Mansa news: ਪੰਜਾਬ ਦੇ ਮਾਨਸਾ ਤੋਂ ਹਾਲ ਹੀ ਵਿੱਚ ਭਰਤੀ ਹੋਏ ਇੱਕ ਅਗਨੀਵੀਰ, ਅੰਮ੍ਰਿਤਪਾਲ ਸਿੰਘ, ਜਿਸਨੇ ਪਿਛਲੇ ਮਹੀਨੇ ਹੀ ਸਰਗਰਮ ਡਿਊਟੀ ਸ਼ੁਰੂ ਕੀਤੀ ਸੀ, ਦਾ 10 ਅਕਤੂਬਰ ਨੂੰ ਜੰਮੂ-ਕਸ਼ਮੀਰ ਵਿੱਚ ਦਿਹਾਂਤ ਹੋ ਗਿਆ। ਉਸਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਉਸਦੇ ਪਿੰਡ ਕੋਟਲੀ ਕਲਾਂ ਵਿਖੇ ਹੋਇਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੂੰਘੇ ਦੁੱਖ ਦਾ ਕੀਤਾ ਗਿਆ ਪ੍ਰਗਟਾਵਾ
ਇਸ ਮੌਕੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਸੀ
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।
ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਿਰ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More:- Click Link:-
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ