ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸਿੱਖ ਧਰਮ ਦਾ ਸਭ ਤੋਂ ਪਵਿੱਤਰ ਤੇ ਮਹੱਤਵਪੂਰਨ ਦਿਹਾੜਾ ਹੈ। ਇਹ ਦਿਨ ਸਾਨੂੰ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸੱਚ, ਨਿਮਰਤਾ, ਸੇਵਾ ਤੇ ਸਮਾਨਤਾ ਦੇ ਉਪਦੇਸ਼ਾਂ ਨੂੰ ਯਾਦ ਕਰਕੇ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਹਰ ਸਾਲ ਇਹ ਪਵਿੱਤਰ ਪੁਰਬ ਪੂਰੇ ਭਾਵਨਾ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ, ਜਦੋਂ ਸੰਗਤਾਂ ਗੁਰਬਾਣੀ ਕੀਰਤਨ, ਨਗਰ ਕੀਰਤਨ ਤੇ ਲੰਗਰ ਸੇਵਾ ਰਾਹੀਂ ਗੁਰੂ ਜੀ ਦੇ ਸੁਨੇਹੇ ਨੂੰ ਜੀਵਨ ਵਿਚ ਅਪਣਾਉਂਦੀਆਂ ਹਨ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਤੱਕ ਸਭ ਨੇ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀ ਹੈ।

Continues below advertisement



CM ਮਾਨ ਨੇ ਵੀ ਪੰਜਾਬੀਆਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਗੁਰੂ ਸਾਹਿਬ ਵੱਲੋਂ ਦਿਖਾਏ ਰਾਹ ਉੱਤੇ ਜੀਵਨ ਬਤੀਤ...


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਐਕਸ 'ਤੇ ਪੋਸਟ ਪਾ ਕੇ ਕੁੱਲ ਜਗਤ ਦੇ ਰਹਿਬਰ ਪਹਿਲੇ ਪਾਤਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।



ਉਨ੍ਹਾਂ ਲਿਖਿਆ ਕਿ ਆਪ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਹੋਕਾ ਦੇ ਕੇ ਸਮੁੱਚੀ ਲੋਕਾਈ ਨੂੰ ਹੱਕ ਸੱਚ ਦੀ ਕਮਾਈ ਕਰਨ ਲਈ ਪ੍ਰੇਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਓ ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਸਾਹਿਬ ਵਲੋਂ ਦਿੱਤੇ ਸਿਧਾਂਤ 'ਤੇ ਪਹਿਰਾ ਦੇਈਏ ਅਤੇ ਕੁਦਰਤ ਨਾਲ ਇੱਕਮਿੱਕ ਹੋ ਕੇ ਜੀਵਨ ਬਤੀਤ ਕਰੀਏ।


 






ਦੱਸ ਦਈਏ ਇਸ ਪਾਵਨ ਦਿਨ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉੱਥੇ ਹੀ ਉਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਦੇ ਲਈ ਅਰਦਾਸ ਕੀਤੀ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।