Anand Marriage Act 'ਤੇ CM ਮਾਨ ਤੇ ਸੱਦੀ ਸਿੱਖ ਨੁਮਾਇੰਦਿਆਂ ਵਿਚਾਲੇ ਬੈਠਕ, SGPC ਨੂੰ ਨਹੀਂ ਭੇਜਿਆ ਸੱਦਾ, ਅਕਾਲੀ ਦਲ ਨੇ ਖੜ੍ਹੇ ਕੀਤੇ ਸਵਾਲ
CM Mann meeting with Sikh representatives : ਖ ਮੰਤਰੀ ਸਰਕਾਰ, ਪੰਜਾਬ ਆਨੰਦ ਮੈਰਿਜ਼ ਰਜਿਸਟਰੇਸ਼ਨ ਰੂਲਜ਼ 2016 ਸੋਧ ਕਰਨ ਜਾ ਰਹੀ ਹੈ। ਜਿਸ ਦੇ ਲਈ ਸਿੱਖ ਚਿੰਤਕਾਂ ਅਤੇ ਸਿੱਖ ਨੁਮਾਇੰਦਿਆਂ ਨਾਲ ਇਸ ਮੁੱਦੇ 'ਤੇ ਵਿਚਾਰ ਚਰਚਾ ਕੀਤੀ...
Anand Marriage Act : ਪੰਜਾਬ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਦੀਆਂ ਤਿਆਰੀਆਂ ਪੰਜਾਬ ਸਰਕਾਰ ਨੇ ਖਿੱਚ ਲਈਆਂ ਹਨ। ਜਿਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਸਿੱਖ ਨੁਮਾਇੰਦਿਆਂ ਨਾਲ ਮੀਟਿੰਗ ਸੱਦ ਲਈ ਹੈ। ਇਸ ਬੈਠਕ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ। ਜਿਸ 'ਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ।
ਦਰਅਸਲ ਮੁੱਖ ਮੰਤਰੀ ਸਰਕਾਰ, ਪੰਜਾਬ ਆਨੰਦ ਮੈਰਿਜ਼ ਰਜਿਸਟਰੇਸ਼ਨ ਰੂਲਜ਼ 2016 ਸੋਧ ਕਰਨ ਜਾ ਰਹੀ ਹੈ। ਜਿਸ ਦੇ ਲਈ ਸਿੱਖ ਚਿੰਤਕਾਂ ਅਤੇ ਸਿੱਖ ਨੁਮਾਇੰਦਿਆਂ ਨਾਲ ਇਸ ਮੁੱਦੇ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ 25 ਜੁਲਾਈ 2023 ਦਫ਼ਤਰ ਮੁੱਖ ਮੰਤਰੀ ਪੰਜਾਬ, ਦੂਸਰੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ - 1 ਚੰਡੀਗੜ੍ਹ ਵਿੱਚ ਰੱਖੀ ਗਈ ਹੈ।
ਬੈਠਕ ਦਾ ਮੁੱਦਾ ਹੈ ਕਿ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਕਰਵਾਏ ਗਏ ਵਿਆਹਾਂ ਨੂੰ ਸਰਲ ਤਰੀਕੇ ਨਾਲ ਰਜਿਸਟਰਡ ਕਰਵਾਉਣ ਅਤੇ ਆਨੰਦ ਮੈਰਿਜ ਐਕਟ ਅਧੀਨ ਜ਼ਿਆਦਾ ਤੋਂ ਜ਼ਿਆਦਾ ਵਿਆਹਾਂ ਨੂੰ ਰਜਿਸਟਰਡ ਕਰਵਾਉਣ ਦੇ ਉਦੇਸ਼ ਲਈ ਆਨੰਦ ਮੈਰਿਜ ਰਜਿਸਟਰੇਸ਼ਨ ਰੂਲਜ਼ 2016 ਵਿੱਚ ਸੋਧ ਕਰਨ ਸਬੰਧੀ ਵਿਚਾਰ ਚਰਚਾ ਕਰਨ ਲਈ ਮੀਟਿੰਗ ਸੱਦੀ ਹੈ।
ਇਸ ਬੈਠਕ ਵਿੱਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਜੋ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵੀ ਹਨ ਇਹਨਾਂ ਨੂੰ ਵੀ ਬੈਠਕ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹਨਾਂ ਤੋਂ ਇਲਾਵਾ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ, ਬਾਬਾ ਬਲਬੀਰ ਸਿੰਘ ਬੁੱਢਾ ਦਲ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਬਾਬਾ ਸਰਬਜੋਤ ਸਿੰਘ ਬੇਦੀ, ਐਮ ਦਰਸ਼ਨ ਐਸ ਸ਼ਾਸਤਰੀ, ਪ੍ਰੋ. ਮਨਜੀਤ ਸਿੰਘ ਨਿੱਜਰ, ਪ੍ਰੋ. ਸੁਖਦਿਆਲ ਸਿੰਘ ਹੋਰਾਂ ਨੂੰ ਬੈਠਕ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ।
ਹਲਾਂਕਿ ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਲ ਹੋਣ ਲਈ ਸੱਦਾ ਨਹੀਂ ਦਿੱਤਾ ਗਿਆ। ਜਿਸ 'ਤੇ ਅਕਾਲੀ ਦਲ ਨੇ ਸਵਾਲ ਖੜ੍ਹੇ ਕੀਤੇ ਹਨ। ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਸੰਸਥਾ SGPC ਨੂੰ ਆਨੰਦ ਮੈਰਿਜ ਐਕਟ ਸਬੰਧੀ ਗੱਲਬਾਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੱਦਾ ਨਾ ਭੇਜਣਾ ਨਿੰਦਣਯੋਗ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial