ਪੜਚੋਲ ਕਰੋ

Punjab News: CM ਮਾਨ ਨੇ ਕੀਤੀ ਅਹਿਮ ਮੀਟਿੰਗ, ਕਿਹਾ- ਸਾਰੇ ਸੂਬਿਆਂ ਨੂੰ ਮਿਲਾਉਣੇ ਚਾਹੀਦੇ ਹੱਥ, ਜਾਣੋ ਕੀ ਹੋਈ ਚਰਚਾ

ਸੂਬੇ  ਦੇ ਆਰ.ਡੀ.ਐਫ. ਦੀ 5637.4 ਕਰੋੜ ਰੁਪਏ ਦੀ ਵੱਡੀ ਰਕਮ ਅਜੇ ਵੀ ਕੇਂਦਰ ਸਰਕਾਰ ਕੋਲ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਯਤਨਾਂ ਦੇ ਬਾਵਜੂਦ ਕੇਂਦਰ ਸਰਕਾਰ ਇਹ ਫੰਡ ਜਾਰੀ ਨਹੀਂ ਕਰ ਰਹੀ, ਜੋ ਪੰਜਾਬ ਨਾਲ ਸਰਾਸਰ ਬੇਇਨਸਾਫ਼ੀ ਹੈ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ 'ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦੀ ਵਕਾਲਤ ਕੀਤੀ।

ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਰਾਜਾਂ ਦੇ ਚੇਅਰਮੈਨਾਂ ਅਤੇ ਮੰਡੀ ਬੋਰਡਾਂ ਦੇ ਪ੍ਰਬੰਧ ਨਿਰਦੇਸ਼ਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਸਤਾਂ ਦੀ ਖਰੀਦੋ-ਫਰੋਖਤ ਲਈ ਸਾਂਝਾ ਪਲੇਟਫਾਰਮ ਤਿਆਰ ਕਰਨ ਲਈ ਸਾਰੇ ਸੂਬਿਆਂ ਨੂੰ ਹੱਥ ਮਿਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰਾਂ ਅਤੇ ਕਿਸਾਨਾਂ ਦੋਵਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮਿਆਰੀ ਉਤਪਾਦਾਂ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਮਾਜ ਦੇ ਹਰ ਵਰਗ ਨੂੰ ਇਸ ਕਵਾਇਦ ਤੋਂ ਲਾਭ ਮਿਲੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਮੁੱਚਾ ਵਿਸ਼ਵ ਇਕ ਮੰਡੀ ਵਜੋਂ ਉਭਰਿਆ ਹੈ ਤਾਂ ਪੈਦਾਵਾਰ ਅਤੇ ਮੰਡੀਕਰਨ ਸਬੰਧੀ ਸੂਬਿਆਂ ਵਿਚਕਾਰ ਬੇਲੋੜੇ ਬੰਧੇਜਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਫਾਰਮ ਟੂ ਫੋਰਕ' (ਖੇਤ ਤੋਂ ਸਿੱਧਾ ਖਪਤਕਾਰ) ਸੰਕਲਪ ਨੂੰ ਅਪਨਾਉਣ ਅਤੇ ਸਾਰੇ ਸੂਬਿਆਂ ਵਿੱਚ ਮਾਲ ਦੀ ਉਪਲਬਧਤਾ ਨਾਲ ਖਪਤਕਾਰਾਂ ਤੇ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਦਾ ਮੁਨਾਫ਼ਾ ਯਕੀਨੀ ਬਣਾਉਣ ਲਈ ਇਹ ਪਹੁੰਚ ਅਪਣਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਘੱਟ ਮੁਨਾਫ਼ੇ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਉਤਪਾਦ ਦੇ ਮੰਡੀਕਰਨ ਲਈ ਸਾਂਝੇ ਪਲੇਟਫਾਰਮ ਦਾ ਵਿਚਾਰ ਵਿਕਸਤ ਹੁੰਦਾ ਹੈ ਤਾਂ ਇਸ ਨਾਲ ਕਿਸਾਨਾਂ ਨੂੰ ਵੱਡੀ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਦੌਰੇ 'ਤੇ ਆਏ ਵਫ਼ਦਾਂ ਨੂੰ ਸੂਬੇ ਵੱਲੋਂ ਲੋਕ ਭਲਾਈ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਦੀ ਸਫ਼ਲਤਾਪੂਰਵਕ ਵਰਤੋਂ ਬਾਰੇ ਵੀ ਦੱਸਿਆ। ਹਾਲਾਂਕਿ ਉਨ੍ਹਾਂ ਨੇ ਅਫਸੋਸ ਜਤਾਇਆ ਕਿ ਸੂਬੇ  ਦੇ ਆਰ.ਡੀ.ਐਫ. ਦੀ 5637.4 ਕਰੋੜ ਰੁਪਏ ਦੀ ਵੱਡੀ ਰਕਮ ਅਜੇ ਵੀ ਕੇਂਦਰ ਸਰਕਾਰ ਕੋਲ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਯਤਨਾਂ ਦੇ ਬਾਵਜੂਦ ਕੇਂਦਰ ਸਰਕਾਰ ਇਹ ਫੰਡ ਜਾਰੀ ਨਹੀਂ ਕਰ ਰਹੀ, ਜੋ ਪੰਜਾਬ ਨਾਲ ਸਰਾਸਰ ਬੇਇਨਸਾਫ਼ੀ ਹੈ।

ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਗੋਆ ਮੰਡੀ ਬੋਰਡ ਦੇ ਚੇਅਰਮੈਨ ਪ੍ਰਕਾਸ਼ ਚੰਦਰ ਵੇਲਿਪ, ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਆਦਿਤਿਆ ਦੇਵੀ ਲਾਲ ਚੌਟਾਲਾ, ਉੱਤਰਾਖੰਡ ਮੰਡੀ ਬੋਰਡ ਦੇ ਐਮ.ਡੀ. ਅਸ਼ੀਸ਼ ਅਤੇ ਹੋਰ ਵੀ ਹਾਜ਼ਰ ਸਨ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget