ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ, DA 'ਚ 40% ਕੀਤਾ ਵਾਧਾ
Punjab News: ਪੰਜਾਬ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।

Punjab News: ਪੰਜਾਬ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਦਾ ਐਲਾਨ ਕੀਤਾ ਹੈ। ਉੱਥੇ ਹੀ ਉਨ੍ਹਾਂ ਨੇ ਐਕਸ 'ਤੇ ਇਸ ਨੂੰ ਲੈਕੇ ਜਾਣਕਾਰੀ ਸਾਂਝੀ ਕੀਤੀ ਹੈ।
ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਸਾਡੀ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40% ਦਾ ਇਤਿਹਾਸਕ ਵਾਧਾ ਕੀਤਾ ਹੈ, ਜੋ ਹੁਣ 181% ਤੋਂ ਵਧ ਕੇ 221% ਹੋ ਗਿਆ ਹੈ... ਇਸਦੇ ਨਾਲ ਹੀ ਸਮੱਗਰਾ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਜਿੱਥੇ ਥੋੜ੍ਹਾ ਸਮਾਂ ਪਹਿਲਾਂ ਪੱਕਾ (Regular) ਕਰ ਦਿੱਤਾ ਗਿਆ ਸੀ ਉੱਥੇ ਹੁਣ ਉਨ੍ਹਾਂ ਦੀ ਤਨਖ਼ਾਹ ਸੰਬੰਧੀ ਲਾਭ ਦੇਣ ਦਾ ਫੈਸਲਾ ਕੀਤਾ ਗਿਆ ਹੈ... ਅਸੀਂ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ... ਸਭ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ... ਇਨਕਲਾਬ ਜ਼ਿੰਦਾਬਾਦ!
— Bhagwant Mann (@BhagwantMann) November 7, 2026
ਟ੍ਰੈਂਡਿੰਗ ਟੌਪਿਕ
















