CM ਮਾਨ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਹਾਲੇ ਤੱਕ ਡਾਕਟਰਾਂ ਦੀ ਨਿਗਰਾਨੀ 'ਚ
CM Mann Health Update: ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੈ।
CM Mann Health Update: ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ 'ਚ ਹਨ। ਪਾਰਟੀ ਦੇ ਰਾਸ਼ਟਰੀ ਸੰਗਠਨ ਸਕੱਤਰ ਡਾਕਟਰ ਸੰਦੀਪ ਪਾਠਕ ਸ਼ਨੀਵਾਰ ਸ਼ਾਮ ਨੂੰ ਮੋਹਾਲੀ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪਾਠਕ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਿਲਕੁਲ ਠੀਕ ਹਨ।
ਜਾਣਕਾਰੀ ਮੁਤਾਬਕ 50 ਸਾਲਾ ਸੀਐੱਮ ਭਗਵੰਤ ਮਾਨ ਨੂੰ ਬੁੱਧਵਾਰ-ਵੀਰਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਜਾਰੀ ਮੀਡੀਆ ਬੁਲੇਟਿਨ 'ਚ ਦੱਸਿਆ ਗਿਆ ਕਿ ਪਲਮਨਰੀ ਆਰਟਰੀ 'ਚ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਹੁਣ ਹੱਲ ਹੋ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਬਲੱਡ ਟੈਸਟ ਰਿਪੋਰਟ ਵਿੱਚ ਲੈਪਟੋਸਪਾਇਰੋਸਿਸ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਐਂਟੀਬਾਇਓਟਿਕਸ 'ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 3 ਮਹੀਨੇ ਲਈ 22 ਰੇਲਾਂ ਰੱਦ, ਬੁਕਿੰਗ ਕਰਾਉਣ ਤੋਂ ਪਹਿਲਾਂ ਦੇਖੋ ਪੂਰੀ ਲਿਸਟ
ਹਰਿਆਣਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਸਪਤਾਲ ਵਿੱਚ ਭਰਤੀ ਹੋਣ ਕਰਕੇ ਪਾਰਟੀ ਦੀ ਚੋਣ ਮੁਹਿੰਮ 'ਤੇ ਅਸਰ ਪਿਆ ਹੈ। ਕਿਉਂਕਿ ਉਹ ਪਾਰਟੀ ਦੇ ਸਟਾਰ ਪ੍ਰਚਾਰਕਾਂ ਵਿੱਚੋਂ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲਗਾਤਾਰ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਹ ਖੁਦ 21 ਤਰੀਕ ਤੱਕ ਹਰਿਆਣਾ ਦੀਆਂ ਚੋਣਾਂ ਵਿੱਚ ਲੱਗੇ ਹੋਏ ਸਨ। ਉੱਥੇ ਹੀ ਹੁਣ ਪਾਰਟੀ ਦੇ ਰਾਸ਼ਟਰੀ ਸੁਪਰੀਮੋ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਰਹੇ ਹਨ।
ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।