ਪੜਚੋਲ ਕਰੋ

ਮੁੱਖ ਮੰਤਰੀ ਮਾਨ ਦਾ ਦਾਅਵਾ, ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਮਿਲ ਰਹੀ 8 ਘੰਟੇ ਨਿਰਵਿਘਨ ਸਪਲਾਈ, ਨਹੀਂ ਆਈ ਇੱਕ ਵੀ ਸ਼ਿਕਾਇਤ

ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਦੇਣਾ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਇਹ ਵੀ ਸਾਫ਼ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀ 31 ਦਸੰਬਰ ਤੋਂ ਪਹਿਲਾਂ ਦੇ ਸਾਰੇ ਬਕਾਇਆ ਬਿੱਲ ਬਿਨਾਂ ਕਿਸੇ ਸ਼ਰਤ ਮਾਫ਼ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਪੁਰਾਣੇ ਬਿੱਲ ਮਾਫ਼ ਕਰਨ 'ਤੇ 2 ਕਿਲੋਵਾਟ ਦੇ ਕਨੈਕਸ਼ਨ ਦੀ ਕੋਈ ਸ਼ਰਤ ਨਹੀਂ ਹੈ। 

ਝੋਨੇ ਦੀ ਬਿਜਾਈ ਲਈ ਨਿਰਵਿਘਨ ਸਪਲਾਈ 'ਤੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਹਨਾਂ ਦੀ ਸਰਕਾਰ 8 ਘੰਟੇ ਅਤੇ ਕਈ ਵਾਰ ਇਸ ਤੋਂ ਵੱਧ ਲਗਾਤਾਰ ਬਿਜਲੀ ਸਪਲਾਈ ਕਰ ਰਹੀ ਹੈ। ਇਹ ਪਹਿਲੀ ਵਾਰ ਹੈ ਕਿ ਪੰਜਾਬ ਵਿਚ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਅਤੇ ਘਰੇਲੂ ਬਿਜਲੀ ਸਪਲਾਈ 'ਚ ਕੱਟਾਂ ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਆਈ, ਕਿਉਂਕਿ ਉਹਨਾਂ ਦੀ ਸਰਕਾਰ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਬਿਜਲੀ ਮੁਹਈਆ ਕਰਵਾ ਰਹੀ ਹੈ।   

 

ਮਾਰਚ 'ਚ ਇਤਿਹਾਸਿਕ ਬਹੁਮਤ ਨਾਲ ਸਰਕਾਰ ਬਣਾਉਣ ਤੋਂ ਕੁਝ ਦਿਨ ਬਾਅਦ ਹੀ  ਮੁੱਖ ਮੰਤਰੀ ਭਗਵੰਤ ਮਾਨ ਨੇ ਅਪ੍ਰੈਲ 2022 ਵਿੱਚ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਜੁਲਾਈ 2022 ਦੀ ਪਹਿਲੀ ਤਰੀਕ ਤੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕਰੇਗੀ।

'ਆਪ' ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਸੂਬੇ ਦੀ ਮਾਨ ਸਰਕਾਰ ਦੀ ਤਾਰੀਫ ਕੀਤੀ ਅਤੇ ਕਿਹਾ, "ਪੰਜਾਬ ਦੇ ਲੋਕਾਂ ਨੂੰ ਵਧਾਈ! ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਲੱਖਾਂ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਹੁਣ ਹਰ ਮਹੀਨੇ ਜ਼ੀਰੋ ਆਉਣਗੇ। ਅਸੀਂ ਆਪਣਾ ਵਾਅਦਾ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਕਰਦੀ ਹੈ। ਪੰਜਾਬ ਦੇ ਲੋਕਾਂ ਨੂੰ ਵੀ ਹੁਣ ਮਹਿੰਗੀ ਬਿਜਲੀ ਤੋਂ ਛੁਟਕਾਰਾ ਮਿਲੇਗਾ।"

ਪਿਛਲੇ ਸਾਲ, ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਆਪਣੀ ਪਹਿਲੀ ਗਾਰੰਟੀ ਦਿੱਤੀ ਸੀ ਕਿ ਜੇਕਰ ਸੂਬੇ ਵਿੱਚ ਉਹਨਾਂ ਦੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਰ ਪਰਿਵਾਰ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਮਿਲੇਗੀ। ਉਹਨਾਂ ਕਿਹਾ ਸੀ ਕਿ ਆਪ ਦੀ ਸਰਕਾਰ ਵਿੱਚ ਪੰਜਾਬ ਦੇ ਆਮ ਲੋਕਾਂ ਨੂੰ ਮਹਿੰਗੀ ਬਿਜਲੀ ਅਤੇ ਵੱਡੇ ਬਿੱਲਾਂ ਤੋਂ ਛੁਟਕਾਰਾ ਮਿਲੇਗਾ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੇਸ਼ ਦਾ ਦੂਜਾ ਸੂਬਾ ਬਣ ਗਿਆ ਹੈ। ਅੱਜ ਪੰਜਾਬੀਆਂ ਲਈ "ਕੇਜਰੀਵਾਲ ਦੀ ਪਹਿਲੀ ਗਾਰੰਟੀ" ਹਕੀਕਤ ਬਣ ਗਈ ਹੈ। 

ਪੰਜਾਬ 'ਚ ਬਿਜਲੀ ਮੁਫ਼ਤ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ  ਕਿਹਾ, "ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ, ਪੂਰੇ ਹੁੰਦਿਆਂ ਪੰਜ ਸਾਲ ਬੀਤ ਜਾਂਦੇ ਸਨ। ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ 'ਚ ਨਵੀਂ ਪਿਰਤ ਪਾ ਚੁੱਕੀ ਹੈ। ਅੱਜ ਅਸੀਂ ਪੰਜਾਬੀਆਂ ਨੂੰ ਦਿੱਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ। ਅੱਜ ਤੋਂ ਪੂਰੇ ਪੰਜਾਬ 'ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget