Punjab News: ਅੱਜ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੇ ਵਿੱਚ ਮੰਡੀਆਂ ‘ਚ ਪੁਖ਼ਤਾ ਪ੍ਰਬੰਧਾਂ 'ਤੇ ਵਿਚਾਰ ਚਰਚਾ ਹੋਈ। ਇਸ ਤੋਂ ਇਲਾਵਾ ਸੀਐਮ ਮਾਨ ਨੇ ਕਿਹਾ ਕਿ ਉਹ ਮੰਡੀਆਂ ਦੀ ਖੁਦ ਮਾਨੀਟਰਿੰਗ ਕਰ ਰਹੇ ਹਨ। ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਵਚਨਬੱਧ ਹੈ।
ਉਨ੍ਹਾਂ ਨੇ ਐਕਸ (ਪਹਿਲਾਂ ਟਵਿੱਟਰ) ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ''ਅੱਜ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ... ਮੰਡੀਆਂ ‘ਚ ਪੁਖ਼ਤਾ ਪ੍ਰਬੰਧਾਂ 'ਤੇ ਵਿਚਾਰ ਚਰਚਾ ਹੋਈ... ''
ਉਨ੍ਹਾਂ ਨੇ ਅੱਗੇ ਲਿਖਿਆ ਹੈ- ''ਅਧਿਕਾਰੀਆਂ ਨੂੰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਤੇ ਲਿਫਟਿੰਗ 'ਚ ਹੋਰ ਤੇਜ਼ੀ ਲਿਆਉਣ ਲਈ ਕਿਹਾ... ਮੰਡੀਆਂ ਦੀ ਮੈਂ ਖ਼ੁਦ ਮਾਨੀਟਰਿੰਗ ਕਰ ਰਿਹਾ ਹਾਂ... ਕਿਸਾਨ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ... ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ ਹੈ...''
ਜ਼ਿਕਰਯੋਗ ਹੈ ਕਿ ਮੰਡੀਆਂ ਵਿੱਚ ਝੋਨੇ ਲੈ ਕੇ ਹੋ ਰਹੀ ਪ੍ਰੇਸ਼ਾਨੀ ਦੇ ਕਰਕੇ ਕਿਸਾਨਾਂ ਵੱਲੋਂ ਧਰਨਾ ਲਗਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 19 ਅਕਤੂਬ ਨੂੰ ਸੀਐਮ ਮਾਨ ਨਾਲ ਮੀਟਿੰਗ ਹੋਈ ਅਤੇ ਉਨ੍ਹਾਂ ਨੇ ਕਿਸਾਨਾ ਨੂੰ ਭਰੋਸਾ ਦਵਾਇਆ। ਜਿਸ ਤੋਂ ਬਾਅਦ CM ਮਾਨ ਨੇ ਕਿਸਾਨਾਂ ਤੋਂ ਦੋ ਦਿਨ ਦਾ ਸਮਾਂ ਮੰਗਿਆ, ਪਰ ਕਿਸਾਨਾਂ ਨੇ ਦੋ ਦੀ ਥਾਂ ਚਾਰ ਦਿਨ ਦਾ ਸਮਾਂ ਦਿੰਦੇ ਹੋਏ ਧਰਨਾ ਖਤਮ ਕਰ ਦਿੱਤਾ ਸੀ। ਪਰ ਉਨ੍ਹਾਂ ਨੇ ਕਿਹਾ ਜੇਕਰ ਝੋਨੇ ਦੀ ਖਰੀਦ ਸਮੇਂ ਸਿਰ ਨਾ ਹੋਈ ਤਾਂ ਉਹ ਪੰਜਵੇਂ ਦਿਨ ਮੁੜ ਤੋਂ ਤਿੱਖਾ ਅੰਦੋਲਨ ਸ਼ੁਰੂ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।