Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉੱਪਰ ਤਨਜ਼ ਕੱਸਿਆ ਹੈ। ਉਨ੍ਹਾਂ ਨੇ ਬਜਟ ਸੈਸ਼ਨ ਬਲਾਉਣ ਲਈ ਸੁਪਰੀਮ ਕੋਰਟ ਦੇ ਦਖਲ ਦਾ ਸ਼ੁਕਰੀਆ ਕਰਦਿਆਂ ਰਾਜਪਾਲ ਨੂੰ ਨਿਸ਼ਾਨਾ ਬਣਾਇਆ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਪੰਜਾਬ 'ਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਲ਼ੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ.. ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ “ਵਿਧਾਨ ਸਭਾ ਦਾ ਸੈਸ਼ਨ “ ਬਿਨਾ ਕਿਸੇ ਰੋਕ ਟੋਕ ਤੋਂ ਚੱਲੇਗਾ...।
ਦੱਸ ਦਈਏ ਕਿ ਸੁਪਰੀਮ ਕੋਰਟ ਦੇ ਦਖਲ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਨੂੰ ਸਵੇਰ 10 ਵਜੇ ਬੁਲਾਏ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਸੌਲੀਸਿਟਰ-ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਰਾਜਪਾਲ ਵੱਲੋਂ ਬਜਟ ਇਜਲਾਸ ਸੱਦੇ ਜਾਣ ਸਬੰਧੀ ਲਏ ਗਏ ਫ਼ੈਸਲੇ ਨੂੰ ਰਿਕਾਰਡ ’ਤੇ ਰੱਖਿਆ।
ਜ਼ਿਕਰਯੋਗ ਹੈ ਕਿ ਟਕਰਾਓ ਦੀ ਸਥਿਤੀ ਉਦੋਂ ਪੈਦਾ ਹੋਈ ਸੀ ਜਦੋਂ ਰਾਜਪਾਲ ਨੇ 13 ਫਰਵਰੀ ਨੂੰ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਤੇ ਖ਼ਰਚੇ, ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਿਲ ਬਾਰੇ, ਦਲਿਤ ਬੱਚਿਆਂ ਦੀ ਵਜ਼ੀਫ਼ਿਆਂ ਆਦਿ ਬਾਰੇ ਸੂਚਨਾ ਮੰਗੀ ਸੀ ਤੇ ਪਹਿਲਾਂ ਲਿਖੇ ਪੱਤਰਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੀ ਗੱਲ ਵੀ ਆਖੀ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਵਾਬੀ ਟਵੀਟ ਕਰਕੇ ਕਿਹਾ ਸੀ ਕਿ ਉਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਜਵਾਬਦੇਹ ਹਨ। ਮੁੱਖ ਮੰਤਰੀ ਨੇ ਪੱਤਰ ਲਿਖ ਕੇ ਰਾਜਪਾਲ ਦੀ ਯੋਗਤਾ ’ਤੇ ਵੀ ਸੁਆਲ ਉਠਾਏ ਸਨ। ਇਸ ਮਗਰੋਂ ਹੀ ਰਾਜਪਾਲ ਨੇ ਬਜਟ ਸੈਸ਼ਨ ਸੱਦੇ ਜਾਣ ਦੇ ਮਾਮਲੇ ਨੂੰ ਟਾਲ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ