ਪੜਚੋਲ ਕਰੋ

Punjab news: CM ਮਾਨ ਨੇ ਸੁਨੀਲ ਜਾਖੜ ਸਮੇਤ ਇਨ੍ਹਾਂ ਆਗੂਆਂ ਨੂੰ ਦਿੱਤੀ ਚੁਣੌਤੀ, ਕਿਹਾ - SYL ਦੇ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਆਪਣੇ ਪੁਰਖਿਆਂ...

Punjab news: ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨੌਟੰਕੀ ਕਰਨ ਵਾਲੇ ਇਨ੍ਹਾਂ ਲੀਡਰਾਂ ਉਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਹ ਗੱਲ ਸਾਰਾ ਜਗ ਜਾਣਦਾ ਹੈ ਕਿ ਇਨ੍ਹਾਂ ਲੀਡਰਾਂ ਦੇ ਵਡ-ਵਡੇਰਿਆਂ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦਾ ਨਾ-ਮੁਆਫੀਯੋਗ ਗੁਨਾਹ ਕਰਕੇ ਪੰਜਾਬ ਅਤੇ ਇੱਥੋਂ ਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹੋਏ ਹਨ।

Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਸਲੇ ਉਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਪਹਿਲਾਂ ਉਹ ਆਪਣੇ ਪੁਰਖਿਆਂ ਵੱਲੋਂ ਪੰਜਾਬ ਨਾਲ ਕੀਤੀ ਗੱਦਾਰੀ ਨੂੰ ਜ਼ਰੂਰ ਚੇਤੇ ਰੱਖਣ।

ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨੌਟੰਕੀ ਕਰਨ ਵਾਲੇ ਇਨ੍ਹਾਂ ਲੀਡਰਾਂ ਉਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਹ ਗੱਲ ਸਾਰਾ ਜਗ ਜਾਣਦਾ ਹੈ ਕਿ ਇਨ੍ਹਾਂ ਲੀਡਰਾਂ ਦੇ ਵਡ-ਵਡੇਰਿਆਂ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਦਾ ਨਾ-ਮੁਆਫੀਯੋਗ ਗੁਨਾਹ ਕਰਕੇ ਪੰਜਾਬ ਅਤੇ ਇੱਥੋਂ ਦੀ ਨੌਜਵਾਨ ਪੀੜ੍ਹੀ ਦੇ ਰਾਹ ਵਿੱਚ ਕੰਡੇ ਬੀਜੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਮੁਫਾਦ ਦੀ ਖਾਤਰ ਇਨ੍ਹਾਂ ਮਤਲਬਖੋਰ ਸਿਆਸਤਦਾਨਾਂ ਨੇ ਇਸ ਨਹਿਰ ਦੀ ਉਸਾਰੀ ਲਈ ਸਹਿਮਤੀ, ਯੋਜਨਾਬੰਦੀ ਅਤੇ ਲਾਗੂ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਕਿ ਜਦੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਕਪੂਰੀ ਵਿਖੇ ਐਸ.ਵਾਈ.ਐਲ. ਨਹਿਰ ਦੇ ਨਿਰਮਾਣ ਲਈ ਟੱਕ ਲਾਉਣ ਦੀ ਰਸਮ ਅਦਾ ਕੀਤੀ ਸੀ ਤਾਂ ਉਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਬਲਰਾਮ ਜਾਖੜ (ਸੁਨੀਲ ਜਾਖੜ ਦੇ ਪਿਤਾ) ਵੀ ਹਾਜ਼ਰ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਇਸ ਨਹਿਰ ਦੇ ਸਰਵੇ ਦੀ ਇਜਾਜ਼ਤ ਦੇਣ ਲਈ ਉਸ ਮੌਕੇ ਪੰਜਾਬ ਦੇ ਆਪਣੇ ਹਮਰੁਤਬਾ ਪ੍ਰਕਾਸ਼ ਸਿੰਘ ਬਾਦਲ ਦੇ ਸੋਹਲੇ ਗਾਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਸੂਬੇ ਨਾਲ ਕਮਾਏ ਧ੍ਰੋਹ ਲਈ ਜ਼ਿੰਮੇਵਾਰ ਹਨ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਇਨ੍ਹਾਂ ਲੀਡਰਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ।

ਇਹ ਵੀ ਪੜ੍ਹੋ: Sangrur News: 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਕਬੱਡੀ ਨੈਸ਼ਨਲ ਸਟਾਈਲ ਰਾਜ ਪੱਧਰੀ ਖੇਡਾਂ ਸ਼ੁਰੂ

ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਵਿੱਚ ਗੁਰੂਗ੍ਰਾਮ (ਗੁੜਗਾਉਂ) ਵਾਲੇ ਓਬਰਾਏ ਹੋਟਲ ਦੇ ਦਸਤਾਵੇਜ਼ ਵੀ ਲਿਆਉਣ ਲਈ ਵੰਗਾਰਿਆ। ਉਨ੍ਹਾਂ ਨੇ ਇਨ੍ਹਾਂ ਨੇਤਾਵਾਂ ਨੂੰ ਬਹਿਸ ਵਿੱਚ ਸਮਝੌਤੇ ਦੇ ਕਾਗਜ਼-ਪੱਤਰ ਲਿਆਉਣ ਦੀ ਚੁਣੌਤੀ ਦਿੱਤੀ ਜਿਹੜੇ ਸਮਝੌਤੇ ਉਨ੍ਹਾਂ ਦੇ ਪੁਰਖਿਆਂ ਨੇ ਸੱਤਾ ਦੀ ਕੁਰਸੀ ਨਾਲ ਚਿੰਬੜੇ ਰਹਿਣ ਲਈ ਪੰਜਾਬੀਆਂ ਨੂੰ ਧੋਖਾ ਦੇ ਕੇ ਕੀਤੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁੱਦੇ ਉਤੇ ਲੋਕਾਂ ਸਾਹਮਣੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ ਕਿ ਕੁਰਬਾਨੀਆਂ ਦੀ ਆੜ ਵਿੱਚ ਇਹ ਲੀਡਰ ਕਿਸ ਤਰ੍ਹਾਂ ਗੱਦਾਰੀ ਕਰਦੇ ਰਹੇ ਹਨ।

ਮੁੱਖ ਮੰਤਰੀ ਨੇ ਵਿਰੋਧੀ ਨੇਤਾਵਾਂ ਨੂੰ ਮੁਖਾਤਬ ਹੁੰਦਿਆਂ ਕਿਹਾ, “ਪੰਜਾਬ ਦੇ ਪਾਣੀਆਂ ਦਾ ਤੁਸੀਂ ਫਿਕਰ ਨਾ ਕਰੋ ਕਿਉਂਕਿ ਮੇਰੇ ਪਿਤਾ ਬਚਪਨ ਵਿੱਚ ਹੀ ਮੈਨੂੰ ਆਪਣੇ ਖੇਤਾਂ ਦਾ ਪਾਣੀ ਬਚਾਉਣ ਦਾ ਜ਼ਿੰਮਾ ਸੌਂਪ ਦਿੰਦੇ ਸਨ। ਪਰਮਾਤਮਾ ਦੀ ਮਿਹਰ ਅਤੇ ਲੋਕਾਂ ਦੇ ਵਿਸ਼ਵਾਸ ਨਾਲ ਮੇਰੀ ਡਿਊਟੀ ਹੁਣ ਸਤਲੁਜ ਦਰਿਆ ਦਾ ਪਾਣੀ ਬਚਾਉਣ ਲਈ ਲੱਗੀ ਹੋਈ ਹੈ ਜਿਸ ਨੂੰ ਮੈਂ ਜੀਅ-ਜਾਨ ਨਾਲ ਨਿਭਾਵਾਂਗਾ।” ਉਨ੍ਹਾਂ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਉਹ ਹਰ ਹਾਲ ਵਿੱਚ ਪਾਣੀਆਂ ਦੀ ਰਾਖੀ ਕਰਨਗੇ।

ਇਹ ਵੀ ਪੜ੍ਹੋ: Sangrur News: ਪਤਨੀ ਨੇ ਕਰਵਾਇਆ ਹੋਰ ਵਿਆਹ ਤਾਂ ਖਫਾ ਬੰਦੇ ਨੇ ਵੱਢ ਸੁੱਟਿਆ ਸਹੁਰਾ ਪਰਿਵਾਰ, ਸਾਲੀ ਦੀ ਮੌਤ, ਸਾਲਾ ਤੇ ਸਾਂਢੂ ਗੰਭੀਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
Punjab Weather: ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
Punjab Weather: ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
ਕੜਾਕੇ ਦੀ ਠੰਡ ਨੇ ਘੇਰਿਆ ਪੰਜਾਬ, 18 ਜ਼ਿਲ੍ਹਿਆਂ 'ਚ ਧੂੰਦ ਨੂੰ ਲੈ ਅਲਰਟ ਜਾਰੀ; ਛਾਈ ਰਹੇਗੀ ਸੰਘਣੀ ਧੁੰਦ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (16-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (16-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Rohit-Ritika Baby Boy: ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ
ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
Embed widget