CM Mann Health Update: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਫੋਰਟਿਸ ਹਸਪਤਾਲ ਤੋਂ ਸੀਐਮ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਹੁਣ CM ਮਾਨ ਦੀ ਸਿਹਤ ਪਹਿਲਾਂ ਨਾਲੋਂ ਠੀਕ ਹੈ ਅਤੇ ਹਾਲਤ ਦੇ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।


ਹੋਰ ਪੜ੍ਹੋ : 1 ਅਕਤੂਬਰ ਤੋਂ ਬਦਲਣ ਜਾ ਰਹੇ ਇਹ ਖਾਸ ਨਿਯਮ, ਤੁਹਾਡੀ ਜੇਬ 'ਤੇ ਪੈ ਸਕਦੈ ਅਸਰ


 



 


ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ (Health of Chief Minister Bhagwant Mann) ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਜਾਂਚ ਕੀਤੀ।




ਤੀਜੇ ਦਿਨ ਦਾ ਸਿਹਤ ਬੁਲੇਟਿਨ


ਡਾ: ਜਸਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ 'ਚ ਕਲੀਨਿਕਲ ਮਾਪਦੰਡਾਂ ਵਿੱਚ ਮਹੱਤਵਪੂਰਨ ਸੁਧਾਰ ਦੇ ਸੰਕੇਤ ਦਿਖਾਏ ਹਨ। ਉਨ੍ਹਾਂ ਨੇ pulmonary artery pressure ਵਿੱਚ ਵਾਧੇ ਦੇ ਇਲਾਜ ਲਈ ਵੀ ਚੰਗੀ ਪ੍ਰਤੀਕਿਰਿਆ ਦਿੱਤੀ ਹੈ।


ਇਸ ਸਮੇਂ ਮੁੱਖ ਮੰਤਰੀ ਦੇ ਸਾਰੇ ਸਰੀਰ ਪੂਰੀ ਤਰ੍ਹਾਂ ਸਥਿਰ ਹੈ। ਟ੍ਰੋਪਿਕਲ ਬੁਖਾਰ ਦੇ ਚੱਲਦੇ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ। ਲੈਪਟੋਸਪਾਇਰੋਸਿਸ ਲਈ ਉਨ੍ਹਾਂ ਦੇ ਖੂਨ ਦੇ ਟੈਸਟ positive ਆਏ। ਜਿਸ ਕਰਕੇ ਮੁੱਖ ਮੰਤਰੀ ਮਾਨ ਨੂੰ ਪਹਿਲਾਂ ਹੀ ਢੁਕਵੀਂ ਐਂਟੀਬਾਇਓਟਿਕ ਦਵਾਈ ਦਿੱਤੀ ਜਾ ਚੁੱਕੀ ਹੈ। ਸਾਰੀਆਂ clinical features ਅਤੇ ਰੋਗ ਸੰਬੰਧੀ ਜਾਂਚਾਂ ਨੇ ਤਸੱਲੀਬਖਸ਼ ਸੁਧਾਰ ਨਜ਼ਰ ਆਏ ਹਨ। ਡਾ: ਜਸਵਾਲ ਵੱਲੋਂ ਦੱਸਿਆ ਗਿਆ ਕਿ ਲਗਾਤਾਰ ਡਾਕਟਰੀ ਦੇਖ-ਰੇਖ ਦੇ ਹੇਠ ਸੀਐਮ ਮਾਨ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। 


ਹੋਰ ਪੜ੍ਹੋ : ਆਦਰਸ਼ ਚੋਣ ਜ਼ਾਬਤੇ ਦੇ ਦੌਰਾਨ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਚੱਲਣ 'ਤੇ ਪਾਬੰਦੀ, ਪੰਚਾਇਤ ਚੋਣਾਂ ਨੂੰ ਲੈ ਕੇ ਪ੍ਰਸ਼ਾਸ਼ਨ ਸਖਤ


ਸੂਤਰਾਂ ਦੇ ਅਨੁਸਾਰ ਅਜੇ ਸੀਐੱਮ ਮਾਨ ਨੂੰ ਹਸਪਤਾਲ ਦੇ ਵਿੱਚ ਇਲਾਜ ਦੇ ਲਈ ਰਹਿਣਾ ਪਵੇਗਾ। ਆਉਣ ਵਾਲੇ ਦਿਨਾਂ ਵਿੱਚ ਪਤਾ ਚੱਲੇਗਾ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਕਦੋਂ ਮਿਲਦੀ ਹੈ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।