Punjab News: ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ  PSPCL ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। 


ਜਾਣਕਾਰੀ ਮੁਤਾਬਕ ਸੋਮਵਾਰ ਨੂੰ ਟੈਗੋਰ ਥਿਏਟਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਹੋਵੇਗਾ। ਇਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।