ਪੜਚੋਲ ਕਰੋ

ਕਿਸਾਨਾਂ ਨੂੰ CM ਮਾਨ ਦਾ ਝਟਕਾ ! ਜਿਹੜੇ ਪਿੰਡਾਂ 'ਚ ਪਹੁੰਚਿਆ ਕੱਸੀਆਂ ਦਾ ਪਾਣੀ ਉੱਥੇ ਹੁਣ ਰਾਤ ਦੇ ਵੇਲੇ ਹੀ ਮਿਲੇਗੀ ਬਿਜਲੀ

ਪਾਣੀਆਂ ਦੀ ਲੜਾਈ ਦੀ ਇਸ ਜਿੱਤ 'ਚ ਆਪਣਾ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਦਾ ਧੰਨਵਾਦ ਕੀਤਾ। ਪੰਜਾਬ ਦੇ ਸੰਘਰਸ਼ੀ ਲੋਕਾਂ ਨੇ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ 'ਤੇ BBMB ਦੇ ਅਧਿਕਾਰੀਆਂ ਵੱਲੋਂ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀਆਂ ਕੋਸ਼ਿਸ਼ਾਂ ਨੂੰ ਹਰ ਵਾਰ ਨਾਕਾਮ ਕੀਤਾ।

Punjab News: ਪੰਜਾਬ ਤੇ ਹਰਿਆਣਾ ਵਿੱਚ ਚੱਲ ਰਿਹਾ ਪਾਣੀ ਦਾ ਵਿਵਾਦ ਹੁਣ ਖ਼ਤਮ ਹੋ ਗਿਆ ਹੈ ਕਿਉਂਕਿ ਹੁਣ ਅੱਜ ਤੋਂ ਪਾਣੀ ਹਰਿਆਣਾ ਨੂੰ ਦਿੱਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਦਿੱਤਾ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ  ਪੰਜਾਬ ਕਦੇ ਵੀ ਹਰਿਆਣੇ ਦਾ ਬਣਦਾ ਅਧਿਕਾਰ ਨਹੀਂ ਖੋਹੇਗਾ ਤੇ ਅਗਲੀ ਤਾਰੀਖ਼ ਤੱਕ ਜਿੰਨਾ ਪਾਣੀ ਬਣਦਾ ਹੈ, ਉਹ ਹਰਿਆਣਾ ਨੂੰ ਦਿੱਤਾ ਜਾਵੇਗਾ ਪਰ ਇਸ ਵਾਰ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ। 

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਨੰਗਲ ਵਿਖੇ ਪੰਜਾਬ ਦੇ ਪਾਣੀਆਂ ਦੇ ਹੱਕ 'ਚ BBMB ਦੇ ਖ਼ਿਲਾਫ਼ ਧਰਨੇ 'ਤੇ ਬੈਠੇ ਲੋਕਾਂ ਨਾਲ ਮੁਲਾਕਾਤ ਕੀਤੀ। ਪਾਣੀਆਂ ਦੀ ਲੜਾਈ ਦੀ ਇਸ ਜਿੱਤ 'ਚ ਆਪਣਾ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਦਾ ਧੰਨਵਾਦ ਕੀਤਾ। ਪੰਜਾਬ ਦੇ ਸੰਘਰਸ਼ੀ ਲੋਕਾਂ ਨੇ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰਿਆਂ 'ਤੇ BBMB ਦੇ ਅਧਿਕਾਰੀਆਂ ਵੱਲੋਂ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀਆਂ ਕੋਸ਼ਿਸ਼ਾਂ ਨੂੰ ਹਰ ਵਾਰ ਨਾਕਾਮ ਕੀਤਾ। ਅਸੀਂ ਪੰਜਾਬ ਅਤੇ ਪੰਜਾਬੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਦੇ ਹੱਕਾਂ ਦੀ ਲੜਾਈ ਹਮੇਸ਼ਾ ਡੱਟ ਕੇ ਲੜਦੇ ਰਹਾਂਗੇ। ਪੰਜਾਬ ਦੇ ਪਾਣੀਆਂ 'ਤੇ ਹੱਕ ਪੰਜਾਬੀਆਂ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ।

ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਹਰਿਆਣਾ ਨੂੰ ਬਣਦੇ ਅਧਿਕਾਰ ਮੁਤਾਬਕ ਅੱਜ ਤੋਂ ਇਕ ਵਜੇ ਤੋਂ 100 ਕਿਊਸਿਕ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਜਾਵੇਗਾ, ਜੋਕਿ ਅਗਲੀ 21 ਤਾਰੀਖ਼ ਤੱਕ ਜਾਰੀ ਰਹੇਗਾ। ਸੀਐਮ ਮਾਨ ਨੇ ਕਿਹਾ ਕਿ 24 ਤਾਰੀਖ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨੀਤੀ ਆਯੋਗ ਦੀ ਮੀਟਿੰਗ ਰੱਖੀ ਗਈ ਹੈ। ਇਸ ਵਿੱਚ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਜਾਣਗੇ, ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਜਾਣਗੇ। ਜਿਸ ਵਿੱਚ ਉਹ ਪਾਣੀ ਦੇ ਮੁੱਦੇ 'ਤੇ ਆਪਣਾ ਪੱਖ ਰੱਖਣਗੇ ਅਤੇ ਪੂਨਰਗਠਨ ਲਈ ਕਹਿਣਗੇ।  

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਦੇਸ਼ ਨੂੰ ਅਨਾਜ ਸਾਡੇ ਤੋਂ ਚਾਹੀਦਾ ਹੈ ਅਤੇ ਸਾਨੂੰ ਪਾਣੀ ਵੀ ਚਾਹੀਦਾ ਹੈ। ਪਹਿਲੀ ਵਾਰ ਪੰਜਾਬ ਆਪਣਾ ਪਾਣੀ ਖ਼ੁਦ ਇਸਤੇਮਾਲ ਕਰ ਰਿਹਾ ਹੈ। ਹਾਲਾਂਕਿ ਇਸ ਮੌਕੇ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਖੇਤਾਂ ਵਿੱਚ ਕੱਸੀਆਂ ਦਾ ਪਾਣੀ ਪਹੁੰਚ ਗਿਆ ਹੈ ਉੱਥੇ ਹੁਣ ਖੇਤਾਂ ਵਾਲੀ ਬਿਜਲੀ ਰਾਤ ਦੇ ਵੇਲੇ ਹੀ ਆਵੇਗੀ। ਮਾਨ ਨੇ ਕਿਹਾ ਕਿ ਹੁਣ ਕੱਸੀ ਦਾ ਪਾਣੀ ਵੀ ਨਾਲ ਹੀ ਚਲਦਾ ਤੇ ਮੋਟਰ ਵੀ ਨਾਲ ਹੀ ਚਲਾ ਲੈਂਦੇ ਹਨ ਪਰ ਹੁਣ ਰਾਤ ਨੂੰ ਹੀ ਬਿਜਲੀ ਮਿਲੇਗੀ।

ਜ਼ਿਕਰ ਕਰ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ BBMB ਖ਼ਿਲਾਫ਼ ਦੋ ਹਫ਼ਤਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਨੂੰ ਅੱਜ ਖ਼ਤਮ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਹਰਜੋਤ ਸਿੰਘ ਬੈਂਸ ਸਮੇਤ ਹੋਰ ਵੀ ਕਈ ਆਗੂ ਨੰਗਲ ਡੈਮ 'ਤੇ ਪਹੁੰਚੇ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget