Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ 'ਤੇ ਅੱਜ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਸੂਬੇ ਭਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਵਾਸਤੇ ਜਾਗਰੂਕ ਕਰਨ ਲਈ ਜ਼ੋਰਦਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।


ਮਾਨ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਸੰਜੀਦਗੀ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ, ਪਰ ਇਨ੍ਹਾਂ ਅਧਿਕਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਢੁੱਕਵੀਂ ਪਾਲਣਾ ਨਹੀਂ ਕੀਤੀ ਗਈ। ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।



ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸਮਾਣਾ ਪਟਿਆਲਾ ਸਤੀਸ਼ ਕੁਮਾਰ, ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਤਰਨ ਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫ਼ਸਰ ਪੱਟੀ, ਤਰਨ ਤਾਰਨ ਭੁਪਿੰਦਰ ਸਿੰਘ ਸ਼ਾਮਲ ਹਨ।



ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੇ ਸਮੇਂ ਦੌਰਾਨ ਇਹ ਅਧਿਕਾਰੀ ਦਫ਼ਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ.ਨਗਰ ਵਿਖੇ ਰਿਪੋਰਟ ਕਰਨਗੇ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਇਨ੍ਹਾਂ ਅਧਿਕਾਰੀਆਂ ਨੂੰ ਨਿਯਮਾਂ/ਹਦਾਇਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ