ਵੀ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਲੋਕਾਂ ਦੇ ਬੱਚਿਆਂ ਨੂੰ ਬੰਦੂਕਾਂ ਚੁੱਕਣ ਲਈ ਗੁੰਮਰਾਹ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ 18 ਮਾਰਚ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ ਪਰ ਉਹ ਨਹੀਂ ਸੀ ਚਾਹੁੰਦੇ ਕਿ ਕੋਈ ਗੋਲੀ ਚੱਲੇ। ਸੀਐਮ ਮਾਨ ਨੇ ਕਿਹਾ ਕਿ ਉਹ ਚਾਹੁਦੇ ਹਨ ਕਿ ਪੰਜਾਬ ਦੀ ਨੌਜਵਾਨੀ ਵੱਡੇ-ਵੱਡੇ ਅਹੁਦਿਆਂ 'ਤੇ ਪਹੁੰਚੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ