ਕੇਂਦਰ ਸਰਕਾਰ ਨੇ ਇਸ ਸਾਲ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਸਤਾਵਿਤ ਨਨਕਾਣਾ ਸਾਹਿਬ (ਪਾਕਿਸਤਾਨ) ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਇੱਕ ਪੱਤਰ ਲਿਖਿਆ ਹੈ ਤੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਇਹ ਯਾਤਰਾ ਸੰਭਵ ਨਹੀਂ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਹੁਣ ਮੈਚ ਤਾਂ ਖੇਡ ਲਿਆ ਫਿਰ ਸ਼ਰਧਾਲੂਆਂ ਤੋਂ ਕੀ ਕਸੂਰ ਹੋ ਗਿਆ 

Continues below advertisement

ਪੰਜਾਬੀਆਂ ਦੀ ਆਸਥਾ ਉੱਤੇ ਹਮਲਾ 

ਮੀਡੀਆ ਦੇ ਮੁਖਾਤਬ ਹੁੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਰਤਾਰਪੁਰ ਸਾਹਿਬ ਕੋਰੀਡੋਰ ਖੋਲਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਦਰਸ਼ਨਾਂ ਲਈ ਜਾਣ ਵਾਲੇ ਜੱਥਿਆਂ ਨੂੰ ਰੋਕਿਆ ਜਾ ਰਿਹਾ, ਜੋ ਕਿ ਪੰਜਾਬੀਆਂ ਦੀ ਆਸਥਾ ਉੱਤੇ ਹਮਲਾ ਕੀਤਾ ਜਾ ਰਿਹਾ ਹੈ। ਜਦੋਂ ਕਿ ਆਪਣੀ ਮਰਜ਼ੀ ਨਾਲ ਭਾਰਤ ਪਾਕਿਸਤਾਨ ਦੇ ਕ੍ਰਿਕਟ ਮੈਚ ਕਰਵਾ ਕੇ ਪੰਜਾਬੀਆਂ ਤੋਂ ਬਦਲਾ ਲਿਆ ਜਾ ਰਿਹਾ ਹੈ।

Continues below advertisement

ਪੰਜਾਬੀਆਂ ਦੇ ਜਜ਼ਬਾਤਾਂ ਨਾਲ ਖੇਡ ਰਹੇ PM ਮੋਦੀ 

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀਆਂ ਦੇ ਜਜ਼ਬਾਤਾਂ ਨਾਲ ਖੇਡ ਰਹੇ ਹਨ ਜਦੋਂ ਕਿ ਪੰਜਾਬੀ ਤਾਂ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ। ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਨਾਲ ਲਾਈਵ ਕ੍ਰਿਕਟ ਮੈਚ ਤਾਂ ਖੇਡਿਆ ਜਾ ਸਕਦਾ ਹੈ ਤਾਂ ਫਿਰ ਸ਼ਰਧਾਲੂ ਬਾਬੇ ਦੇ ਦਰ ’ਤੇ ਮੱਥਾ ਟੇਕਣ ਕਿਉਂ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਕ੍ਰਿਕਟ ਦਾ ਮੈਚ ਤੇ ਫ਼ਿਲਮਾਂ ਦਾ ਇੰਤਜ਼ਾਰ ਵੀ ਕਰ ਸਕਦੀਆਂ ਹਨ ਪ੍ਰੰਤੂ ਗੁਰਪੁਰਬ ਜਾਂ ਧਾਰਮਿਕ ਦਿਹਾੜੇ ਮਨਾਉਣ ਲਈ ਪਾਬੰਦੀ ਨਹੀਂ ਲਗਾਈ ਜਾ ਸਕਦੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸੁਆਲ ਕੀਤਾ ਕਿ ਸ਼ਰਧਾਲੂਆਂ ਤੋਂ ਕੀ ਕਸੂਰ ਹੋ ਗਿਆ ਹੈ। ਮੈਚ ’ਤੇ ਸਹਿਮਤੀ ਬਣ ਜਾਂਦੀ ਹੈ ਪ੍ਰੰਤੂ ਆਸਥਾ ’ਤੇ ਪਾਬੰਦੀ ਲਗਾ ਦਿੱਤੀ ਜਾਂਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਕੀ ਹੁਣ ਸੁਨੀਲ ਜਾਖੜ ਅਤੇ ਰਵਨੀਤ ਬਿੱਟੂ ਪ੍ਰਧਾਨ ਮੰਤਰੀ ਨੂੰ ਸੁਆਲ ਪੁੱਛਣਗੇ ਕਿ ਕ੍ਰਿਕਟ ਮੈਚ ਕਰਾਉਣ ਦੀ ਕੀ ਮਜਬੂਰੀ ਸੀ। ਹੁਣ ਜਥਿਆਂ ’ਤੇ ਪਾਬੰਦੀ ਕਿਉਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਪਾਲਿਸੀ ਪਾਕਿਸਤਾਨ ਦੇ ਖ਼ਿਲਾਫ਼ ਹੈ ਜਾਂ ਲੋਕਾਂ ਦੇ ਖ਼ਿਲਾਫ਼ ਹੈ। ਇਹ ਵੀ ਕਿਹਾ ਕਿ ਪਾਕਿਸਤਾਨ ਨਾਲ ਜਾਂ ਤਾਂ ਸਾਰਾ ਕੁੱਝ ਬੰਦ ਕਰੋ ਜਾਂ ਫਿਰ ਸਭ ਕੁੱਝ ਖੋਲ੍ਹ ਦਿਓ।