ਪੜਚੋਲ ਕਰੋ

Punjab News: CM ਮਾਨ ਬਾਦਲ ਦੇ ਹੋਟਲ ਸੁੱਖ ਵਿਲਾਸ 'ਤੇ ਕਰਨ ਜਾ ਰਹੇ ਕਾਰਵਾਈ ! ਹੁਣੇ ਹੁਣੇ ਸਟੇਜ ਤੋਂ ਕੀਤਾ ਵੱਡਾ ਐਲਾਨ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੁੱਖ ਵਿਲਾਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਗਿੱਦੜਬਾਹਾ ਦੇ ਪਿੰਡ ਦੋਦਾ ਵਿੱਚ ਨਵੀਂ ਬਣਨ ਵਾਲੀ ਮਾਲਵਾ ਨਹਿਰ ਦਾ ਮੁਆਇਨਾ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੁੱਖ ਵਿਲਾਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਗਿੱਦੜਬਾਹਾ ਦੇ ਪਿੰਡ ਦੋਦਾ ਵਿੱਚ ਨਵੀਂ ਬਣਨ ਵਾਲੀ ਮਾਲਵਾ ਨਹਿਰ ਦਾ ਮੁਆਇਨਾ ਕਰਨ ਗਏ ਹੋਏ ਸਨ। 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਟੇਜ ਤੋਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ 'ਚ ਸੁੱਖ ਵਿਲਾਸ ਸਬੰਧੀ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਨ ਲੋਕਾਂ ਨੂੰ ਖੁਸ਼ਖਬਰੀ ਦੇਣ ਜਾ ਰਹੇ ਹਨ। 

ਸੀਐਮ ਮਾਨ ਨੇ ਕਿਹਾ ਕਿ ਬਾਦਲਾਂ ਨੇ ਪੰਜਾਬ 'ਤੇ 25 ਸਾਲ ਰਾਜ ਕੀਤਾ। ਇਹਨਾਂ ਨੂੰ ਹੁਣ ਲੋਕਾਂ ਤੋਂ ਡਰ ਕਿਉਂ ਲੱਗ ਰਿਹਾ ਹੈ। ਇਹਨਾਂ ਨੇ ਲੰਬੀ ਸਥਿਤ ਆਪਣੇ ਘਰ ਦੀਆਂ ਕੰਧਾਂ ਐਨੀਆਂ ਉੱਚੀਆਂ ਉੱਚੀਆਂ ਕਿਉਂ ਕਰ ਲਈਆਂ ਇਹਨਾਂ ਨੂੰ ਹੁਣ ਡਰ ਕਿਸ ਗੱਲ ਦਾ ਲੱਗ ਰਿਹਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਲੰਬੀ ਦੇ ਪਿੰਡ ਬਾਦਲ ਵਾਲੇ ਘਰ ਵਿੱਚ ਮਾਰਬਲ ਇਟਲੀ ਤੋਂ ਮੰਗਵਾ ਕੇ ਲਗਾਇਆ ਗਿਆ ਜੋ ਸਾਡੇ ਖੂਨ ਪਸੀਨੇ ਦੀ ਕਮਾਈ ਦਾ ਹੀ ਆਇਆ ਹੈ। ਸਾਡੇ ਪੈਸਿਆਂ ਨਾਲ ਹੀ ਇਸ ਨੂੰ ਬਣਾਇਆ ਗਿਆ ਹੈ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਚੰਡੀਗੜ੍ਹ ਵਾਲਾ ਸੁਖਬੀਰ ਬਾਦਲ ਦਾ ਸੁੱਖ ਵਿਲਾਸ ਇਸ ਦੇ ਕਾਗਜ਼ ਮੈਂ ਕੱਢ ਲਏ ਹਨ। ਆਉਣ ਵਾਲੇ ਦਿਨਾਂ 'ਚ ਤੁਹਾਨੂੰ ਖੁਸ਼ ਖ਼ਬਰੀ ਦੇਣ ਜਾ ਰਿਹਾ ਹੈ। 

ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਸੀਐਮ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ  ਸੁੱਖ ਵਿਲਾਸ ਹੋਟਲ 'ਚ ਇਕ ਰਾਤ ਦਾ ਕਿਰਾਇਆ 4 ਤੋਂ 5 ਲੱਖ ਵਿਚਕਾਰ ਹੈ ਅਤੇ ਹਰ ਕਮਰੇ ਪਿੱਛੇ ਪੂਲ ਹੈ। ਅਸਲ ‘ਚ ਉਸ ਦਾ ਨਾਮ ਸੁੱਖ ਵਿਲਾਸ ਨਹੀਂ ਸਗੋਂ ਮੈਟਰੋ ਈਕੋ ਗਰੀਨ ਰਿਜ਼ੋਰਟ ਹੈ।

ਇਸ ਦੇ ਨਾਂ ‘ਤੇ ਪੱਲਣਪੁਰ ਪਿੰਡ ਮੋਹਾਲੀ ਜ਼ਿਲ੍ਹੇ ‘ਚ ਹੈ। ਇਸ ਦੀ ਸ਼ੁਰੂਆਤ ਮੈਟਰੋ ਈਕੋ ਗਰੀਨ ਰਿਜ਼ੋਰਟ ਜਦੋਂ 1985-86 ‘ਚ ਬਾਦਲ ਪਰਿਵਾਰ ਨੇ ਪੱਲਣਪੁਰ ਪਿੰਡ ‘ਚ 86 ਕਨਾਲ 16 ਮਰਲੇ ਜ਼ਮੀਨ ਖ਼ਰੀਦੀ। ਇਹ ਜੰਗਲਾਤ ਦਾ ਇਲਾਕਾ ਹੈ ਅਤੇ ਇੱਥੇ ਨਿਰਮਾਣ ਕਾਰਜ ਨਹੀਂ ਹੋ ਸਕਦੇ। 

ਇਸ ਤੋਂ ਬਾਅਦ ਬਾਦਲਾਂ ਨੇ ਈਕੋ ਟੂਰਿਜ਼ਮ ਪਾਲਿਸੀ ਲਿਆਂਦੀ ਅਤੇ ਉਸ ਦੇ ਅਧੀਨ ਸੋਧ ਕਰ ਲਈ ਕਿ ਇੱਥੇ ਹੋਟਲ ਬਣ ਸਕਦਾ ਹੈ। ਇਸ ਦੇ ਨਾਲ-ਨਾਲ ਕਾਫੀ ਹੋਰ ਸੋਧਾਂ ਵੀ ਆਪਣੇ ਫ਼ਾਇਦੇ ਲਈ ਕਰ ਲਈਆਂ। ਇੱਥੇ ਪਹਿਲਾਂ ਬਾਦਲ ਪਰਿਵਾਰ ਦਾ ਪੋਲਟਰੀ ਫਾਰਮ ਸੀ, ਜਿਸ ਨੂੰ ਬਦਲ ਕੇ ਹੋਟਲ ਬਣਾ ਦਿੱਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁੱਖ ਵਿਲਾਸ ਹੋਟਲ ਦੇ ਮਾਮਲੇ ਵਿਚ ਕੀਤੇ ਦਾਅਵਿਆਂ ਨੂੰ ਚੁਣੌਤੀ ਦਿੱਤੀ ਅਤੇ ਕਿਹਾ ਕਿ ਉਹ ਸਾਬਤ ਕਰਨ ਕਿ ਮੈਟਰੋ ਇਕੋ ਗ੍ਰੀਨਜ਼ ਨੇ 8 ਕਰੋੜ ਰੁਪਏ ਦਾ ਲਾਭ ਹਾਸਲ ਕੀਤਾ ਤੇ 108 ਕਰੋੜ ਰੁਪਏ ਦਾ ਲਾਹਾ ਲੈਣ ਦੀ ਗੱਲ ਤਾਂ ਦੂਰ ਦੀ ਗੱਲ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget