Punjab News: ਪੰਜਾਬ ਸਰਕਾਰ ਨੇ ਜਨਤਾ ਨੂੰ ਇੱਕ ਹੋਰ ਅਹਿਮ ਸਹੂਲਤ ਦਿੱਤੀ ਹੈ। ਹੁਣ ਕੋਈ ਵੀ ਮੋਬਾਈਲ ‘ਐਪ’ ਨਾਲ ਇੱਕ ਕਲਿੱਕ ਰਾਹੀਂ ਵਾਹਨ ਦਾ ਫਿਟਨੈੱਸ ਸਰਟੀਫਿਕੇਟ ਘਰਾਂ ’ਚ ਹੀ ਪਾ ਸਕੇਗਾ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਤੇ ਐਨਆਈਸੀ ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਵਾਉਣ ਲਈ ਇੱਕ ‘ਐਪ’ ਲਾਂਚ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ ‘ਐਪ’ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ ਦੇ ਘਰਾਂ ’ਚ ਹੀ ਮੁਹੱਈਆ ਕਰਵਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਲੋਕਪੱਖੀ ਪਹਿਲਕਦਮੀ ਦਾ ਉਦੇਸ਼ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣਾ ਤੇ ਫਿਟਨੈੱਸ ਸਰਟੀਫਿਕੇਟ ਦੀ ਨਿਰਵਿਘਨ ਤੇ ਮੁਸ਼ਕਲ ਰਹਿਤ ਡਲਿਵਰੀ ਯਕੀਨੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਪੱਧਰ ’ਤੇ ਸਹੂਲਤ ਮਿਲੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਪ੍ਰਣਾਲੀ ’ਚ ਕਿਧਰੇ ਜ਼ਿਆਦਾ ਪਾਰਦਰਸ਼ਤਾ ਆਵੇਗੀ। ਇਸ ਐਪ ਰਾਹੀਂ ਲੋਕ ਫਿਟਨੈੱਸ ਸਰਟੀਫਿਕੇਟ ਪ੍ਰਾਪਤ ਕਰਨ ਦੀ ਫੀਸ ਆਨਲਾਈਨ ਅਦਾ ਕਰ ਸਕਦੇ ਹਨ। ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਵੱਲੋਂ ਦਸਤਾਵੇਜ਼ ਨੂੰ ਵਾਹਨ ਮੌਡਿਊਲ ’ਤੇ ਅਪਲੋਡ ਕੀਤਾ ਜਾਵੇਗਾ। ਇਸ ਮਗਰੋਂ ਆਰਟੀਓ ਸਟਾਫ਼ ਵੱਲੋਂ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਤੇ ਵਾਹਨਾਂ ਦੀ ਜਾਂਚ ਐਮਵੀਆਈ ਵੱਲੋਂ ਆਨਲਾਈਨ ਕੀਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਇਹ ਐਪ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਤੇ ਐਨਆਈਸੀ ਵੱਲੋਂ ਸਾਂਝੇ ਤੌਰ ’ਤੇ ਤਿਆਰ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ