ਪੜਚੋਲ ਕਰੋ

Punjab News: ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ

CM Mann: ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ

Chief Minister Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਇਹ ਨਵਾਂ ਬਣਿਆ ਮੰਦਰ ਲੋਕਾਂ ਨੂੰ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਪ੍ਰੇਰਨਾ ਦੇਣ ਵਾਸਤੇ ਸਮਰਪਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਹਰ ਵਿਅਕਤੀ ਨੂੰ ਆਪਣੇ ਆਪ ਨੂੰ ਲੋਕ ਭਲਾਈ ਲਈ ਸਮਰਪਿਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੀ ਇਹ ਇਕੱਤਰਤਾ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਨਾਲ ਹਾਜ਼ਰ ਹੋਈ ਹੈ।

ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਫੁੱਟੇਗਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਮਾਜਿਕ ਸਾਂਝ ਏਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਫੁੱਟੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪ੍ਰੇਮ-ਪਿਆਰ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਮਜ਼ਬੂਤ ਕਰਕੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕੀਤਾ ਹੈ।

ਇਸਕੋਨ ਸੁਸਾਇਟੀ ਦੇ ਉਪਰਾਲਿਆਂ ਦੀ ਸ਼ਲਾਘਾ
ਸਮਾਜ ਵਿੱਚ ਅਧਿਆਤਮਿਕ ਗਿਆਨ ਦੇ ਪਾਸਾਰ ਲਈ ਇਸਕੋਨ ਸੁਸਾਇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਉਤੇ ਪਹਿਰਾ ਦੇਣ ਅਤੇ ਜੀਵਨ ਦੇ ਅਸੰਤੁਲਨ ਨੂੰ ਰੋਕਣ ਲਈ ਅਧਿਆਤਮਕ ਤਕਨੀਕਾਂ ਨੂੰ ਅਪਣਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਖਾਸ ਕਰਕੇ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਜੋ ਕਿ ‘ਅਨੇਕਤਾ ’ਚ ਏਕਤਾ’ ਦੇ ਗੁਣਾਂ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸ਼ਾਨਦਾਰ ਵਿਰਸੇ ਨੂੰ ਮੂਰਤੀਮਾਨ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਲੋਕਾਂ ਵਿੱਚ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦੇ ਮੱਦੇਨਜ਼ਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਆਦਿ ਵਰਗੀਆਂ ਬੁਰਾਈਆਂ ਦਾ ਸਫਾਇਆ ਕਰਨ ਲਈ ਪੰਜਾਬ ਸਰਕਾਰ ਆਪਣਾ ਫਰਜ਼ ਸਮਝਦੀ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ

Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ

ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025

Embed widget